ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਵਾਲੇ ਸੀਬੀਐਫਸੀ ਦੀ ਕੋਈ ਨਹੀਂ ਹੁੰਦੀ ਭੂਮਿਕਾ ਜਾਂ ਦਖਲਅੰਦਾਜੀ - ਸਾਬਕਾ ਸੈਂਸਰ ਬੋਰਡ ਮੈਂਬਰ ਇਰਾ ਭਾਸ਼ਕਰ..
- ਰਾਸ਼ਟਰੀ
- 08 Jul, 2026 06:19 PM (Asia/Kolkata)
ਪੰਜਾਬ ਦੀਆਂ ਖਾਲਸਾ ਪੰਥ ਵਿਰੋਧੀ ਏਜੰਸੀਆਂ ਨਾਲ ਮਿਲ ਕੇ ਕਰਾਏ ਸਿਆਸੀ ਪਾਰਟੀਆਂ ਆਪਣੇ ਸਵਾਰਥ ਲਈ ਕਰਾਏ ਕਤਲੇਆਮ ਨੂੰ ਦਰਸਾਉਂਦੀ ਫਿਲਮ 'ਸਤਲੁਜ' ਨੇ ਬੀਜੇਪੀ, ਕਾਂਗਰਸ, ਅਕਾਲੀ ਦਲ ਬਾਦਲ ਵੱਲੋਂ ਕਰਾਏ ਕਤਲੇਆਮ ਨੂੰ ਦਰਸਾਉਂਦੀ ਫਿਲਮ ਸਤਲੁਜ ਨੇ ਸਿੱਖ ਪੰਥ ਦੇ ਗਦਾਰਾਂ ਦੇ ਕਰਾਏ ਮੂੰਹ ਬੰਦ…
ਮੰਗਤ ਸਿੰਘ ਸੈਦਪੁਰ (ਸਟਾਫ ਰਿਪੋਰਟਰ) ਚੰਡੀਗੜ੍ਹ-
ਇੰਡੀਅਨ ਸਟੇਟ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਪੰਜਾਬ ਦੇ ਵਿੱਚ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਮਾਰੇ ਖਾਸ ਕਰਕੇ 15 ਤੋਂ ਲੈ 35 ਸਾਲ ਤੱਕ ਦੇ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ ਮਤਾਵਾਂ ਭੈਣਾਂ ਅਤੇ ਨਿੱਕੇ ਬੱਚਿਆਂ ਨੂੰ ਮਾਰਨ ਦਾ ਪਰਦਾ ਫਾਸ ਕਰਨ ਵਾਲੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਬਣੀ ਫਿਲਮ 'ਸਤਲੁਜ' 3 ਜੁਲਾਈ 2026 ਨੂੰ ਬਿਨਾਂ ਕਿਸੇ ਪ੍ਰਮੋਸ਼ਨ ਜਾਂ ਵੱਡੇ ਐਲਾਨ ਦੇ ਸਿੱਧਾ ਓਟੀਟੀ ਪਲੇਟਫਾਰਮ 'ਜ਼ੀ-ਫਾਈਵ' 'ਤੇ ਰਿਲੀਜ਼ ਕੀਤਾ ਗਿਆ ਸੀ। ਪਰ ਦੋ ਦਿਨਾਂ ਬਾਅਦ, 5 ਜੁਲਾਈ 'ਸਤਲੁਜ' ਫ਼ਿਲਮ ਨੂੰ ਭਾਰਤ "ਚ ਜ਼ੀ-ਫਾਈਵ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ। ਜ਼ੀ-ਫਾਈਵ ਨੇ ਅਜੇ ਤੱਕ ਇਸ ਦਾ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ ਅਤੇ ਕਿਹਾ ਹੈ ਕਿ "ਮੌਜੂਦਾ ਘਟਨਾਕ੍ਰਮ" ਕਰਕੇ ਫਿਲਮ ਹਟਾਉਣੀ ਪੈ ਰਹੀ ਹੈ 'ਸਤਲੁਜ' ਫ਼ਿਲਮ ਨੂੰ ਮੁੜ ਲਿਆਉਣ ਲਈ ਕੰਮ ਕਰ ਰਹੇ ਹਨ।..ਖਾਸ ਗੱਲ ਇਹ ਹੈ ਕਿ ਪੰਜਾਬ ਗੁਲਾਮ ਰੱਖਣ ਦੀ ਨੀਅਤ ਨਾਲ ਆਜ਼ਾਦ ਭਾਰਤ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਜਿਸ ਤਰ੍ਹਾਂ ਪੰਜਾਬ ਖੂਨ ਦੀਆਂ ਨਦੀਆਂ ਵਹਾਈਆਂ ਉਹਨਾਂ ਨੂੰ ਇੰਟਰਨੈਸ਼ਨਲ ਪੱਧਰ ਤੇ ਵਿਖਾਉਣ ਲਈ ਆਕੇ ਜੀ ਪੰਥਕ ਅਖਵਾਉਣ ਵਾਲੀਆ ਸਰਕਾਰਾਂ ਵੱਲੋਂ ਪੰਥ ਵਿਰੋਧੀ ਸਿਆਸੀ ਪਾਰਟੀਆਂ ਨਾਲ ਮਿਲ ਕੇ ਜਿਵੇਂ ਪੰਜਾਬ ਚ ਕਤਲੇਆਮ ਕਰਾਇਆ ਗਿਆ ਉਸ ਦਾ ਸੱਚ ਸਾਹਮਣੇ ਲਿਆਉਣ ਲਈ ਪੰਥ ਨਾਲ ਹਮਦਰਦੀ ਰੱਖਣ ਵਾਲੇ ਸਿੱਖ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਮੁੱਖ ਭੂਮਿਕਾ ਵਾਲੀ ਹਨੀ ਤ੍ਰੇਹਨ ਦੇ ਨਿਰਦੇਸ਼ਨ ਹੇਠ ਬਣੀ 'ਸਤਲੁਜ' ਫ਼ਿਲਮ ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਹੈ। 'ਸਤਲੁਜ' ਫ਼ਿਲਮ ਪਿਛਲੇ ਲਗਭਗ ਤਿੰਨ ਸਾਲਾਂ ਤੋਂ ਕੇਂਦਰੀ ਫ਼ਿਲਮ ਪ੍ਰਮਾਣਨ ਬੋਰਡ (ਸੀਬੀਐੱਫਸੀ) ਯਾਨੀ ਸੈਂਸਰ ਬੋਰਡ ਵਿੱਚ ਫਸੀ ਹੋਈ ਸੀ। ਫ਼ਿਲਮ ਨੂੰ ਪਹਿਲਾਂ 'ਘੱਲੂਘਾਰਾ' ਅਤੇ ਫਿਰ 'ਪੰਜਾਬ 95' ਨਾਂ ਨਾਲ ਸੈਂਸਰ ਬੋਰਡ ਕੋਲ ਭੇਜਿਆ ਗਿਆ ਸੀ।ਨਿਰਦੇਸ਼ਕ ਮੁਤਾਬਕ, ਸੈਂਸਰ ਬੋਰਡ ਨੇ ਫ਼ਿਲਮ ਨੂੰ ਥੀਏਟਰ ਸਰਟੀਫਿਕੇਟ ਦੇਣ ਲਈ 120 ਤੋਂ ਵੱਧ ਕੱਟ/ਬਦਲਾਅ ਮੰਗੇ ਸਨ। ਫ਼ਿਲਮ ਦੇ ਨਿਰਦੇਸ਼ਕ ਹਨੀ ਤ੍ਰੇਹਨ ਮੁਤਾਬਕ ਸੈਂਸਰ ਬੋਰਡ ਵੱਲੋਂ ਮੰਗੇ ਗਏ ਇਨ੍ਹਾਂ ਬਦਲਾਵਾਂ ਵਿੱਚ ਮੁੱਖ ਸ਼ਰਤਾਂ 'ਚ ਫ਼ਿਲਮ ਵਿੱਚ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਖਾੜਕੂਵਾਦ ਦੇ ਦੌਰ 'ਚ ਹੋਏ ਕਥਿਤ ਗ਼ੈਰ-ਕਾਨੂੰਨੀ ਮੁਕਾਬਲਿਆਂ ਅਤੇ ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਦੀ ਖੋਜ ਕਰਨ ਵਾਲੀ ਜਸਵੰਤ ਸਿੰਘ ਖਾਲੜਾ ਦੀ ਜਾਂਚ ਨੂੰ ਦਿਖਾਇਆ ਗਿਆ ਹੈ।....
Leave a Reply