ਬੱਚਿਆਂ ਨੂੰ ਸਿੱਖ ਇਤਿਹਾਸ ਤੇ ਸਿੱਖ ਰਹਿਤ ਮਰਯਾਦਾ ਨਾਲ ਜੋੜਨ ਲਈ ਵੱਡੀ ਭੂਮਿਕਾ ਨਿਭਾਅ ਸਕਦੇ ਨੇ ਮਾਪੇ-ਚੇਤਨ ਸੂਰੀ

ਬੱਚਿਆਂ ਨੂੰ ਸਿੱਖ ਇਤਿਹਾਸ ਤੇ ਸਿੱਖ ਰਹਿਤ ਮਰਯਾਦਾ ਨਾਲ ਜੋੜਨ ਲਈ ਵੱਡੀ ਭੂਮਿਕਾ ਨਿਭਾਅ ਸਕਦੇ ਨੇ ਮਾਪੇ-ਚੇਤਨ ਸੂਰੀ

ਭਾਜਪਾ ਆਗੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਕੀਤਾ ਸਵਾਗਤ 

ਕਪੂਰਥਲਾ 22 ਨਵੰਬਰ ਗੌਰਵ ਮੜੀਆ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ,ਜਿਸ ਵਿੱਚ ਇਲਾਕੇ ਦੀ ਸੰਗਤ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਹਿੱਸਾ ਲਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿੱਚ ਸੰਪੂਰਨ ਹੋਇਆ।ਪੂਰੇ ਰੂਟ ਦੌਰਾਨ ਸੰਗਤ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਲਈ ਕਈ ਥਾਈਂ ਲੰਗਰ ਅਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ।ਸ੍ਰੀ ਗੁਰੂ ਗ੍ਰੰਥ ਸਾਹਿਬ ਫੁੱਲਾਂ ਨਾਲ ਸੱਜੀ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸੀ,ਜਿਸ ਦੇ ਅੱਗੇ ਨਿਸ਼ਾਨ ਸਾਹਿਬ ਹੱਥਾਂ ਵਿੱਚ ਫੜੀ ਪੰਜ ਪਿਆਰੇ ਚੱਲ ਰਹੇ ਸਨ ਅਤੇ ਪਿੱਛੇ ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀ ਸੀ।ਇਸ ਮੌਕੇ ਭਾਜਪਾ ਆਗੂਆਂ ਦੇ ਵਲੋਂ ਪਾਰਟੀ ਦਫ਼ਤਰ ਦੇ ਬਾਹਰ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਭਾਜਪਾ ਆਗੂਆਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਇਆ ਦਿੰਦੇ ਹੋਏ ਕਿਹਾ ਕਿ ਸਿੱਖ ਗੁਰੂਆਂ ਦੀਆਂ ਸ਼ਹਾਦਤਾਂ ਸਿੱਖ ਕੌਮ ਦੇ ਇਤਿਹਾਸ ਦਾ ਉਹ ਲਾਸਾਨੀ ਪੰਨਾ ਹੈ,ਜਿਸ ਨੂੰ ਪੜ੍ਹ-ਸੁਣ ਕੇ ਸਿੱਖ ਨੌਜਵਾਨ ਤੇ ਬੱਚੇ ਸੇਧ ਤੇ ਅਗਵਾਈ ਹਾਸਲ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ,ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਨਾਲ ਜੋੜਨ ਲਈ ਮਾਪੇ ਸੁਹਿਰਦ ਢੰਗ ਨਾਲ ਆਪਣੀ ਵੱਡੀ ਭੂਮਿਕਾ ਨਿਭਾਅ ਸਕਦੇ ਹਨ,ਕਿਉਂਕਿ ਛੋਟੀ ਉਮਰ ਚ ਬੱਚਿਆਂ ਅੰਦਰ ਧਰਮ ਅਤੇ ਵਿਰਸੇ ਦੀ ਜਾਗ ਉਨ੍ਹਾਂ ਦੇ ਜੀਵਨ ਦਾ ਸਦੀਵ ਕਾਲ ਲਈ ਹਿੱਸਾ ਬਣ ਸਕਦੀ ਹੈ।ਇਸ ਮੌਕੇ ਤੇ ਉਮੇਸ਼ ਸ਼ਾਰਦਾ,ਯਸ਼ ਮਹਾਜਨ,ਜਗਦੀਸ਼ ਸ਼ਰਮਾ ਯਾਦਵਿੰਦਰ ਪਾਸੀ,ਸੁਖਦੇਵ ਸਿੰਘ ਨਾਨਕਪੁਰ,ਹੈਪੀ ਸ਼ਰਮਾ,ਅਸ਼ੋਕ ਮਾਹਲਾ, ਜਗਦੀਸ਼ ਸ਼ਰਮਾ,ਪ੍ਰਦੀਪ ਠਾਕੁਰ,ਵਿਸ਼ਾਲ ਸੋਂਧੀ,ਈਸ਼ਾ ਮਹਾਜਨ,ਪੰਕਜ ਮਿਸ਼ਰਾ,ਗੋਲਡੀ ਨਾਹਰ,ਬਲਵਿੰਦਰ ਸਾਵਰ,ਸਰਵਣ ਸਿੰਘ,ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.