ਘਰ ਵਿੱਚ ਚੱਲਦੇ ਮਸੀਹੀ ਸਤਿਸੰਗ 'ਤੇ ਹਮਲਾ ਅੱਤ ਨਿੰਦਣਯੋਗ-ਗੌਰਵ ਮਸੀਹ
- ਅਪਰਾਧ
- 02 Jun, 2026 04:58 PM (Asia/Kolkata)
ਜਲੰਧਰ ਪ੍ਰਸ਼ਾਸਨ ਦੋਸ਼ੀਆਂ ਖਿਲਾਫ ਕਰੇ ਸਖਤ ਕਾਰਵਾਈ-ਸਰਬਜੀਤ ਰਾਜ
ਕਪੂਰਥਲਾ 02 ਜੂਨ ਗੌਰਵ ਮੜੀਆ
ਪੰਜਾਬ ਕ੍ਰਿਸ਼ਚਨ ਫੈਲੋਸ਼ਿਪ ਦੇ ਨਵ ਨਿਯੁਕਤ ਵਾਈਸ ਪ੍ਰਧਾਨ ਪੰਜਾਬ ਗੌਰਵ ਮਸੀਹ ਨੇ ਕਿਹਾ ਕਿ ਮਿੱਠੂ ਬਸਤੀ ਜਲੰਧਰ ਵਿਖੇ ਘਰ ਵਿੱਚ ਚੱਲ ਰਹੇ ਮਸੀਹ ਪ੍ਰਾਰਥਨਾ ਸਭਾ ਦੌਰਾਨ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਭਾਰਤ ਦੇ ਸੰਵਿਧਾਨ ਵੱਲੋਂ ਦਿੱਤਾ ਗਿਆ ਬੁਨਿਆਦੀ ਅਧਿਕਾਰ ਹੈ ਅਤੇ ਕਿਸੇ ਵੀ ਭਾਈਚਾਰੇ ਨੂੰ ਆਪਣੇ ਧਾਰਮਿਕ ਸਮਾਗਮ ਸ਼ਾਂਤੀਪੂਰਵਕ ਕਰਨ ਤੋਂ ਰੋਕਣਾ ਲੋਕਤੰਤਰਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ।
ਗੌਰਵ ਮਸੀਹ ਜੀ ਨੇ ਕਿਹਾ ਕਿ ਸਮਾਗਮ ਵਿੱਚ ਸ਼ਾਮਲ ਇਸਾਈ ਭੈਣਾਂ ਨੂੰ ਪੁਲਿਸ ਵੱਲੋਂ ਗੱਡੀ ਵਿੱਚ ਬਿਠਾ ਕੇ ਥਾਣੇ ਲੈ ਜਾਣਾ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਭੈਣਾਂ ਨਾਲ ਇਸ ਤਰ੍ਹਾਂ ਦਾ ਵਰਤਾਅ ਨਾ ਸਿਰਫ਼ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ, ਸਗੋਂ ਇਹ ਧਾਰਮਿਕ ਘੱਟਗਿਣਤੀਆਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਵੀ ਪੈਦਾ ਕਰਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਅਤੇ ਉੱਚ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਹਰ ਨਾਗਰਿਕ ਨੂੰ ਆਪਣੇ ਧਰਮ ਦਾ ਪ੍ਰਚਾਰ ਕਰਨ ਅਤੇ ਧਾਰਮਿਕ ਪ੍ਰੋਗਰਾਮ ਯੋਜਿਤ ਕਰਨ ਦਾ ਪੂਰਾ ਅਧਿਕਾਰ ਹੈ ਜਿਸ ਦੀ ਰੱਖਿਆ ਕਰਨ ਦੀ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੈ
Leave a Reply