ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਪਹਿਲਵਾਨ ਗਿੱਲ ਨੇ ਬਲਾਕ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਕੀਤਾ ਸ਼ੁਰੂ...

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਪਹਿਲਵਾਨ ਗਿੱਲ ਨੇ ਬਲਾਕ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਕੀਤਾ ਸ਼ੁਰੂ...

ਹਲਕਾ ਮੋਹਾਲੀ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਲੋਕਾਂ ਨੇ ਪਾਰਟੀ ਹਾਈਕਮਾਨ ਤੋਂ ਹਲਕੇ ਦੇ ਜੰਮਪਲ ਪਹਿਲਵਾਨ ਗਿੱਲ ਲਖਨੌਰ ਨੂੰ ਟਿਕਟ ਦੇਣ ਦੀ ਕੀਤੀ ਮੰਗ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਅਕਤੂਬਰ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਬਲਾਕ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਲੜੀ ਤਹਿਤ ਹਲਕਾ ਮੋਹਾਲੀ ਦੇ ਪਿੰਡ ਸਫੀਪੁਰ ਵਿਚ ਕਾਂਗਰਸ ਪਾਰਟੀ ਦੀ ਬਲਾਕ ਪੱਧਰੀ ਮੀਟਿੰਗ ਮਲਕੀਤ ਸਿੰਘ ਸਫੀਪੁਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕੇ ਲੋਕ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਹਨਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਹਲਕੇ ਮੋਹਾਲੀ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਉਹਨਾਂ ਦੀਆਂ ਪਰੇਸ਼ਾਨੀਆਂ ਨੂੰ ਹੱਲ ਕੀਤਾ ਜਾ ਸਕੇ। ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪਾਰਟੀ ਹਾਈਕਮਾਂਡ ਦਾ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਇੱਕਜੁੱਟ ਹੋ ਕੇ ਚੋਣਾਂ ਲੜੇਗੀ ਅਤੇ ਸੂਬੇ ਵਿੱਚ ਭਾਰੀ ਬਹੁਮਤ ਨਾਲ ਪਾਰਟੀ ਦੀ ਸਰਕਾਰ ਬਣਾਵੇਗੀ। ਇਸ ਮੀਟਿੰਗ ਵਿੱਚ ਸ਼ਾਮਿਲ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪਾਰਟੀ ਹਾਈ ਕਮਾਂਡ ਤੋਂ ਹਲਕੇ ਦੇ ਜੰਮਪਲ ਅਤੇ ਇਮਾਨਦਾਰ ਨੌਜਵਾਨ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੂੰ ਟਿਕਟ ਦੇਣ ਦੀ ਮੰਗ ਕੀਤੀ ਤਾਂ ਜੋ ਹਲਕੇ ਦੇ ਲੋਕਾਂ ਨੂੰ ਜਮੀਨੀ ਪੱਧਰ ਤੇ ਆਉਣ ਵਾਲੀਆਂ ਪਰੇਸ਼ਾਨੀਆਂ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਨੰਬਰਦਾਰ ਹਰਨੇਕ ਸਿੰਘ ਧਰਮਗੜ੍ਹ, ਸੁਰਿੰਦਰ ਸਿੰਘ ਸਾਬਕਾ ਸਰਪੰਚ ਕੰਡਾਲਾ, ਜਸਪਾਲ ਸਿੰਘ ਕੁਰੜੀ, ਜਸਵੰਤ ਸਿੰਘ ਦੈੜੀ ,ਰੋਸ਼ਨ ਅਲੀ ਨਡਿਆਲੀ, ਕੁਲਦੀਪ ਸਿੰਘ ਢਿੱਲੋਂ, ਚਾਚਾ ਚਮਨ ਲਾਲ, ਸੰਜੇ ਠਾਕੁਰ, ਹਰਸ਼ਦੀਪ ਸਿੰਘ ਗਿੱਲ ਲਖਨੌਰ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.