ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰਸ਼ਿਪ ਹੋਈ ਨਤਮਸਤਕ
- ਰਾਜਨੀਤੀ
- (Asia/Kolkata)
ਅੰਮ੍ਰਿਤਸਰ, ਜੁਗਰਾਜ ਸਿੰਘ ਸਰਹਾਲੀ
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਰਹੇ। ਅਰਦਾਸ ਦੌਰਾਨ ਪੰਜਾਬ ਦੇ ਵੱਡੇ ਹਿੱਸੇ ਨੂੰ ਪ੍ਰਭਾਵਿਤ ਕਰ ਰਹੀਆਂ ਮੁਸ਼ਕਲਾਂ ਤੋਂ ਬਚਾਅ ਅਤੇ ਲੋਕਾਂ ਦੀ ਖੈਰ-ਖ਼ੁਸ਼ਹਾਲੀ ਲਈ ਬੇਨਤੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨਾਲ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ,ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ।
Leave a Reply