ਵਾਰਡ ਨੰਬਰ 39 ਵਿਖੇ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ
- ਰਾਜਨੀਤੀ
- (Asia/Kolkata)
ਕਪੂਰਥਲਾ 2 ਅਕਤੂਬਰ ਗੌਰਵ ਮੜੀਆ
ਕਪੂਰਥਲਾ ਸ਼ਹਿਰ ਦੇ ਵਾਰਡ ਨੰਬਰ 39 ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਅੱਜ ਵਾਰਡ ਵਿੱਚ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਸੜਕਾਂ ਦੇ ਨਿਰਮਾਣ ਨਾਲ ਵਾਰਡ ਦੇ ਲੋਕਾਂ ਨੂੰ ਆਵਾਜਾਈ ਦੀਆਂ ਸਹੂਲਤਾਂ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਰੋਜ਼ਾਨਾ ਆਉਣ-ਜਾਣ ਵਿੱਚ ਵੀ ਸਹੂਲਤ ਮਿਲੇਗੀ।
ਇਸ ਮੌਕੇ ਐਡਵੋਕੇਟ ਕਰਮਬੀਰ ਸਿੰਘ ਚੰਦੀ ਜੀ, ਹਲਕਾ ਇੰਚਾਰਜ ਕਪੂਰਥਲਾ, ਨਰਿੰਦਰ ਸਿੰਘ ਮਣਸੂ, ਮੇਅਰ ਕਪੂਰਥਲਾ, ਸਮੀਰ ਸ਼ਰਮਾ, ਡਿਪਟੀ ਮੇਅਰ ਕਪੂਰਥਲਾ, ਲਖਵਿੰਦਰ ਸਿੰਘ ਜੀ, ਸੀਨੀਅਰ ਆਮ ਆਦਮੀ ਪਾਰਟੀ ਆਗੂ, ਕਰਨ ਮਹਾਜਨ, ਰਾਜਨਬੀਰ ਸਿੰਘ ਚੰਦੀ, ਬਲਾਕ ਸੰਮਤੀ ਮੈਂਬਰ ਕਪੂਰਥਲਾ, ਗੋਬਿੰਦ ਸਿੰਘ, ਸਾਬਕਾ ਹਲਕਾ ਸੰਗਠਨ ਇੰਚਾਰਜ ਕਪੂਰਥਲਾ, ਮਨਿੰਦਰ ਸਿੰਘ ਜੀ, ਦਰਸ਼ਨ ਸਿੰਘ, ਸੀਨੀਅਰ ਆਮ ਆਦਮੀ ਪਾਰਟੀ ਆਗੂ, ਨਵੀਨ ਸਭਰਵਾਲ, ਜਸਪਾਲ ਸਿੰਘ ਪਨੇਸਰ, ਸੁਮੰਗ ਸ਼ਰਮਾ, ਸੰਤੋਖ ਸਿੰਘ, ਜਸਵਿੰਦਰ ਸਿੰਘ, ਅੰਕੁਸ਼, ਤੀਰਥ ਬੱਸੀ, ਗੈਰੀ ਥਿੰਦ, ਕਨਵ ਪਾਸੀ, ਦਿਲਪ੍ਰੀਤ, ਕਮਲ, ਚੰਦਨ ਸ਼ਰਮਾ ਸਮੇਤ ਪਾਰਟੀ ਦੇ ਸਾਥੀ, ਵਰਕਰ ਅਤੇ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਹਾਜ਼ਰ ਰਹੇ।
ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਵੀ ਜਾਣਕਾਰੀ ਲਈ ਗਈ। ਮੁਹੱਲਾ ਵਾਸੀਆਂ ਵੱਲੋਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ’ਤੇ ਖੁਸ਼ੀ ਪ੍ਰਗਟ ਕੀਤੀ ਗਈ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਹੋਰ ਮੁੱਦੇ ਵੀ ਸਾਂਝੇ ਕੀਤੇ ਗਏ।
ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਮੁਹੱਈਆ ਕਰਵਾਉਣ ਲਈ ਅਜਿਹੇ ਵਿਕਾਸ ਕਾਰਜ ਜਾਰੀ ਰੱਖਣ ਦੀ ਗੱਲ ਵੀ ਕੀਤੀ ਗਈ।
Leave a Reply