ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,4 ਦੀ ਹੋਈ ਮੌਤ

ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,4 ਦੀ ਹੋਈ ਮੌਤ

ਤਰਨਤਾਰਨ ਦੇ ਕਸਬਾ ਨੋਸਿਹਰਾ ਪੰਨੂਆ ਨੇੜੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਵਾਲੀਆਂ ਬੱਸਾਂ ਆਪਸ ਵਿੱਚ ਟਕਰਾਈਆਂ

ਬੱਸਾਂ ਵਿੱਚ ਸਵਾਰ ਵੱਡੀ ਗਿਣਤੀ ਯਾਤਰੂ ਹੋਏ ਜਖਮੀ, 4 ਦੀ ਹੋਈ ਮੋਤ 

ਜਖਮੀਆਂ ਨੂੰ ਇਲਾਜ ਲਈ ਪਹੁੰਚਾਇਆ ਵੱਖ ਵੱਖ ਹਸਪਤਾਲਾਂ ਵਿੱਚ

ਮੋਟਰਸਾਈਕਲ ਸਵਾਰ ਨੂੰ ਬਚਾਉਦਿਆ ਵਾਪਰਿਆ ਹਾਦਸਾ
ਰਵੀ ਖਹਿਰਾ , ਤਰਨ ਤਾਰਨ, 14 ਨਵੰਬਰ 

ਨੈਸ਼ਨਲ ਹਾਈਵੇ ਨੰਬਰ-54 ’ਤੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਿਆਂ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਦੀਆਂ ਚੀਕਾਂ ਨਾਲ ਇਲਾਕਾ ਗੂੰਜ ਉੱਠਿਆ। ਹਾਦਸੇ ਵਿੱਚ ਦਰਜਨ ਤੋਂ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ।

ਇਸ ਦੌਰਾਨ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀਆਂ ਵੀ ਚਰਚਾਵਾਂ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਹਾਦਸੇ ਤੋਂ ਬਾਅਦ ਹਾਈਵੇ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.