ਗੁਰਦੇਵ ਸਿੰਘ ਬੌਕਸਰ ਦੇ ਮਾਤਾ ਜਸਬੀਰ ਕੌਰ ਨਮਿੱਤ ਅੰਤਿਮ ਅਰਦਾਸ 29 ਨੂੰ

ਗੁਰਦੇਵ ਸਿੰਘ ਬੌਕਸਰ ਦੇ ਮਾਤਾ ਜਸਬੀਰ ਕੌਰ ਨਮਿੱਤ ਅੰਤਿਮ ਅਰਦਾਸ 29 ਨੂੰ

ਨਈਅਰ

ਚੋਹਲਾ ਸਾਹਿਬ/ਤਰਨਤਾਰਨ,26 ਜੂਨ

ਠੇਕੇਦਾਰ ਗੁਰਦੇਵ ਸਿੰਘ ਬੌਕਸਰ ਅਤੇ ਬੌਬੀ ਦੇ ਸਤਿਕਾਰਯੋਗ ਮਾਤਾ ਅਤੇ ਮੈਂਬਰ ਪੰਚਾਇਤ ਚੋਹਲਾ ਸਾਹਿਬ ਬਲਵਿੰਦਰ ਸਿੰਘ ਸ਼ਿਮਲਾ ਦੇ ਵੱਡੇ ਭਰਜਾਈ ਜਸਬੀਰ ਕੌਰ ਜੋ 21 ਜੂਨ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਭਾਈ ਅਦਲੀ ਸਾਹਿਬ (ਅੰਦਰਲਾ) ਵਿਖੇ 29 ਜੂਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ।ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਸਮਾਜਿਕ,ਧਾਰਮਿਕ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।