ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ ਸੀ ਵਿੰਗ ਜਿਲ੍ਹਾ ਜਥਿਆਂ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ- ਸ ਹਰਵੇਲ ਸਿੰਘ ਮਾਧੋਪੁਰ।*

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ ਸੀ ਵਿੰਗ ਜਿਲ੍ਹਾ ਜਥਿਆਂ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ- ਸ ਹਰਵੇਲ ਸਿੰਘ ਮਾਧੋਪੁਰ।*

ਚੰਡੀਗੜ੍ਹ-: 21 ਅਕਤੂਬਰ (ਮੰਗਤ ਸਿੰਘ ) ਸ਼ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐਸ ਸੀ ਵਿੰਗ ਦੇ ਪ੍ਰਧਾਨ ਸ ਹਰਵੇਲ ਸਿੰਘ ਮਾਧੋਪੁਰ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦੇ ਐਸ ਸੀ ਵਿੰਗ ਦੇ ਹੋਰ ਜਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਪਾਰਟੀ ਦੇ ਜਥੇਬੰਧਕ ਢਾਂਚੇ ਦਾ ਵਿਸਥਾਰ ਹੋਇਆ ਹੈ। ਸ ਮਾਧੋਪੁਰ ਵੱਲੋਂ ਨਵ ਨਿਯੁਕਤ ਜਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ ਕਰਦਿਆ ਦੱਸਿਆ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਤੇ ਗਤੀਵਿਧੀਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰਹਿੰਦੇ ਜ਼ਿਲਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਿੰਨਾ ਵਿੱਚ ਜਿਲ੍ਹਾ ਪਟਿਆਲਾ ਤੋਂ ਸ ਗੁਰਤੇਜ ਸਿੰਘ ਉੱਧਾ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਸ਼ਹਿਰ) ਤੋਂ ਸ ਅਮਨਦੀਪ ਸਿੰਘ, ਜ਼ਿਲਾ ਲੁਧਿਆਣਾ ਸ਼ਹਿਰੀ ਤੋਂ ਸ ਚੰਦ ਸਿੰਘ, ਜ਼ਿਲ੍ਹਾ ਖੰਨਾ ਤੋਂ ਸ ਨਿਰਮਲ ਸਿੰਘ ਦੀਵਾ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਸ ਬੰਤ ਸਿੰਘ ਚੰਨੂ, ਜਿਲ੍ਹਾ ਰੂਪਨਗਰ (ਰੋਪੜ) ਤੋਂ ਪ੍ਰਿਤਪਾਲ ਸਿੰਘ ਦੁੱਮਣਾ, ਜਿਲ੍ਹਾ ਤਰਨ ਤਾਰਨ ਤੋਂ ਸ ਬਲਵਿੰਦਰ ਸਿੰਘ ਨੂੰ ਜਿਲ੍ਹਾ ਪ੍ਰਧਾਨ ਲਾਇਆ ਗਿਆ ਹੈ। ਇਸ ਮੌਕੇ ਸ ਹਰਵੇਲ ਸਿੰਘ ਮਾਧੋਪੁਰ ਨੇ ਦੱਸਿਆ ਕਿ ਜਲਦੀ ਹੀ ਸਟੇਟ ਬਾਡੀ ਦਾ ਵੀ ਵਿਸਤਾਰ ਕਰਕੇ ਜਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਸ ਮਾਧੋਪੁਰ ਨੇ ਨਵ ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦੇਂਦਿਆ ਪਾਰਟੀ ਪ੍ਰਤੀ ਵਫਾਦਾਰ ਰਹਿਕੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ। ਪ੍ਰੈਸ ਨੂੰ ਇਹ ਜਾਣਕਾਰੀ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤੀ ਗਈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.