ਪੰਜਾਬ 'ਚ ਦਿਨੋ-ਦਿਨ ਗਰਮੀ ਦਾ ਕਹਿਰ ਵੱਧ ਰਿਹਾ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ 'ਚ ਲੂ ਚੱਲਣ ਦੀ ਚੇਤਾਵਨੀ ਕੀਤੀ ਜਾਰੀ...

ਪੰਜਾਬ 'ਚ ਦਿਨੋ-ਦਿਨ ਗਰਮੀ ਦਾ ਕਹਿਰ ਵੱਧ ਰਿਹਾ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ 'ਚ ਲੂ ਚੱਲਣ ਦੀ ਚੇਤਾਵਨੀ ਕੀਤੀ ਜਾਰੀ...

ਚੰਡੀਗੜ੍ਹ 'ਚ ਤਾਪਮਾਨ 39.9 ਡਿਗਰੀ ਸੈਲਸੀਅਸ ਕੀਤਾ ਦਰਜ ਮੋਹਾਲੀ, ਰੂਪਨਗਰ, ਪਠਾਨਕੋਟ ਅਤੇ ਹੁਸ਼ਿਆਰਪੁਰ ਸਣੇ ਕਈ ਇਲਾਕਿਆਂ 'ਚ ਗਰਜ-ਚਮਕ ਨਾਲ ਹਲਕੀ ਬਾਰਸ ਹੁੰਦੀ ਸੰਭਾਵਨਾ : ਮੌਸਮ ਵਿਭਾਗ ਚੰਡੀਗੜ
ਚੰਡੀਗੜ੍ਹ 8 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ 'ਚ ਗਰਮੀ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਜਿਸ ਨਾਲ ਆਮ ਲੋਕਾਂ ਦੇ ਜਨਜੀਵਨ ਅਤੇ ਕਾਰੋਬਾਰ ਪ੍ਰਭਾਵਿਤ ਹੋਣੇ ਸ਼ੁਰੂ ਹੋ ਗਏ ਹਨ ਅਤੇ ਆਉਣ ਵਾਲੇ ਕੁਝ ਦਿਨ ਲੋਕਾਂ ਲਈ ਹੋਰ ਵੀ ਚੁਣੌਤੀਪੂਰਨ ਸਾਬਤ ਹੋਣ ਦੀ ਸੰਭਾਵਨਾ ਜਾਪਦੀ ਹੈ। ਮੌਸਮ ਵਿਭਾਗ ਮਾਹਿਰਾਂ ਅਨੁਸਾਰ ਇਸ ਵੇਲੇ ਪੰਜਾਬ ਦੇ ਮੈਦਾਨੀ ਖੇਤਰਾਂ ਵਿੱਚ ਗਰਮੀ ਦਾ ਦਬਾਅ ਲਗਾਤਾਰ ਬਣਿਆ ਹੋਇਆ ਹੈ। ਇਸ ਦਾ ਸਭ ਤੋਂ ਵੱਧ ਅਸਰ ਮੋਗਾ, ਬਰਨਾਲਾ, ਸੰਗਰੂਰ, ਫਿਰੋਜ਼ਪੁਰ ਅਤੇ ਫ਼ਰੀਦਕੋਟ ਵਰਗੇ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ‘ਲੂ’ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਤਾਪਮਾਨ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਪਾਰਾ 44.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ। ਮੋਹਾਲੀ, ਰੂਪਨਗਰ, ਪਠਾਨਕੋਟ ਅਤੇ ਹੁਸ਼ਿਆਰਪੁਰ ਸਮੇਤ ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਚਾਰ ਦਿਨਾਂ ਦੌਰਾਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਹੋਰ ਵਾਧਾ ਹੋ ਸਕਦਾ ਹੈ, ਜਿਸ ਕਾਰਨ ਗਰਮੀ ਦਾ ਪ੍ਰਭਾਵ ਹੋਰ ਤੇਜ਼ ਮਹਿਸੂਸ ਕੀਤਾ ਜਾਵੇਗਾ। ਮੌਸਮ ਵਿਭਾਗ ਦੇ ਤਾਜ਼ਾ ਅਨੁਮਾਨ ਅਨੁਸਾਰ 11 ਜੂਨ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਦਿਨ ਦੇ ਸਮੇਂ ਤਾਪਮਾਨ ਵਿੱਚ ਹੋਰ ਵਾਧਾ ਦਰਜ ਕੀਤਾ ਜਾ ਸਕਦਾ ਹੈ। ਸਿਹਤ ਮਾਹਿਰਾਂ ਅਤੇ ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਤੌਰ ‘ਤੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਇਸ ਸਮੇਂ ਦੌਰਾਨ ਸਿੱਧੀ ਧੁੱਪ ਅਤੇ ਗਰਮ ਹਵਾਵਾਂ ਸਿਹਤ ਲਈ ਖਤਰਨਾਕ ਸਾਬਤ ਹੋ ਸਕਦੀਆਂ ਹਨ। ਜੇਕਰ ਇਹ ਅਨੁਮਾਨ ਸਹੀ ਸਾਬਤ ਹੁੰਦਾ ਹੈ ਤਾਂ ਸੂਬੇ ਦੇ ਕਈ ਇਲਾਕਿਆਂ ਨੂੰ ਤਿੱਖੀ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ। ਫਿਲਹਾਲ ਲੋਕਾਂ ਨੂੰ ਅਗਲੇ ਕੁਝ ਦਿਨ ਵਧੇਰੇ ਸਾਵਧਾਨੀ ਵਰਤਣ ਅਤੇ ਮੌਸਮ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਲੋੜ ਹੈ। ਹਾਲਾਂਕਿ ਲਗਾਤਾਰ ਵੱਧ ਰਹੀ ਗਰਮੀ ਦੇ ਵਿਚਕਾਰ ਇੱਕ ਰਾਹਤ ਭਰੀ ਖ਼ਬਰ ਵੀ ਸਾਹਮਣੇ ਆਈ ਹੈ। 11 ਤੋਂ 13 ਜੂਨ ਦੇ ਦਰਮਿਆਨ ਪੰਜਾਬ ਦੇ ਕੁਝ ਹਿੱਸਿਆਂ ਚ ਮੌਸਮ ਬਦਲਾਅ ਆ ਸਕਦਾ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.