ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲੜ ਰਹੇ ਸਾਥੀ ਸੁਰਜੀਤ ਸਿੰਘ ਦੀ ਚੋਣ ਮੁਹਿੰਮ ਦੀ ਮਜ਼ਬੂਤੀ ਅਤੇ ਹੁੰਗਾਰਾ ਦੇਣ ਲਈ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਦਾ ਹੋਇਆ ਆਯੋਜਨ...
- ਰਾਜਨੀਤੀ
- 14 Aug, 2026 11:37 AM (Asia/Kolkata)
ਚੰਡੀਗੜ੍ਹ 13 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਚੋਣ ਲੜ ਰਹੇ ਸਾਥੀ ਸੁਰਜੀਤ ਸਿੰਘ ਜੀ ਦੀ ਚੋਣ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਹੁੰਗਾਰਾ ਦੇਣ ਲਈ ਅੱਜ ਇੱਕ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਵੱਖ-ਵੱਖ ਅਧਿਆਪਕ ਆਗੂਆਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਆਗੂਆਂ ਤੇ ਕਰਮਚਾਰੀਆਂ ਅਤੇ ਪੰਜਾਬ ਯੂਨੀਵਰਸਿਟੀ ਦੇ ਗ੍ਰੈਜੂਏਟ ਵੋਟਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜਿਨ੍ਹਾਂ ਵਿੱਚ ਪ੍ਰੋਫੈਸਰ ਦਰਬਾਰਾ ਸਿੰਘ, ਜਸਵਿੰਦਰ ਸਿੰਘ ਔਲਖ ਅਧਿਆਪਕ ਦਲ, ਤੇਜਿੰਦਰ ਸਿੰਘ ਬੀਐਡ ਫਰੰਟ, ਰਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਜੀਟੀਯੂ, ਕੁਲਵਿੰਦਰ ਸਿੰਘ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ, ਹੈਡਮਾਸਟਰ ਵਿਸ਼ਾਲ ਧੀਮਾਨ, ਪ੍ਰੇਮ ਸਿੰਘ ਤੇ ਹਰਮੀਤ ਸਿੰਘ ਆਦਿ ਸ਼ਾਮਲ ਸਨ। ਮੀਟਿੰਗ ਦੌਰਾਨ ਸਾਥੀ ਸੁਰਜੀਤ ਸਿੰਘ ਦੀ ਸੈਨੇਟ ਚੋਣ ਦੀਆਂ ਤਿਆਰੀਆਂ, ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨਾਲ ਸੰਪਰਕ ਸਥਾਪਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਅਤੇ ਸਾਥੀਆਂ ਨੇ ਸਾਥੀ ਸੁਰਜੀਤ ਸਿੰਘ ਨੂੰ ਸੈਨੇਟ ਚੋਣ ਵਿੱਚ ਜੇਤੂ ਬਣਾਉਣ ਲਈ ਇੱਕਜੁੱਟ ਹੋ ਕੇ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਫੈਸਲਾ ਕੀਤਾ। ਮੀਟਿੰਗ ਵਿੱਚ ਚੋਣ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਗਲੇ ਪੜਾਅ ਦੀ ਰਣਨੀਤੀ ਵੀ ਤਿਆਰ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਸਾਥੀ ਸੁਰਜੀਤ ਸਿੰਘ ਦੀ ਉਮੀਦਵਾਰੀ ਨੂੰ ਮਿਲ ਰਿਹਾ ਭਰਵਾਂ ਸਮਰਥਨ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਗ੍ਰੈਜੂਏਟ ਵੋਟਰ ਇੱਕ ਮਜ਼ਬੂਤ, ਸਰਗਰਮ ਅਤੇ ਲੋਕਪੱਖੀ ਨੁਮਾਇੰਦਗੀ ਦੀ ਉਮੀਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਰ ਵੋਟਰ ਤੱਕ ਪਹੁੰਚ ਬਣਾਈ ਜਾਵੇਗੀ।
ਮੀਟਿੰਗ ਵਿੱਚ ਸ਼ਾਮਲ ਸਮੂਹ ਆਗੂਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਗ੍ਰੈਜੂਏਟ ਵੋਟਰਾਂ ਨੇ ਸਾਥੀ ਸੁਰਜੀਤ ਸਿੰਘ ਦੀ ਜਿੱਤ ਲਈ ਪੂਰੀ ਇਕਜੁੱਟਤਾ ਅਤੇ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
Leave a Reply