ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
- ਰਾਸ਼ਟਰੀ
- 14 Jul, 2026 01:07 PM (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਰੇਲਵੇ ਲਾਇਨ ਤੇ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਜੀ.ਆਰ.ਪੀ. ਅੰਮ੍ਰਿਤਸਰ ਵੱਲੋਂ ਮਰਗ ਰਿਪੋਰਟ ਨੰਬਰ 90 ਨੂੰ ਬੀ.ਐਨ.ਐਸ.ਐਸ. ਦੀ ਧਾਰਾ 194 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਜੀ.ਆਰ.ਪੀ ਦੇ ਏਐਸ ਆਈ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 35 ਤੋਂ 40 ਸਾਲ ਹੈ। ਇਹ ਹਾਦਸਾ ਕਿਲੋਮੀਟਰ ਨੰਬਰ 499/29-27 ਦਰਮਿਆਨ ਟਰੇਨ ਨੰਬਰ 12013 ਅੱਪ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ਵਿੱਚ ਆਉਣ ਕਾਰਨ ਵਾਪਰਿਆ। ਮੌਕੇ ਤੋਂ ਮ੍ਰਿਤਕ ਕੋਲੋਂ ਕੋਈ ਪਛਾਣ ਸਬੰਧੀ ਦਸਤਾਵੇਜ਼ ਬਰਾਮਦ ਨਾ ਹੋਣ ਕਾਰਨ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਪੁਲਿਸ ਨੇ ਦੱਸਿਆ ਕਿ
ਮ੍ਰਿਤਕ ਨੇ ਕਾਲੇ, ਨੀਲੇ ਅਤੇ ਚਿੱਟੇ ਰੰਗ ਦੀ ਚੈਕਦਾਰ ਕਮੀਜ਼ ਅਤੇ ਕਾਲੇ ਰੰਗ ਦੀ ਪੈਂਟ ਪਾਈ ਹੋਈ ਸੀ। ਉਸ ਦਾ ਰੰਗ ਕਣਕਵੰਨਾ ਸੀ। ਜੀ.ਆਰ.ਪੀ. ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਮ੍ਰਿਤਕ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਜੀ.ਆਰ.ਪੀ. ਥਾਣਾ ਅੰਮ੍ਰਿਤਸਰ ਨਾਲ ਸੰਪਰਕ ਕਰੇ।ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਜੀ.ਆਰ.ਪੀ. ਅੰਮ੍ਰਿਤਸਰ ਦੀ ਮੋਰਚਰੀ ਵਿੱਚ ਰਖਵਾਇਆ ਹੈ।
Leave a Reply