ਈਡੀ ਅਧਿਕਾਰੀ 36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਚੋਂ ਲਗਭਗ 30 ਬੈਗ ਲੈ ਕੇ ਨਿਕਲੇ ਬਾਹਰ...

ਈਡੀ ਅਧਿਕਾਰੀ 36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਚੋਂ ਲਗਭਗ 30 ਬੈਗ ਲੈ ਕੇ ਨਿਕਲੇ ਬਾਹਰ...

ਆਪ' ਆਗੂਆਂ ਨੇ ਈਡੀ ਦੀ ਕਾਰਵਾਈ ਖਿਲਾਫ਼ ਬੈਰੀਕੇਡਾਂ ਨੂੰ ਤੋੜਕੇ ਗਮਾਡਾ ਕੰਪਲੈਕਸ 'ਚ ਹੋਏ ਦਾਖ਼ਲ ਈਡੀ ਦੀਆਂ ਗੱਡੀਆਂ ਦੇ ਸ਼ੀਸ਼ੇ ਭੰਨੇ, ਪੁਲਿਸ ਨੇ ਹਿਰਾਸਤ ਲਿਆ 'ਚ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਸਤੰਬਰ (ਮੰਗਤ ਸਿੰਘ ਸੈਦਪੁਰ) : ਈਡੀ ਦੇ ਅਧਿਕਾਰੀ ਦੁਪਹਿਰ ਵੇਲੇ ਗਮਾਡਾ ਮੋਹਾਲੀ ਦੇ ਜ਼ਬਤ ਕੀਤੇ ਦਸਤਾਵੇਜ਼ਾਂ ਦੇ 30 ਦੇ ਕਰੀਬ ਬੈਗ ਲੈ ਕੇ ਉੱਥੋਂ ਰਵਾਨਾ ਹੋਏ। ਸੂਤਰਾਂ ਅਨੁਸਾਰ ਈ ਡੀ ਦੀਆਂ ਟੀਮਾਂ ਜ਼ਬਤ ਕੀਤੇ ਦਸਤਾਵੇਜ਼ਾਂ ਦੇ 30 ਤੋਂ ਵੱਧ ਬੈਗਾਂ ਤੋਂ ਇਲਾਵਾ ਸਕੈਨ ਕੀਤੇ ਦਸਤਾਵੇਜ਼ਾਂ ਦੀਆਂ ਹਾਰਡ ਡਿਸਕਾਂ ਵੀ ਆਪਣੇ ਨਾਲ ਲੈ ਗਈਆਂ ਹਨ। ਕਿਹਾ ਜਾ ਰਿਹਾ ਹੈ ਕਿ ਕੇਂਦਰੀ ਏਜੰਸੀ ਨੇ ਅੱਗੇ ਦੀ ਕਾਰਵਾਈ ਕਰਨ ਲਈ ਕਾਫ਼ੀ ਮਹੱਤਵਪੂਰਨ ਸਮੱਗਰੀ ਇਕੱਠੀ ਕਰ ਲਈ ਹੈ ਅਤੇ ਈ ਡੀ ਦੀਆਂ ਟੀਮਾਂ ਵੱਲੋਂ ਗਮਾਡਾ ਦੇ ਕਿਸੇ ਵੀ ਅਧਿਕਾਰੀ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਚਲਾਈ ਗਈ 36 ਘੰਟਿਆਂ ਦੀ ਤਲਾਸ਼ੀ ਅਤੇ ਨਿਗਰਾਨੀ ਦੀ ਕਾਰਵਾਈ ਸਮਾਪਤ ਹੋਈ। ਖਾਸ ਗੱਲ ਇਹ ਹੈ ਕਿ ਆਪ ਦੇ ਵਰਕਰਾਂ ਦੇ ਰੋਸ ਪ੍ਰਦਰਸ਼ਨ ਵਿਚਾਲੇ ਪੁਲਿਸ ਟੀਮ ਨੂੰ ਈਡੀ ਦੀਆਂ ਟੀਮਾਂ ਨੂੰ ਗਮਾਡਾ ਦਫ਼ਤਰ ਤੋਂ ਚੰਡੀਗੜ੍ਹ ਸਰਹੱਦ ਤੱਕ ਸੁਰੱਖਿਅਤ ਬਾਹਰ ਕੱਢਣਾ ਪਿਆ। 

ਕਿਹਾ ਜਾ ਰਿਹਾ ਹੈ ਕਿ ਕੇਂਦਰੀ ਏਜੰਸੀ ਨੇ ਅੱਗੇ ਦੀ ਕਾਰਵਾਈ ਕਰਨ ਲਈ ਕਾਫ਼ੀ ਮਹੱਤਵਪੂਰਨ ਸਮੱਗਰੀ ਇਕੱਠੀ ਕਰ ਲਈ ਹੈ। ਈ.ਡੀ ਦੀ ਛਾਪੇਮਾਰੀ ਖ਼ਤਮ ਹੋਣ ਦੇ ਬਾਅਦ ਇਸ ਦੌਰਾਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਗਰਗ ਸਮੇਤ ਗਮਾਡਾ ਦੇ ਉੱਚ ਅਧਿਕਾਰੀ ਵਾਪਸ ਆਪਣੇ ਕੰਮ ਤੇ ਪਰਤ ਆਏ ਹਨ।

ਹਾਲਾਂਕਿ ਇਹ ਚਰਚਾ ਹੈ ਕਿ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਦੇ ਆਧਾਰ ਤੇ ਈ ਡੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਅਧਿਕਾਰੀਆਂ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਸੱਦਿਆ ਜਾ ਸਕਦਾ ਹੈ। ਗਮਾਡਾ ਦਫਤਰ ਦੀ ਈਡੀ ਵੱਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਦੌਰਾਨ ਵੱਡੀ ਗਿਣਤੀ ਵਿੱਚ ਉੱਥੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਰੋਸ ਵਜੋਂ ਸੁਰੱਖਿਆ ਘੇਰੇ ਅਤੇ ਬੈਰੀਕੇਡਾਂ ਨੂੰ ਤੋੜ ਦਿੱਤਾ ਅਤੇ ਗਮਾਡਾ ਭਵਨ ਦੇ ਅੰਦਰ ਦਾਖਲ ਹੋ ਗਏ ਅਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ ਹੋਏ। ਪ੍ਰਦਰਸ਼ਨਕਾਰੀਆਂ ਨੇ ਗਮਾਡਾ ਦੀ ਇਮਾਰਤ ਦੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਕੁਝ ਗੱਡੀਆਂ ਦੇ ਸ਼ੀਸ਼ੇ ਭੰਨੇ ਅਤੇ ਟਾਇਰਾਂ ਦੀ ਹਵਾ ਵੀ ਕੱਢੀ। ਖਾਸ ਗੱਲ ਇਹ ਹੈ ਕਿ ਈਡੀ ਦੀ ਟੀਮ ਦੇ ਅਧਿਕਾਰੀਆਂ ਦੇ ਪਿਛਲੇ ਗੇਟ ਰਾਹੀਂ ਬਾਹਰ ਨਿਕਲਣ ਦਾ ਪਤਾ ਤਾਂ ਗਮਾਡਾ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਰਹੇ ਆਪ ਵਲੰਟੀਅਰਾਂ ਨੇ ਪਿਛਲੇ ਦਰਵਾਜ਼ੇ ਰਾਹੀਂ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਤੈਨਾਤ ਪੁਲਿਸ ਨੇ ਉਨ੍ਹਾਂ ਦੀ ਕੋਸ਼ਿਸ਼ ਨੂੰ ਅਸਫਲ ਬਣਾ ਦਿੱਤ। ਇਸ ਮੌਕੇ ਵਲੰਟੀਅਰਾਂ ਨੇ ਦਰਵਾਜ਼ਿਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਸਫਲ ਨਹੀਂ ਹੋਣ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੱਥਰ ਮਾਰ ਕੇ ਈਡੀ ਦੀ ਟੀਮ ਦੀਆ ਗੱਡੀਆਂ ਸ਼ੀਸ਼ੇ ਵੀ ਤੋੜ ਦਿੱਤੇ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਦਖਲ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਨਜ਼ਰਬੰਦ ਰੱਖਣ ਦੇ ਖਿਲਾਫ ਪਾਈ ਹੰਗਾਮੀ ਅਰਜ਼ੀ ਤੇ ਜਸਟਿਸ ਸੋਜੇ ਵਸ਼ਿਸ਼ਟ ਦੇ ਬੈਂਚ ਨੇ ਬੀਤੀ ਦੇਰ ਰਾਤ 1 ਵਜੇ ਤੱਕ ਵਿਸ਼ੇਸ਼ ਸੁਣਵਾਈ ਕੀਤੀ। ਅਦਾਲਤ ਨੇ ਗਮਾਡਾ ਦਫਤਰ ਅੰਦਰ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਲਈ ਇੱਕ ਸੀਨੀਅਰ ਅਧਿਕਾਰੀ ਸਮੇਤ ਹੋਰ ਵਾਰੰਟ ਅਫਸਰ ਨਿਯੁਕਤ ਕਰ ਦਿੱਤਾ। ਅਦਾਲਤ ਨੇ ਚੰਡੀਗੜ੍ਹ ਦੇ ਡੀ.ਜੀ.ਪੀ. ਰੋਸ ਪ੍ਰਦਰਸ਼ਨ ਨੂੰ ਮੁੱਖ ਰੱਖਦਿਆਂ ਅਤੇ ਐਸ.ਐਸ.ਪੀ. ਮੁਹਾਲੀ ਨੂੰ ਗਮਾਡਾ ਦਫਤਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਅਤੇ ਅੱਜ 2 ਵਜੇ ਤੱਕ ਸੁਰੱਖਿਆ ਪ੍ਰਤੀ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ।ਪ੍ਰਦਰਸ਼ਨ ਦੌਰਾਨ ਗਮਾਡਾ ਦਫਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਕੁਝ ਵਿਅਕਤੀ ਹਮਲਾਵਰ ਹੋ ਗਏ ਸਨ, ਪਰ ਪੁਲਿਸ ਨੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਐਸ.ਐਸ.ਪੀ. ਨੇ ਦੱਸਿਆ ਕਿ ਇਸ ਦੌਰਾਨ ਇੱਕ ਵਾਹਨ ਦੀ ਭੰਨ-ਤੋੜ ਕੀਤੀ ਗਈ ਹੈ ਅਤੇ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿੱਚ ਲਗਭਗ 8 ਤੋਂ 10 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੁਹਾਲੀ ਤੋਂ ਕੌਂਸਲਰ ਸਨੀ ਸਿੰਘ ਆਹਲੂਵਾਲੀਆ ਨੇ ਈਡੀ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਅਤੇ ਬਦਲਾਖੋਰੀ ਦੀ ਰਾਜਨੀਤੀ ਦੱਸਦਿਆਂ ਕਿਹਾ ਕਿ ਈਡੀ ਦੀ ਇਹ ਸਾਰੀ ਕਾਰਵਾਈ ਵਿਰੋਧੀਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.