ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ 30 ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ : ਗਿਆਨੀ ਹਰਪ੍ਰੀਤ ਸਿੰਘ
- ਰਾਜਨੀਤੀ
- (Asia/Kolkata)
ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਸਰਗਰਮੀਆਂ ਨੂੰ ਕੀਤਾ ਜਾਵੇਗਾ ਤੇਜ…
ਚੰਡੀਗੜ੍ਹ 30 ਅਗਸਤ (ਮੰਗਤ ਸਿੰਘ ਸੈਦਪੁਰ) : ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਅਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਅੱਜ ਪਾਰਟੀ ਦੇ ਹਲਕਾ ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਕਿ ਹਲਕਾ ਕੋਆਰਡੀਨੇਟਰਾਂ ਦੀ ਦੂਜੀ ਸੂਚੀ ਵੀ ਜਲਦ ਜਾਰੀ ਕੀਤੀ ਜਾਵੇਗੀ। ਅਕਾਲੀ ਦਲ ਪੁਨਰ ਸੁਰਜੀਤ ਵੱਲੋਂ 30 ਹਲਕਾ ਕੋ ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ
ਪਾਰਟੀ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜਿਤ ਦੇ ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਜਾਣਗੇ। ਇਸ ਤਹਿਤ ਪਹਿਲੀ ਸੂਚੀ ਵਿੱਚ 30 ਹਲਕਾ ਕੋਆਰਡੀਨੇਟਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨਵ-ਨਿਯੁਕਤ ਕੋਆਰਡੀਨੇਟਰਾਂ ਨੂੰ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਉਸਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸਮੂਹ ਆਗੂਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਗੂਆਂ ਦੀ ਮਿਹਨਤ ਸਦਕਾ ਤਜਰਬੇ, ਹੋਸ਼ ਅਤੇ ਜੋਸ਼ ਦੇ ਸੁਮੇਲ ਵਾਲੀ ਪਹਿਲੀ ਸੂਚੀ ਜਾਰੀ ਕੀਤੀ ਜਾ ਰਹੀ ਹੈ। ਅਕਾਲੀ ਦਲ ਪੁਨਰ ਸੁਰਜੀਤ ਦੇ 30 ਹਲਕਾ ਕੋਆਰਡੀਨੇਟਰ ਨਿਯੁਕਤ ਵਜੋਂ ਪੱਟੀ- ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਡੇਰਾ ਬਾਬਾ ਨਾਨਕ- ਸ. ਸੁੱਚਾ ਸਿੰਘ ਛੋਟੇਪੁਰ, ਭੁੱਲਥ- ਬੀਬੀ ਜਗੀਰ ਕੌਰ, ਅਜਨਾਲਾ- ਡਾ. ਰਤਨ ਸਿੰਘ ਅਜਨਾਲਾ, ਨਕੋਦਰ- ਸ. ਗੁਰਪ੍ਰਤਾਪ ਸਿੰਘ ਵਡਾਲਾ, ਲਹਿਰਾਗਾਗਾ- ਸ. ਪਰਮਿੰਦਰ ਸਿੰਘ ਢੀਂਡਸਾ, ਸੁਨਾਮ-ਭਾਈ ਗੋਬਿੰਦ ਸਿੰਘ ਲੌਂਗੋਵਾਲ, ਫਿਲੌਰ- ਸ. ਸਰਵਣ ਸਿੰਘ ਫਿਲੌਰ, ਬਰਨਾਲਾ- ਸ. ਗਗਨਜੀਤ ਸਿੰਘ ਬਰਨਾਲਾ,
ਸੰਗਰੂਰ- ਪ੍ਰਕਾਸ਼ ਚੰਦ ਗਰਗ, ਸਨੌਰ- ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੱਸੀ ਪਠਾਣਾਂ- ਸਾਬਕਾ ਜੱਜ ਸ. ਨਿਰਮਲ ਸਿੰਘ, ਅਟਾਰੀ- ਸ. ਅਜੈਪਾਲ ਸਿੰਘ ਮੀਰਾਂਕੋਟ,
ਬਾਬਾ ਬਕਾਲਾ- ਸ. ਰਣਜੀਤ ਸਿੰਘ ਛੱਜਲਵੱਡੀ, ਜ਼ੀਰਾ- ਸ. ਕਰਨੈਲ ਸਿੰਘ ਪੀਰਮੁਹੰਮਦ, ਆਦਮਪੁਰ- ਸ. ਜਰਨੈਲ ਸਿੰਘ ਗੜ੍ਹਦੀਵਾਲ, ਉੜਮੁੜ ਟਾਂਡਾ- ਸ. ਮਨਜੀਤ ਸਿੰਘ ਦਸੂਹਾ, ਬਲਾਚੌਰ- ਅਮਿਤ ਸੇਠੀ ਥੋਪੀਆ, ਜਲੰਧਰ ਕੈਂਟ- ਬੀਬੀ ਹਰਜੀਤ ਕੌਰ ਤਲਵੰਡੀ, ਅਮਲੋਹ- ਸ. ਬਲਤੇਜ ਸਿੰਘ ਮਹਿਦੂਦਾ, ਨਵਾਂਸ਼ਹਿਰ- ਸ. ਮਹਿੰਦਰ ਸਿੰਘ ਹੁਸੈਨਪੁਰ, ਫ਼ਰੀਦਕੋਟ- ਸ. ਅਮਨਿੰਦਰ ਸਿੰਘ ਬੰਨੀ ਬਰਾੜ, ਘਨੌਰ- ਸ. ਭੁਪਿੰਦਰ ਸਿੰਘ ਸੇਖੂਪੁਰ, ਨਾਭਾ-ਸ. ਰਵਿੰਦਰ ਸਿੰਘ ਸ਼ਾਹਪੁਰ, ਸਮਾਣਾ- ਸ. ਚਰਨਜੀਤ ਸਿੰਘ ਮਾਵੀ, ਪਟਿਆਲਾ ਦਿਹਾਤੀ- ਸ. ਰਣਧੀਰ ਸਿੰਘ ਰੱਖੜਾ, ਡੇਰਾ ਬੱਸੀ- ਬੀਬੀ ਰਾਜਿੰਦਰ ਕੌਰ, ਫ਼ਿਰੋਜ਼ਪੁਰ ਦਿਹਾਤੀ- ਡਾ. ਮੋਹਨ ਸਿੰਘ ਲਾਲਕਾ ਸ਼ਾਮਚੁਰਾਸੀ-ਸ. ਮਦਨ ਮੋਹਨ ਸਿੰਘ ਅਬੁਢਲਾਢਾ- ਮਲਕੀਤ ਸਿੰਘ ਸਮਾਉ ਸ਼ਾਮਲ ਹਨ। 2027 ਦੀਆਂ ਚੋਣਾਂ ਲਈ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਜੋਰ ਸ਼ੋਰ ਨਾਲ ਸ਼ੁਰੂ ਕੀਤੀ ਜਾ ਚੁੱਕੀ ਹੈ। ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਸਲਾਹ ਨਾਲ ਸਾਰੇ ਨਵ-ਨਿਯੁਕਤ ਕੋਆਰਡੀਨੇਟਰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਜਲਦ ਹੀ ਪ੍ਰੋਗਰਾਮ ਕਰਵਾਉਣਗੇ। ਪਾਰਟੀ ਆਗੂਆਂ ਮੁਤਾਬਕ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਜਾਵੇਗਾ। ਪਾਰਟੀ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਨੂੰ ਭਵਿੱਖ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।
Leave a Reply