ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਜਰਮਸਤਪੁਰ ਵਿਖੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਲ
- ਰਾਜਨੀਤੀ
- 12 Jul, 2026 07:05 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਜਰਮਸਤਪੁਰ ਵਿਖੇ ਗੁਰਭੇਜ ਸਿੰਘ ਅਤੇ ਗੁਰਸੇਵਕ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਅਕਾਲੀ ਵਰਕਰ ਮਿਲਣੀ ਕਰਵਾਈ ਗਈ।ਇਸ ਦੌਰਾਨ ਪਿੰਡ ਦੇ ਕਈ ਪਰਿਵਾਰਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਮੈਂਬਰ ਪੰਚਾਇਤ ਬਲਬੀਰ ਸਿੰਘ,ਅਵਤਾਰ ਸਿੰਘ,ਪਰਮਜੀਤ ਸਿੰਘ, ਬਲਜੀਤ ਸਿੰਘ,ਕਰਤਾਰ ਸਿੰਘ,ਮਨਵੀਰ ਸਿੰਘ, ਵੰਤਾਰ ਸਿੰਘ ਅਤੇ ਮੰਗਤਾ ਸਿੰਘ ਸ਼ਾਮਲ ਹਨ। ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਨਵੇਂ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਭਾਵਨਾਵਾਂ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਲੜਨ ਵਾਲੀ ਪਾਰਟੀ ਹੈ।ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਿੰਡ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਬਾਪੂ ਹਰਜੀਤ ਸਿੰਘ ਸ਼ੇਰੋਂ,ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ ਫਤਹਿਆਬਾਦ,ਜਗਦੀਪ ਸਿੰਘ ਮਿੰਟੂ ਸਰਪੰਚ ਖਾਪਨ ਰਜਾਦਾ,ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦ ਗਿੱਲ ਕਲਾਂ,ਸਰਪੰਚ ਜੰਗਸ਼ੇਰ ਸਿੰਘ ਟੋਨੀ,ਮੈਂਬਰ ਹਰਪਾਲ ਸਿੰਘ, ਬਲਬੀਰ ਸਿੰਘ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਗੁਰਮੇਜ ਸਿੰਘ,ਸਤਪਾਲ ਸਿੰਘ,ਗਗਨਪ੍ਰੀਤ ਸਿੰਘ ਬਿੱਲੂ, ਹਰਜਿੰਦਰ ਸਿੰਘ,ਕਾਬਲ ਸਿੰਘ,ਸਾਬਪ੍ਰੀਤ ਸਿੰਘ,ਸੁਖਵਿੰਦਰ ਸਿੰਘ, ਤਰਸੇਮ ਸਿੰਘ,ਅਜੇਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Leave a Reply