ਪੰਡਿਤ ਰਾਜੇਸ਼ ਭਾਰਗਵ ਭਾਜਪਾ ਵਿਚ ਹੋਏ ਸ਼ਾਮਲ,ਪ੍ਰਦੀਪ ਠਾਕੁਰ ਨੇ ਕੀਤਾ ਸਨਮਾਨਿਤ
- ਰਾਜਨੀਤੀ
- (Asia/Kolkata)
ਕਪੂਰਥਲਾ 23 ਅਕਤੂਬਰ ਗੌਰਵ ਮੜੀਆ
ਭਾਜਪਾ ਦੇ ਨਵਨਿਯੁਕਤ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਦੇ ਵਲੋਂ ਆਪਣੀ ਨਿਯੁਕਤੀ ਦੇ ਬਾਅਦ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਮੋਦੀ ਸਰਕਾਰ ਤੇ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਲਗਾਤਾਰ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।ਇਸ ਮੁਹਿੰਮ ਦੇ ਤਹਿਤ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਮਜ਼ਬੂਤੀ ਮਿਲੀ,ਜਦੋਂ ਕਈ ਸ਼ਹਿਰ ਦੇ ਸਮਾਜ ਸੇਵਕ ਪੰਡਿਤ ਰਾਜੇਸ਼ ਭਾਰਗਵ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਇਸ ਮੌਕੇ ਭਾਜਪਾ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪੰਡਿਤ ਰਾਜੇਸ਼ ਭਾਰਗਵ ਦਾ ਨਿੱਘਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਹਰ ਮਿਹਨਤੀ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਕਪੂਰਥਲਾ ਵਿੱਚ ਭਾਜਪਾ ਦਾ ਪਰਿਵਾਰ ਦਿਨ-ਬ-ਦਿਨ ਲਗਾਤਾਰ ਵਧ ਰਿਹਾ ਹੈ ਅਤੇ ਆਮ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ।ਇਸ ਮੌਕੇ ਪ੍ਰਦੀਪ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਹੇ ਹਨ।ਉਨ੍ਹਾਂ ਕਿਹਾ ਕਿ ਭਾਜਪਾ ਸਿਰਫ ਇਕ ਰਾਜਨੀਤਿਕ ਪਾਰਟੀ ਨਹੀਂ,ਸਗੋਂ ਦੇਸ਼ ਦੀ ਤਰੱਕੀ ਅਤੇ ਲੋਕ ਸੇਵਾ ਲਈ ਸਮਰਪਿਤ ਇਕ ਮਜ਼ਬੂਤ ਵਿਚਾਰਧਾਰਾ ਹੈ।ਪ੍ਰਦੀਪ ਠਾਕੁਰ ਨੇ ਪੰਜਾਬ ਵਿੱਚ ਨਸ਼ਿਆਂ,ਗੈਂਗਸ਼ਟਰਵਾਦ ਅਤੇ ਅਪਰਾਧਿਕ ਘਟਨਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਸੂਬੇ ਵਿੱਚ ਵਿਕਾਸ ਅਤੇ ਸੁਰੱਖਿਆ ਦੇ ਮਾਹੌਲ ਨੂੰ ਬਿਹਤਰ ਬਣਾਉਣ ਦੇ ਸਮਰੱਥ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਸਮੇਤ ਲੋਕਾਂ ਦਾ ਭਾਜਪਾ ਪ੍ਰਤੀ ਸਮਰਥਨ ਵਧ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਪੰਜਾਬ,ਜੋ ਕਦੇ ਦੇਸ਼ ਦਾ ਮੋਹਰੀ ਸੂਬਾ ਸੀ,ਹਰ ਖੇਤਰ ਵਿੱਚ ਲਗਾਤਾਰ ਪਛੜ ਰਿਹਾ ਹੈ। ਲੋਕ ਬੇਰੁਜ਼ਗਾਰੀ,ਕਰਜ਼ੇ ਅਤੇ ਨਸ਼ੇ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ।ਕਮਜ਼ੋਰ ਆਰਥਿਕ ਸਥਿਤੀ ਕਾਰਨ,ਸੂਬਾ ਸਰਕਾਰ ਕੇਂਦਰੀ ਯੋਜਨਾਵਾਂ ਨੂੰ ਵੀ ਲਾਗੂ ਕਰਨ ਦੇ ਯੋਗ ਨਹੀਂ ਹੈ। ਅਜਿਹੀ ਸਥਿਤੀ ਵਿੱਚ,ਪੰਜਾਬ ਨੂੰ ਮੁੜ ਖੜਾ ਕਰਨ ਲਈ ਭਾਜਪਾ ਹੀ ਇੱਕੋ ਇੱਕ ਵਿਕਲਪ ਹੈ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਸਾਢੇ ਚਾਰ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ, ਪਰ(ਦਾਅਵਿਆਂ ਅਨੁਸਾਰ)ਨਸ਼ੇ ਜਿਉਂ ਦੇ ਤਿਉਂ ਵਿਕ ਰਹੇ ਹਨ,ਜਿਸ ਸਬੰਧੀ ਕਈ ਵੀਡੀਓਜ਼ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਤੇ ਕਈ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਨੇ ਵੀ ਇਸ ਤੇ ਮੋਹਰ ਲਗਾਈ ਹੈ।ਪਰੰਤੂ ਹੁਣ ਤਿੰਨ ਵਿਅਕਤੀਆਂ ਦੀ ਨਸ਼ੇ ਖਿਲਾਫ਼ ਲੜਦਿਆਂ ਮੌਤਾਂ ਹੋਣ ਕਾਰਨ ਇਹ ਮੁੱਦਾ ਹੋਰ ਵੀ ਗੰਭੀਰ ਚਿੰਤਾ ਦਾ ਵਿਸ਼ੇ ਹੋ ਗਿਆ ਹੈ।