Nazrana Times

ਪੰਜਾਬੀ

ਭੁੱਕੀ ਅਤੇ ਅਫੀਮ ਦੇ ਠੇਕੇ ਖੋਲਣ ਦੀ ਮੰਗ ਕਰਨ ਵਾਲੇ ਪੰਜਾਬ ਦੇ ਦੁਸ਼ਮਣ ਹਨ – ਗੁਰਜੀਤ ਸਿੰਘ ਅਜ਼ਾਦ

21 Mar, 2026 12:36 PM
ਭੁੱਕੀ ਅਤੇ ਅਫੀਮ ਦੇ ਠੇਕੇ ਖੋਲਣ ਦੀ ਮੰਗ ਕਰਨ ਵਾਲੇ ਪੰਜਾਬ ਦੇ ਦੁਸ਼ਮਣ ਹਨ – ਗੁਰਜੀਤ ਸਿੰਘ ਅਜ਼ਾਦ

ਲੁਧਿਆਣਾ, ਨਜ਼ਰਾਨਾ ਟਾਈਮਜ- ਪੰਜਾਬ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਗੁਰਜੀਤ ਸਿੰਘ ਅਜ਼ਾਦ ਨੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਭੁੱਕੀ ਅਤੇ ਅਫੀਮ ਦੇ ਠੇਕੇ ਖੋਲ੍ਹਣ ਦੀ ਮੰਗ ਕਰਨ ਵਾਲੇ ਲੋਕ ਦਰਅਸਲ ਪੰਜਾਬ ਦੇ ਹਿਤਾਂ ਦੇ ਵਿਰੁੱਧ ਕੰਮ ਕਰ ਰਹੇ ਹਨ। ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਮੰਗਾਂ ਨੂੰ ਗਲਤ ਅਤੇ ਨੁਕਸਾਨਦਾਇਕ ਕਰਾਰ ਦਿੱਤਾ।
ਅਜ਼ਾਦ ਨੇ ਕਿਹਾ ਕਿ ਨਸ਼ਿਆਂ ਦੀ ਕਿਸਮ ਬਦਲਣ ਨਾਲ ਇਹ ਗੰਭੀਰ ਸਮੱਸਿਆ ਕਦੇ ਵੀ ਹੱਲ ਨਹੀਂ ਹੋ ਸਕਦੀ। ਉਨ੍ਹਾਂ ਮੁਤਾਬਕ, ਜੇਕਰ ਇੱਕ ਨਸ਼ੇ ਦੀ ਥਾਂ ਦੂਜਾ ਨਸ਼ਾ ਆ ਜਾਂਦਾ ਹੈ ਤਾਂ ਸਮਾਜ ‘ਤੇ ਉਸਦਾ ਅਸਰ ਇੱਕੋ ਜਿਹਾ ਹੀ ਰਹਿੰਦਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਭ ਤੋਂ ਪਹਿਲਾਂ ਲੋਕਾਂ ਦੀ ਮਾਨਸਿਕਤਾ ਵਿੱਚ ਬਦਲਾਅ ਲਿਆਉਣਾ ਲਾਜ਼ਮੀ ਹੈ। ਜਦੋਂ ਤੱਕ ਸਮਾਜ ਨਸ਼ਿਆਂ ਨੂੰ ਗਲਤ ਨਹੀਂ ਮੰਨੇਗਾ, ਤਦ ਤੱਕ ਇਸ ਮੁੱਦੇ ਦਾ ਕੋਈ ਪੱਕਾ ਹੱਲ ਨਹੀਂ ਨਿਕਲ ਸਕਦਾ।
ਉਨ੍ਹਾਂ ਸਰਕਾਰ ਅਤੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਇਆ ਜਾ ਸਕੇ।

Posted By: GURBHEJ SINGH ANANDPURI