ਸੀਐੱਮਓ ਭ੍ਰਿਸ਼ਟਾਚਾਰੀਆਂ ਦਾ ਅੱਡਾ,ਭਗਵੰਤ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾ ਰਹੇ-ਚੇਤਨ ਸੂਰੀ
- ਰਾਜਨੀਤੀ
- (Asia/Kolkata)
ਸੁਪਰੀਮ ਕੋਰਟ ਛੱਡ ਕੇ ਜਿੱਥੇ ਮਰਜ਼ੀ ਜਾਣ,ਕਥਿਤ ਕੱਟੜ ਇਮਾਨਦਾਰੀ ਬੇਨਕਾਬ ਹੋ ਚੁੱਕੀ ਹੈ-ਭਾਜਪਾ
ਕਪੂਰਥਲਾ 6 ਅਕਤੂਬਰ ਗੌਰਵ ਮੜੀਆ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ(ਸੀਐੱਮਓ)ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹਨ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਰਾਜਵੀਰ ਘੁੰਮਣ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਾ ਇਸ ਦਾ ਸਾਬਤ ਸਬੂਤ ਹੈ।ਚੇਤਨ ਸੂਰੀ ਨੇ ਹਾਈਕੋਰਟ ਵਲੋਂ ਜਾਂਚ ਸੀਬੀਆਈ ਹਵਾਲੇ ਕਰਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਦੇ ਕੱਟੜ ਇਮਾਨਦਾਰ ਹੋਣ ਦੇ ਦਾਅਵਿਆਂ ਤੇ ਸਵਾਲ ਖੜ੍ਹੇ ਹੋਏ ਹਨ।ਪੰਜਾਬ ਸਰਕਾਰ ਦੇ ਜੋ ਸੂਬੇ ਭਰ ਵਿੱਚ ਇਮਾਨਦਾਰ ਸੀਐੱਮ ਦੇ ਬੋਰਡ ਲਗਾਏ ਹਨ,ਉਨ੍ਹਾਂ ਨੂੰ ਬੇਈਮਾਨ ਸੀਐੱਮ ਦੇ ਬੋਰਡਾਂ ਨਾਲ ਬਦਲ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਤਿੰਨ ਵਾਰ ਪੱਤਰ ਭੇਜੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਐੱਫਆਈਆਰ ਦਰਜ ਨਹੀਂ ਕੀਤੀ ਗਈ।ਜੇਕਰ ਪੰਜਾਬ ਸਰਕਾਰ ਸੱਚੀ ਸੀ ਤਾਂ ਇਸ ਜਾਂਚ ਨੂੰ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾ ਲੈਂਦੀ, ਪੰਜਾਬ ਸਰਕਾਰ ਨੇ ਅਜਿਹਾ ਨਹੀਂ ਕੀਤਾ ਕਿਉਂ ਕਿ ਦਾਲ ਵਿੱਚ ਕੁਝ ਕਾਲਾ ਹੈ।ਜੇ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਮੰਨਦੀ ਹੈ ਤਾਂ ਜਾਂਚ ਤੋਂ ਕਿਉਂ ਬਚਦੀ ਰਹੀ?ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਤਤਕਾਲੀ ਮੰਤਰੀ ਵਿਜੇ ਸਿੰਗਲਾ,ਫੌਜਾ ਸਿੰਘ ਸਰਾਰੀ,ਸੰਜੀਵ ਅਰੋੜਾ ਅਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਤੇ ਜਸਵੰਤ ਸਿੰਘ ਗੱਜਣਮਾਜਰਾ ਭ੍ਰਿਸ਼ਟਾਚਾਰ ਜਾਂ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਫਸ ਚੁੱਕੇ ਹਨ, ਜਦਕਿ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਸਰਕਾਰੀ ਅਧਿਕਾਰੀ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਜੇਲ੍ਹ ਜਾ ਚੁੱਕੇ ਹਨ।
Leave a Reply