ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ-ਪੱਡਾ
- ਰਾਜਨੀਤੀ
- 03 Jun, 2026 12:18 PM (Asia/Kolkata)
ਕਿਹਾ-ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਪ ਪਾਰਟੀ ਨੂੰ ਹੋਰ ਮਜਬੂਤ ਕੀਤਾ ਜਾਵੇਗਾ
ਕਪੂਰਥਲਾ 3 ਜੂਨ ਗੌਰਵ ਮੜੀਆ
ਆਉਣ ਵਾਲਿਆ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਣ ਲਈ ਰਣਨੀਤੀ ਤਹਿਤ ਆਮ ਆਦਮੀ ਪਾਰਟੀ ਸਮਾਜ ਦੇ ਵੱਖ ਵੱਖ ਵਰਗਾ ਨਾਲ ਕੀਤੀ ਜਾ ਰਹੀ ਮੁਲਾਕਾਤ ਦੇ ਤਹਿਤ ਬੁੱਧਵਾਰ ਨੂੰ ਵੱਖ ਵੱਖ ਕਿਸਾਨ ਆਗੂਆਂ ਦੇ ਵਲੋਂ ਪੱਡਾ ਨਿਵਾਸ ਸਥਾਨ ਮਾਡਲ ਟਾਊਨ ਵਿਖੇ ਪਹੁੰਚ ਕੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੇ ਨਾਲ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਦੇ ਦੌਰਾਨ ਕਿਸਾਨ ਆਗੂਆਂ ਨੇ ਕਈ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਤੇ ਆਮ ਆਦਮੀ ਪਾਰਟੀ ਦੇ ਵਲੋਂ ਕਿਸਾਨ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਂਘਾ ਕੀਤੀ।ਇਸ ਮੌਕੇ ਕਿਸਾਨ ਆਗੂਆਂ ਨੇ ਪੱਡਾ ਨੂੰ ਵਿਸ਼ਵਾਸ਼ ਦਿਵਾਇਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਦੌਰਾਨ ਉਨ੍ਹਾਂਦੇ ਵਲੋਂ ਹਰ ਤਰ੍ਹਾਂ ਦੀ ਹਮਾਇਤ ਕੀਤੀ ਜਾਵੇਗੀ।ਇਸ ਮੌਕੇ ਪੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕੇ ਵਿੱਚ ਆਮ ਆਦਮੀ ਪਾਰਟੀ ਆਪਣੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮ ਹਨ।ਪਾਰਟੀ ਵਿਕਾਸ ਕਾਰਜਾਂ,ਲੋਕ-ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ਤੇ ਮੀਟਿੰਗਾਂ ਕਰਕੇ ਵੋਟਰਾਂ ਤੱਕ ਪਹੁੰਚ ਕਰ ਰਹੀ ਹੈ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰ ਰਹੇ ਹਨ।ਉਨ੍ਹਾਂਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਇਸ ਜਿੱਤ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਅਤੇ ਆਗੂਆਂ ਦਾ ਹੌਂਲਾ ਕਾਫੀ ਵਧਾ ਦਿੱਤਾ ਹੈ।ਪੱਡਾ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਮੁੱਖ ਕੰਮਾਂ—ਜਿਵੇਂ ਕਿ ਮੁਫ਼ਤ ਬਿਜਲੀ,ਆਮ ਆਦਮੀ ਕਲੀਨਿਕ ਅਤੇ ਰੋਜ਼ਗਾਰ ਨੂੰ ਆਧਾਰ ਬਣਾ ਕੇ ਘਰ-ਘਰ ਪ੍ਰਚਾਰ ਕੀਤਾ ਜਾਵੇਗਾ।ਉਨ੍ਹਾਂਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।ਉਨ੍ਹਾਂਨੇ ਕਿਹਾ ਕਿ ਸਰਕਾਰ ਨੇ ਨਵੀਂ ਵਿਵਸਥਾ ਚ ਜਿੱਥੇ ਕਿਸਾਨਾਂ ਦੇ ਫ਼ਸਲੀ ਕਰਜ਼ੇ ਦੀ ਸੀਮਾ ਚ ਵਾਧਾ ਕੀਤਾ ਹੈ,ਉੱਥੇ ਨਵੀਆਂ ਫ਼ਸਲਾਂ ਨੂੰ ਵੀ ਫ਼ਸਲੀ ਕਰਜ਼ੇ ਦੇ ਦਾਇਰੇ ਚ ਲਿਆਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।ਪੱਡਾ ਨੇ ਦੱਸਿਆ ਕਿ ਪੇਂਡੂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਲਈ ਕਣਕ ਲਈ ਫ਼ਸਲੀ ਕਰਜ਼ ਸੀਮਾ(ਤੇਲ ਤੇ ਖਾਦ ਆਦਿ ਲਈ)24,380 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਪ੍ਰਤੀ ਏਕੜ ਕੀਤੀ ਗਈ ਹੈ। ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਦੋ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਗੰਨੇ ਦੀ ਕਾਸ਼ਤ ਲਈ ਫ਼ਸਲੀ ਕਰਜ਼ ਸੀਮਾ 44 ਹਜ਼ਾਰ ਤੋਂ ਵਧਾ ਕੇ ਇੱਕ ਲੱਖ ਰੁਪਏ ਪ੍ਰਤੀ ਏਕੜ ਕੀਤੀ ਗਈ ਹੈ।ਨੌ ਨਵੀਆਂ ਫ਼ਸਲਾਂ ਨੂੰ ਵੀ ਫ਼ਸਲੀ ਕਰਜ਼ੇ ਦੇ ਦਾਇਰੇ ਚ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਚ ਫਲ਼ ਤੇ ਸਬਜ਼ੀਆਂ ਵੀ ਹਨ।ਉਨ੍ਹਾਂਨੇ ਦੱਸਿਆ ਕਿ ਪੇਂਡੂ ਸਹਿਕਾਰੀ ਸਭਾਵਾਂ ਦੇ ਡਿਫਾਲਟਰ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਨੂੰ ਲੈ ਕੇ ਕਈ ਛੋਟਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਸ ਨਾਲ ਸਹਿਕਾਰੀ ਬੈਂਕਾਂ ਤੇ ਕੋਈ ਵਿੱਤੀ ਬੋਝ ਵੀ ਨਹੀਂ ਪਵੇਗਾ।ਉਨ੍ਹਾਂਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖਾਤੇ ਸਹਿਕਾਰੀ ਬੈਂਕਾਂ ਚ ਖੁਲ੍ਹਵਾਉਣ ਕਿਉਂਕਿ ਸਭ ਤੋਂ ਘੱਟ ਵਿਆਜ 7 ਫ਼ੀਸਦੀ ਸਹਿਕਾਰੀ ਬੈਂਕਾਂ ਦਾ ਹੈ।ਪੱਡਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੈਂਕਾਂ ਵੱਲੋਂ ਸਕਿਉਰਿਟੀ ਵਜੋਂ ਕਿਸਾਨਾਂ ਦੇ ਖ਼ਾਲੀ ਚੈੱਕ ਲੈਣ ਦੇ ਰੁਝਾਨ ਦੇ ਖ਼ਾਤਮੇ ਦਾ ਵੀ ਐਲਾਨ ਕੀਤਾ।ਉਨ੍ਹਾਂਨੇ ਨੇ ਦੱਸਿਆ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਦਾ ਮਾਣ ਭੱਤਾ ਪਹਿਲੀ ਜੁਲਾਈ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ ਅਤੇ ਹੁਣ ਤੱਕ 36 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਇਸ ਮਹੀਨੇ ਚ ਰਜਿਸਟ੍ਰੇਸ਼ਨ ਦਾ ਸਮੁੱਚਾ ਕੰਮ ਮੁਕੰਮਲ ਹੋ ਜਾਵੇਗਾ।ਪੱਡਾ ਨੇ ਦੱਸਿਆ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋ ਪੂਰੀ ਤਰਾਂ ਸੰਤੁਸ਼ਟ ਹਨ ਜਿਸ ਦੀ ਤਾਜ਼ਾ ਮਿਸਾਲ ਸੂਬੇ ਦੀਆਂ ਨਗਰ ਨਿਗਮ ਚੋਣਾਂ ਤੋ ਮਿਲਦੀ ਹੈ ਜਿੱਥੇ ਆਪ ਉਮੀਦਵਾਰਾ ਦੀ ਵੱਡੀ ਗਿਣਤੀ ਚ ਜਿੱਤ ਹੋਈ ਹੈ। ਇਸ ਮੌਕੇ ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਉਪਕਾਰ ਸਿੰਘ ਖਾਲਸਾ, ਕਵਰਜੀਤ ਸਿੰਘ ਬਾਵਾ,ਮਲਕੀਤ ਸਿੰਘ ਕਾਂਜਲੀ, ਜਤਿੰਦਰ ਸਿੰਘ ਆਲੂ ਫਾਰਮ ਵਾਲੇ ਅਤੇ ਹੋਰ ਮੋਹਤਵਾਰ ਲੋਕ ਹਾਜ਼ਰ ਸਨ।
Leave a Reply