ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ 'ਤੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਕੀਤੀ ਸ਼ਮੂਲੀਅਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ 'ਤੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਕੀਤੀ ਸ਼ਮੂਲੀਅਤ

ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,17 ਜੁਲਾਈ

ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਜਲੰਧਰ ਕੈਂਟ ਵਿਖੇ ਨਵੇਂ ਅਤਿ-ਆਧੁਨਿਕ ਰੇਲਵੇ ਸਟੇਸ਼ਨ ਦੇ ਉਦਘਾਟਨ ਮੌਕੇ ਕਰਵਾਈ ਗਈ ਵਿਸ਼ਾਲ ਜਨ ਸਭਾ ਵਿੱਚ ਸ਼ਮੂਲੀਅਤ ਕਰਨ ਲਈ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਤੋਂ ਭਾਜਪਾ ਦੀ ਸਮੁੱਚੀ ਲੀਡਰਸ਼ਿਪ,ਸੀਨੀਅਰ ਆਗੂਆਂ,ਮੰਡਲ ਪ੍ਰਧਾਨਾਂ, ਮੋਰਚਿਆਂ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਆਗੂਆਂ ਦਾ ਵਿਸ਼ਾਲ ਕਾਫਲਾ ਉਤਸ਼ਾਹ ਨਾਲ ਜਲੰਧਰ ਲਈ ਰਵਾਨਾ ਹੋਇਆ।

ਰਵਾਨਗੀ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਦੇਸ਼ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਦਾ ਇਤਿਹਾਸਕ ਕੰਮ ਹੋ ਰਿਹਾ ਹੈ।ਅੱਜ ਭਾਰਤ ਦੇ ਰੇਲਵੇ ਸਟੇਸ਼ਨ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕੀਤੇ ਜਾ ਰਹੇ ਹਨ ਤਾਂ ਜੋ ਯਾਤਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਆਧੁਨਿਕ ਸੇਵਾਵਾਂ ਪ੍ਰਾਪਤ ਹੋਣ। ਜਲੰਧਰ ਕੈਂਟ ਦਾ ਨਵਾਂ ਰੇਲਵੇ ਸਟੇਸ਼ਨ ਇਸੇ ਵਿਕਾਸਮੁਖੀ ਸੋਚ ਦਾ ਪ੍ਰਤੀਕ ਹੈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ “ਵਿਕਸਤ ਭਾਰਤ” ਦੇ ਸੰਕਲਪ ਨੂੰ ਸਾਕਾਰ ਕਰਨ ਲਈ ਬੁਨਿਆਦੀ ਢਾਂਚੇ, ਆਵਾਜਾਈ,ਰੇਲਵੇ,ਸੜਕਾਂ,ਸਿਹਤ,ਸਿੱਖਿਆ ਅਤੇ ਡਿਜ਼ਿਟਲ ਸੇਵਾਵਾਂ ਦੇ ਖੇਤਰ ਵਿੱਚ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਪੰਜਾਬ ਦੇ ਵਿਕਾਸ ਲਈ ਵੀ ਕੇਂਦਰ ਸਰਕਾਰ ਵਚਨਬੱਧ ਹੈ ਅਤੇ ਸੂਬੇ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾ ਰਿਹਾ ਹੈ।

ਸ.ਸੰਧੂ ਨੇ ਕਿਹਾ ਕਿ ਤਰਨਤਾਰਨ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕਾਂ ਦਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਇਮਾਨਦਾਰ ਲੀਡਰਸ਼ਿਪ ਅਤੇ ਵਿਕਾਸ ਦੇ ਵਿਜ਼ਨ ’ਤੇ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਸਮਾਗਮ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ।
ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ,ਜ਼ਿਲ੍ਹਾ ਮੀਤ ਪ੍ਰਧਾਨ ਕੈਪਟਨ ਪੂਰਨ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਐਸ. ਸੀ.ਮੋਰਚਾ  ਪ੍ਰਧਾਨ ਅਵਤਾਰ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ,ਸਕੱਤਰ ਬਿਕਰਮ ਅਰੋੜਾ, ਸਕੱਤਰ ਹਰਜੀਤ ਸਿੰਘ ਕੰਗ,ਮੋਰਚਾ ਆਗੂ ਅਮਨ ਅਰੋੜਾ, ਡਾ. ਸੁਖਵੰਤ ਸਿੰਘ,ਕਰਮਜੀਤ ਸਿੰਘ,ਕਨਵਰਦੀਪ ਸਿੰਘ, ਵਿਜੇ ਵਿਨਾਇਕ, ਕਾਰਜ ਸਿੰਘ ਸਮੇਤ ਜ਼ਿਲ੍ਹੇ ਭਰ ਤੋਂ ਵੱਡੀ ਪ੍ਰਮੁੱਖ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.