ਗੋਇੰਦਵਾਲ ਸਾਹਿਬ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸੰਗਤ ਵੱਲੋਂ ਭਰਵਾਂ ਸਵਾਗਤ
- ਧਾਰਮਿਕ/ਰਾਜਨੀਤੀ
- 26 Jul, 2026 02:35 PM (Asia/Kolkata)
ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਵਲੋਂ ਕਾਫਲੇ ਦੇ ਰੂਪ 'ਚ ਨਗਰ ਕੀਰਤਨ ਵਿੱਚ ਕੀਤੀ ਸ਼ਮੂਲੀਅਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,26 ਜੁਲਾਈ
ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਗਿਆ ਮੀਰੀ ਪੀਰੀ ਖ਼ਾਲਸਾ ਮਾਰਚ ਐਤਵਾਰ ਨੂੰ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਰਵਾਨਾ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਪਹੁੰਚਿਆ।ਇੱਥੇ ਸਮੁੱਚੀ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਨਕ ਲੀਡਰਸ਼ਿਪ ਵੱਲੋਂ ਨਗਰ ਕੀਰਤਨ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੀ ਅਗਵਾਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਰ ਰਹੇ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ,ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਵੀ ਕਾਫ਼ਲੇ ਦੇ ਰੂਪ ਵਿੱਚ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਵੱਲੋਂ ਰਸਤੇ ਦੇ ਹਰ ਪੜਾਅ 'ਤੇ ਅਕਾਲੀ ਵਰਕਰਾਂ ਅਤੇ ਸੰਗਤ ਨਾਲ ਮਿਲ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਵੀ ਆਪਣੀ ਸਮੁੱਚੀ ਟੀਮ ਸਮੇਤ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਦੌਰਾਨ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਤਿਕਾਰ ਕੀਤਾ ਗਿਆ ਅਤੇ ਪੂਰਾ ਮਾਹੌਲ ਗੁਰੂ ਜਸ, ਕੀਰਤਨ ਅਤੇ ਜੈਕਾਰਿਆਂ ਨਾਲ ਗੂੰਜ ਉੱਠਿਆ।
ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਸ਼੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ,ਐਡੀਸ਼ਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ,ਮੀਤ ਮੈਨੇਜਰ ਸਰਬਜੀਤ ਸਿੰਘ ਮੁੰਡਾ ਪਿੰਡ,ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ,ਨੰਬਰਦਾਰ ਅਮਰਜੀਤ ਸਿੰਘ,ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ,ਅੰਗਰੇਜ਼ ਸਿੰਘ,ਰਵਿੰਦਰ ਸਿੰਘ ਲਾਹੌਰੀਆਂ,ਰੁਪਿੰਦਰ ਸਿੰਘ ਲਾਹੌਰੀਆਂ,ਮੱਸਾ ਸਿੰਘ, ਦਲਜੀਤ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਅਕਾਲੀ ਆਗੂ ਹਾਜ਼ਰ ਸਨ।
Leave a Reply