ਹਲਕਾ ਖਡੂਰ ਸਾਹਿਬ 'ਚ ਸ਼੍ਰੋਅਦ ਨੂੰ ਮਿਲ ਰਿਹਾ ਭਰਵਾਂ ਸਮਰਥਨ- ਵਰਾਣਾ,ਸੋਨੂੰ,ਪ੍ਰਿੰਸ,ਗਿੱਲ

ਹਲਕਾ ਖਡੂਰ ਸਾਹਿਬ 'ਚ ਸ਼੍ਰੋਅਦ ਨੂੰ ਮਿਲ ਰਿਹਾ ਭਰਵਾਂ ਸਮਰਥਨ- ਵਰਾਣਾ,ਸੋਨੂੰ,ਪ੍ਰਿੰਸ,ਗਿੱਲ

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਾਰਟੀ ਹੋ ਰਹੀ ਮਜ਼ਬੂਤ

ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,28 ਜੂਨ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਸਿਕੰਦਰ ਸਿੰਘ ਵਰਾਣਾ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦ ਗਿੱਲ ਕਲਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਲਗਾਤਾਰ ਮੀਟਿੰਗਾਂ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਰ ਰੋਜ਼ ਸ਼ਮੂਲੀਅਤ ਕਰਨ ਕਾਰਨ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ।
ਆਗੂਆਂ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ,ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਨੇ ਮੁੜ ਪੰਜਾਬ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਭਰ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ, ਜਦਕਿ ਹੋਰ ਸਿਆਸੀ ਪਾਰਟੀਆਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਅਸਫਲ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਭਰਵਾਂ ਪਿਆਰ ਅਤੇ ਸਮਰਥਨ ਇਸ ਗੱਲ ਦਾ ਪ੍ਰਮਾਣ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਾਰਟੀ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ। ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਹਲਕਾ ਖਡੂਰ ਸਾਹਿਬ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.