ਪਿੰਡ ਦੋਬਲੀਆਂ ਵਿਖੇ ਦਰਜਨਾਂ ਪਰਿਵਾਰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਲ

ਪਿੰਡ ਦੋਬਲੀਆਂ ਵਿਖੇ ਦਰਜਨਾਂ ਪਰਿਵਾਰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਲ

ਤਰਨਤਾਰਨ ਜ਼ਿਮਨੀ ਚੋਣ ਵਿੱਚ ਭਾਜਪਾ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਹਰਜੀਤ ਸੰਧੂ

ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,25 ਅਗਸਤ

ਵਿਧਾਨ ਸਭਾ ਹਲਕਾ ਤਰਨਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਭਾਜਪਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਦੋਬਲੀਆਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਤਰਨਤਾਰਨ ਤੋਂ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਦਰਜਨਾ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਨੌਜਵਾਨ ਆਗੂ ਦਲਜੀਤ ਸਿੰਘ,ਸਾਬਕਾ ਪੰਚਾਇਤ ਮੈਂਬਰ ਅਵਤਾਰ ਸਿੰਘ, ਕੁਲਦੀਪ ਸਿੰਘ, ਸਾਹਿਬ ਸਿੰਘ, ਧਰਮਿੰਦਰ ਸਿੰਘ, ਰਸਾਲ ਸਿੰਘ, ਸੁਖਬੀਰ ਸਿੰਘ ਆਦਿ ਨੂੰ ਸਾਥੀਆਂ ਸਮੇਤ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਸੰਬੋਧਨ ਕਰਦਿਆਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ 'ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀਆਂ ਕਾਂਗਰਸ, ਅਕਾਲੀ ਦਲ ਵੱਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰਾਂ ਪਛਾੜ ਦਿੱਤਾ ਹੈ ਅਤੇ ਕਰਜੇ ਦੇ ਬੋਝ ਹੇਠ ਦਬਾ ਕੇ ਆਪਣੇ ਅਰਬਾਂ ਖਰਬਾਂ ਦੇ ਕਾਰੋਬਾਰ ਖੜੇ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਅਤੇ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ।ਇਸ ਮੌਕੇ 'ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲੇ ਪੰਜਾਬ ਨੂੰ ਦੇਖਣਗੇ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ।ਉਨਾਂ ਕਿਹਾ ਕਿ ਜਿਵੇਂ ਪਿੰਡ ਦੋਬਲੀਆਂ ਵਿੱਚ ਸੈਂਕੜੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ,ਇਸੇ ਤਰਾਂ ਤਰਨਤਾਰਨ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ ਅਤੇ ਇਵੇਂ ਹੀ ਸਾਰਾ ਪੰਜਾਬ ਭਾਜਪਾ ਨੂੰ ਸੱਤਾ ਤੇ ਬਿਠਾਉਣ ਲਈ ਉਤਾਵਲਾ ਹੈ। ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਹੋਣ ਜਾ ਰਹੀਆਂ ਵਿਧਾਨ ਸਭਾ ਹਲਕਾ ਤਰਨਤਾਰਨ ਜਿਮਨੀ ਚੋਣਾਂ ਵਿੱਚ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਦਾਅਵਾ ਕੀਤਾ ਕਿ ਤੁਸੀਂ ਬਹੁਮਤ ਦੇ ਕੇ ਵਿਧਾਨ ਸਭਾ ਭੇਜਦੇ ਹੋ ਤਾਂ ਆਉਣ ਵਾਲੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਹਲਕਾ ਤਰਨਤਾਰਨ ਦੀ ਨੁਹਾਰ ਬਦਲ ਦੇਵੇਗੀ ਅਤੇ ਪਿਛਲੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਐਸਸੀ ਮੋਰਚਾ ਜਿਲਾ ਪ੍ਰਧਾਨ ਅਵਤਾਰ ਸਿੰਘ ਬੰਟੀ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਮਾਸਟਰ ਬਲਦੇਵ ਸਿੰਘ ਮੰਡ, ਕੈਪਟਨ ਪੂਰਨ ਸਿੰਘ, ਬਲਧੀਰ ਸਿੰਘ ਅਤੇ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.