ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਮਜ਼ਬੂਤੀ,ਤਰੱਕੀ ਅਤੇ ਖੁਸ਼ਹਾਲੀ ਲਈ ਨਵੀਂ ਉਮੀਦ: ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ

ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਮਜ਼ਬੂਤੀ,ਤਰੱਕੀ ਅਤੇ ਖੁਸ਼ਹਾਲੀ ਲਈ ਨਵੀਂ ਉਮੀਦ: ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ

ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਦੋਵਾਂ ਪਾਰਟੀਆਂ ਦੀ ਸਿਆਸੀ ਸਾਂਝ ਅਹਿਮ ਸਾਬਤ ਹੋਵੇਗੀ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,26 ਨਵੰਬਰ

ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ,ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਿਆਸੀ ਸਾਂਝ ਪੰਜਾਬ ਦੀ ਤਰੱਕੀ,ਖੁਸ਼ਹਾਲੀ ਅਤੇ ਲੋਕ ਹਿੱਤਾਂ ਦੀ ਰਾਖੀ ਲਈ ਅਹਿਮ ਕਦਮ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ।ਸੂਬੇ ਨੂੰ ਅਜਿਹੀ ਮਜ਼ਬੂਤ ਅਤੇ ਤਜਰਬੇਕਾਰ ਅਗਵਾਈ ਦੀ ਲੋੜ ਹੈ, ਜੋ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆ ਸਕੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੇ ਹੱਕਾਂ,ਕਿਸਾਨਾਂ, ਮਜ਼ਦੂਰਾਂ,ਵਪਾਰੀਆਂ ਅਤੇ ਹਰ ਵਰਗ ਦੀ ਭਲਾਈ ਲਈ ਲੰਮਾ ਇਤਿਹਾਸ ਰਿਹਾ ਹੈ,ਜਦਕਿ ਭਾਜਪਾ ਨਾਲ ਗੱਠਜੋੜ ਸੂਬੇ ਦੇ ਵਿਕਾਸ ਅਤੇ ਲੋਕਾਂ ਦੀਆਂ ਭਲਾਈ ਯੋਜਨਾਵਾਂ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਹਾਈ ਹੋ ਸਕਦਾ ਹੈ।

ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ,ਇਕਜੁੱਟਤਾ ਅਤੇ ਮਜ਼ਬੂਤ ਇਰਾਦੇ ਨਾਲ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਮਨ-ਸ਼ਾਂਤੀ, ਰੁਜ਼ਗਾਰ,ਕਿਸਾਨੀ ਦੀ ਮਜ਼ਬੂਤੀ, ਨੌਜਵਾਨਾਂ ਦੇ ਸੁਨਹਿਰੇ ਭਵਿੱਖ ਅਤੇ ਸੂਬੇ ਦੀ ਆਰਥਿਕ ਤਰੱਕੀ ਚਾਹੁੰਦੀ ਹੈ।ਇਸ ਗੱਠਜੋੜ ਦਾ ਮੁੱਖ ਮਕਸਦ ਵੀ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਵੱਲ ਲਿਜਾਣਾ ਹੋਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਕਾਲੀ ਦਲ-ਭਾਜਪਾ ਗੱਠਜੋੜ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਯਤਨਸ਼ੀਲ ਰਹੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.