Punjab ਵਿੱਚ SSP ਵੱਲੋਂ ਮਹਿਲਾ SHO ਮੁਅੱਤਲ; ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਹੋਈ ਕਾਰਵਾਈ

Punjab ਵਿੱਚ SSP ਵੱਲੋਂ ਮਹਿਲਾ SHO ਮੁਅੱਤਲ; ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਹੋਈ ਕਾਰਵਾਈ

ਨਜ਼ਰਾਨਾ ਟਾਈਮਜ ਬਿਊਰੋ

ਮੁਕਤਸਰ, 20 ਫ਼ਰਵਰੀ, 2025:

Muktsar ਦੇ SSP Tushar Gupta ਨੇ ਇੱਕ ਮਹਿਲਾ SHO ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕਾਰਵਾਈ ਕਰਦਿਆਂ ਉਸਨੂੰ ਮੁਅੱਤਲ ਕਰ ਦਿੱਤਾ ਹੈ।

ਥਾਣਾ ਸਿਟੀ Malout ਦੀ ਐੱਸ.ਐੱਚ.ਉ. ਸਬ-ਇੰਸਪੈਕਟਰ Harpreet Kaur ਦੇ ਖ਼ਿਲਾਫ਼ ਇਹ ਕਾਰਵਾਈ ਉਸ ਵੱਲੋਂ ਚੋਰੀ ਦੇ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਰਾਹਤ ਦੇਣ ਦੇ ਮਾਮਲੇ ਵਿੱਚ ਕੀਤੀ ਗਈ ਦੱਸੀ ਜਾਂਦੀ ਹੈ। ਪਤਾ ਲੱਗਾ ਹੈ ਕਿ ਇਹ ਮਾਮਲਾ ਸ਼ਹਿਰ ਵਿੱਚੋਂ ਚੋਰੀ ਹੋਈਆਂ 2 ਕਾਰਾਂ ਨਾਲ ਜੁੜਿਆ ਹੈ।

ਜ਼ਿਕਰਯੋਗ ਹੈ ਕਿ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਜਾਰੀ ਕੀਤੇ ਉਨ੍ਹਾਂ ਸਖ਼ਤ ਹੁਕਮਾਂ ਦੇ ਚੰਦ ਦਿਨਾਂ ਵਿੱਚ ਹੀ ਸਾਹਮਣੇ ਆਈ ਹੈ ਜਿਸ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਆਪਣੇ ਇਲਾਕਿਆਂ ਵਿੱਚ ਹੋਣ ਵਾਲੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਲਈ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ।