ਵੱਡੀ ਖ਼ਬਰ: ਅਮਰੀਕਾ ਤੋਂ ਬਾਅਦ UK ਵੱਲੋਂ 600 ਤੋਂ ਵੱਧ ਲੋਕਾਂ ਨੂੰ ਡਿਪੋਰਟ ਕਰਨ ਦੀ ਤਿਆਰੀ, ਭਾਰਤੀ ਹੋਟਲਾਂ ‘ਤੇ ਰੇਡ
- ਅੰਤਰਰਾਸ਼ਟਰੀ
- 11 Feb,2025

ਲੰਡਨ 11 ਫਰਵਰੀ ਨਜ਼ਰਾਨਾ ਟਾਈਮਜ ਬਿਊਰੋ
ਬ੍ਰਿਟੇਨ ਦੇ ਗ੍ਰਹਿ ਵਿਭਾਗ ਦੇ ਨਿਸ਼ਾਨੇ ’ਤੇ ਹੁਣ ਭਾਰਤੀ ਰੈਸਟੋਰੈਂਟ, ਨੇਲ ਬਾਰ, ਕਰਿਆਨੇ ਦੀਆਂ ਦੁਕਾਨਾਂ ਤੇ ਕਾਰ ਵਾਸ਼ ਹਨ।
ਇੱਕ ਰਿਪੋਰਟ ਮੁਤਾਬਿਕ ਬ੍ਰਿਟੇਨ ਦੇ ਗ੍ਰਹਿ ਮੰਤਰੀ ਯਵੇਟੇ ਕੂਪਰ ਨੇ ਦੱਸਿਆ ਕਿ ਉਨ੍ਹਾਂ ਦੇ ਇਮੀਗ੍ਰੇਸ਼ਨ ਵਿਭਾਗ ਨੇ ਜਨਵਰੀ ’ਚ 828 ਕੰਪਲੈਕਸਾਂ ’ਤੇ ਮਾਰੇ ਗਏ ਛਾਪਿਆਂ ’ਚ 609 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪਿਛਲੇ ਸਾਲ ਜਨਵਰੀ ਦੇ ਮੁਕਾਬਲੇ ਇਸ ਫੜੋ-ਫੜੀ ’ਚ 73 ਫ਼ੀਸਦੀ ਦਾ ਵਾਧਾ ਹੋਇਆ ਹੈ।
ਉੱਤਰੀ ਇੰਗਲੈਂਡ ਦੇ ਹੰਬਰਸਾਈਡ ਸਥਿਤ ਇਕ ਭਾਰਤੀ ਰੈਸਟੋਰੈਂਟ ਤੋਂ ਸੱਤ ਗ੍ਰਿਫ਼ਤਾਰੀਆਂ ਹੋਈਆਂ ਹਨ ਤੇ ਚਾਰ ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।
ਪਿਛਲੇ ਇਕ ਸਾਲ ’ਚ ਕੁੱਲ 1090 ਸਿਵਲ ਨੋਟਿਸ ਜਾਰੀ ਕੀਤੇ ਗਏ ਸਨ। ਜੇ ਨਿਯੁਕਤ ਕਰਨ ਵਾਲਿਆਂ ਨੂੰ ਦੋਸ਼ੀ ਪਾਇਆ ਗਿਆ ਤਾਂ ਉਨ੍ਹਾਂ ਨੂੰ ਪ੍ਰਤੀ ਮੁਲਾਜ਼ਮ 60 ਹਜ਼ਾਰ ਪਾਊਂਡ ਦੇਣੇ ਹੋਣਗੇ।
Posted By:

Leave a Reply