ਬਿੱਲਾ ਸ਼ੇਰੋ ਦੀ ਹਾਜ਼ਰੀ ਵਿੱਚ ਪਿੰਡ ਵੇਈਪੂਈਂ ਦੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਬਿੱਲਾ ਸ਼ੇਰੋ ਦੀ ਹਾਜ਼ਰੀ ਵਿੱਚ ਪਿੰਡ ਵੇਈਪੂਈਂ ਦੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਵੱਡਾ ਜਨ-ਸਮਰਥਨ ਮਿਲੇਗਾ- ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਵੇਈਪੂਈਂ ਦੇ ਜਸਕਰਨ ਸਿੰਘ ਅਤੇ ਪਰਮਜੀਤ ਸਿੰਘ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਇਸ ਦੌਰਾਨ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਹਨਾਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਨਵੇਂ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਪਿੰਡ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ।

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਜਸਕਰਨ ਸਿੰਘ ਅਤੇ ਪਰਮਜੀਤ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਆਪਣੇ ਪਰਿਵਾਰ ਸਮੇਤ ਅਕਾਲੀ ਦਲ ਨਾਲ ਜੁੜੇ ਹਨ ਅਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਬਿੱਲਾ ਸ਼ੇਰੋਂ ਨੇ ਕਿਹਾ ਹਰ ਵਰਗ ਦਾ ਮਿਲ ਰਿਹਾ ਭਰਪੂਰ ਸਹਿਯੋਗ ਇਸ ਗੱਲ ਦਾ ਸਬੂਤ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ 'ਤੇ ਵਿਸ਼ਵਾਸ ਪ੍ਰਗਟਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਵੱਡਾ ਜਨ ਸਮਰਥਨ ਮਿਲੇਗਾ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਕਵਲ ਵੇਈਪੂਈਂ,ਸਾਬਕਾ ਮੈਂਬਰ ਧਰਮਿੰਦਰ ਸਿੰਘ,ਲਖਵਿੰਦਰ ਸਿੰਘ ਲੱਖਾ,ਸੇਵਾ ਸਿੰਘ,ਯਾਦਵਿੰਦਰ ਸਿੰਘ,ਕੁੰਦਨ ਸਿੰਘ,ਜਗਦੇਵ ਸਿੰਘ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.