ਯਾਦਗਾਰੀ ਹੋ ਨਿੱਬੜਿਆ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ

ਯਾਦਗਾਰੀ ਹੋ ਨਿੱਬੜਿਆ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ

ਸ਼ਾਨਦਾਰ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ


ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,10 ਦਸੰਬਰ 
 

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਵਿਖੇ ਸਕੂਲ ਦਾ ਸਲਾਨਾ ਪ੍ਰੋਗਰਾਮ ਕਰਵਾਇਆ ਗਿਆ,ਜੋ ਯਾਦਗਾਰੀ ਹੋ ਨਿੱਬੜਿਆ।ਜਿਸ ਵਿੱਚ 'ਜੜਾਂ ਤੋਂ ਖੰਭਾਂ' ਭਾਵ ਸਾਡੀ ਹੋਂਦ ਤੋਂ ਅਸਮਾਨੀ ਉਡਣ ਦੀ ਬੱਚਿਆਂ ਵੱਲੋਂ ਕੀਤੀ ਸ਼ੁਰੂਆਤ ਤੋਂ ਉੱਚਾਈਆਂ ਦੇ ਸਿੱਖਰਾਂ ਤੱਕ ਦੇ ਸਫ਼ਰ ਨੂੰ ਦਰਸਾਇਆ ਗਿਆ।ਜਿਸ ਵਿੱਚ ਵਿਰਾਸਤ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਵੰਨਗੀਆਂ ਦੇਖਣ ਨੂੰ ਮਿਲੀਆਂ। ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਬੱਚਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ।ਉਪਰੰਤ ਮਹਿਮਾਨਾਂ ਨੂੰ ਜੀ ਆਇਆਂ ਕਹਿਣ ਲਈ ਪੇਸ਼ਕਾਰੀ ਪੇਸ਼ ਕੀਤੀ ਅਤੇ ਨਿੱਕੇ-ਨਿੱਕੇ ਬੱਚਿਆਂ ਵਲੋਂ ਪੰਜਾਬੀ, ਰਾਜਸਥਾਨੀ, ਗੁਜਰਾਤੀ ਲੋਕ ਰੰਗ ਦੀਆਂ ਵੰਨਗੀਆਂ, ਮਾਂ-ਬੋਲੀ ਅਤੇ ਫੈਂਸੀ ਡਰੈੱਸ ਵਰਗੀਆਂ ਖੂਬਸੂਰਤ ਪੇਸ਼ਕਾਰੀਆਂ ਨਾਲ ਜਿੱਥੇ ਆਏ ਮਹਿਮਾਨਾਂ ਨੂੰ ਆਪਣੀਆਂ ਨੰਨ੍ਹੀਆਂ ਪੇਸ਼ਕਾਰੀਆਂ ਨਾਲ ਤਾੜੀਆਂ ਮਾਰਨ ਲਈ ਮਜਬੂਰ ਕਰ ਦਿੱਤਾ ਉਥੇ ਬੱਚਿਆਂ ਵਲੋਂ ਪੰਜਾਬ ਦੇ ਮੌਜੂਦਾ ਵਿਸ਼ਿਆਂ 'ਤੇ ਬਾਖੂਬੀ ਢੰਗ ਨਾਲ ਪੇਸ਼ਕਾਰੀ ਕੀਤੀ ਗਈ।ਇਸ ਤੋਂ ਉਪਰੰਤ ਹਰ ਪੱਖੋਂ ਵਿਰਾਸਤ ਨਾਲ ਰੰਗੇ ਰੰਗ ਲੋਕ ਗੀਤ,ਸੰਮੀ,ਲੁੱਡੀ, ਭੰਗੜਾ, ਗਿੱਧਾ ਵਰਗੀਆਂ ਖੂਬਸੂਰਤ ਪੇਸ਼ਕਾਰੀਆਂ ਨੇ ਆਏ ਮਾਪਿਆਂ,ਮਹਿਮਾਨਾਂ ਅਤੇ ਮੁੱਖ ਮਹਿਮਾਨਾਂ ਨੂੰ ਸਾਰਾ ਦਿਨ ਬੰਨੀਂ ਰੱਖਿਆ।ਸਕੂਲ ਦੀਆਂ ਲੜਕੀਆਂ ਵਲੋਂ ਬਹੁਤ ਉਤਸ਼ਾਹ ਨਾਲ ਪੂਰੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਗਿਆ।ਪ੍ਰੋਗਰਾਮ ਦਾ ਅੰਤ 'ਹਿੰਦ ਦੀ ਚਾਦਰ' ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ਾਲਸਾਈ ਵਿਰਾਸਤ ਦੇ ਰੰਗਾਂ ਵਿੱਚ ਸਿਜਦਾ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਪਹੁੰਚੀਆਂ ਮੁੱਖ ਸਖਸੀਅਤਾਂ ਜਿੰਨਾ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ,ਸੀਨੀਅਰ ਸਹਾਇਕ ਸਰਬਜੀਤ ਸਿੰਘ ਬਿੱਟੂ, ਮਾਰਕੀਟ ਕਮੇਟੀ ਤਰਨਤਾਰਨ ਦੇ ਸਾਬਕਾ ਚੇਅਰਮੈਨ ਸੁਬੇਗ ਸਿੰਘ ਧੁੰਨ,ਚੇਅਰਮੈਨ ਬਲਜੀਤ ਸਿੰਘ,ਚੋਹਲਾ ਸਹਿਬ ਦੇ ਸਰਪੰਚ ਕੇਵਲ ਕ੍ਰਿਸ਼ਨ ਨਈਅਰ,ਡਾ.ਇੰਦਰਜੀਤ ਸਿੰਘ ਮੈਂਬਰ ਪੰਚਾਇਤ ਚੋਹਲਾ ਸਾਹਿਬ, ਨੰਬਰਦਾਰ ਤਰਸੇਮ ਸਿੰਘ ਅਲਾਦੀਨਪੁਰ,ਸੁਬੇਦਾਰ ਰਸ਼ਪਾਲ ਸਿੰਘ, ਬਿਕਰਮਜੀਤ ਸਿੰਘ ਸੁਹਾਵਾ,ਡੇਹਰਾ ਸਾਹਿਬ ਸਕੂਲ ਤੋਂ ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ,ਸੰਦੀਪ ਸਿੰਘ,ਸਰਤਾਜ ਸਿੰਘ ਰੱਤੋਕੇ, ਸੁਖਵੰਤ ਸਿੰਘ ਰੱਤੋਕੇ,ਸਾਬਕਾ ਸਰਪੰਚ ਨਰਿੰਦਰ ਸਿੰਘ ਭੱਟੀ, ਸਾਬਕਾ ਸਰਪੰਚ ਹਰਦੀਪ ਸਿੰਘ, ਨੰਬਰਦਾਰ ਕੁਲਦੀਪ ਸਿੰਘ ਸਾਬਕਾ ਸਰਪੰਚ ਗੁਰਮੀਤ ਸਿੰਘ, ਮਿਲਖਾ ਸਿੰਘ ਅਤੇ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਅਤੇ ਸਨਮਾਨਯੋਗ ਸ਼ਖ਼ਸੀਅਤਾਂ ਆਦਿ ਨੇ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਹਾਜ਼ਰੀ ਭਰ ਪ੍ਰੋਗਰਾਮ ਦਾ ਮਾਣ ਵਧਾਇਆ।ਮੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ,ਚੇਅਰਮੈਨ ਸੁਬੇਗ ਸਿੰਘ ਧੁੰਨ, ਚੇਅਰਮੈਨ ਬਲਜੀਤ ਸਿੰਘ,ਸਰਪੰਚ ਕੇਵਲ ਕ੍ਰਿਸ਼ਨ ਚੋਹਲਾ ਸਹਿਬ ਵਲੋਂ ਸਕੂਲ ਦੀਆਂ ਗਤੀਵਿਧੀਆਂ ਅਤੇ ਵਿਦਿਅਕ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਮੈਨੇਜਮੈਂਟ ਨੂੰ ਵਧਾਈ ਦਿੰਦਿਆਂ ਪਿਛਲੇ ਵਿੱਦਿਅਕ ਸਾਲ 2024-25 ਦੇ ਪਹਿਲੇ,ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਅਤੇ ਇਸ ਸਾਲ ਪੜ੍ਹਾਈ ਦੇ ਨਾਲ ਨਾਲ ਹੋਈਆਂ ਹੋਰ ਗਤੀਵਿਧੀਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਸ਼ੱਸ਼ੀ ਸ਼ਰਮਾ, ਐਜੂਕੇਸ਼ਨਲ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ, ਡਾਇਰੈਕਟਰ ਡਾ.ਹਰਕੀਰਤ ਕੌਰ ਸੰਧੂ, ਮਦਨ ਪਠਾਣੀਆਂ ਅਤੇ ਪ੍ਰਿੰਸੀਪਲ ਸ.ਨਿਰਭੈ ਸਿੰਘ ਸੰਧੂ ਵਲੋਂ ਆਏ ਮਾਪਿਆਂ,ਮਹਿਮਾਨਾਂ ਅਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ ਜਿਨ੍ਹਾਂ ਨੇ ਸਾਡੇ ਸੱਦੇ ਨੂੰ ਪ੍ਰਵਾਨ ਕਰਦਿਆਂ ਸ਼ਮੂਲੀਅਤ ਕੀਤੀ ਅਤੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰ ਸਾਨੂੰ ਮਾਣ ਬਖਸ਼ਿਆ।ਉਨ੍ਹਾਂ ਦੱਸਿਆਂ ਕਿ ਸਾਡਾ ਮਕਸਦ ਬੱਚਿਆਂ ਦੀ ਹੋਂਦ ਨੂੰ ਉਚਾਈਆਂ ਤੱਕ ਪਹੁੰਚਾਉਣ ਲਈ ਮੁੱਖ ਮਕਸਦ ਬੱਚਿਆਂ ਦੀਆਂ ਜੜ੍ਹਾਂ ਮਜ਼ਬੂਤ ਕਰਨਾ ਹੈ ਵਿਰਾਸਤ ਅਤੇ ਕਦਰਾਂ ਕੀਮਤਾਂ ਨਾਲ ਜੁੜਿਆ ਬੱਚਾ ਹੀ ਆਪਣੇ ਸੁਪਨਿਆਂ ਦੀਆਂ ਉਚਾਈਆਂ ਨੂੰ ਪੂਰਾ ਕਰ ਸਕਦਾ ਹੈ।ਜਿੱਥੇ ਸੰਸਕਾਰ ਜੜਾਂ ਨੂੰ ਸੰਭਾਲਦੇ ਹਨ,ਉੱਥੇ ਸਿੱਖਿਆ ਬੱਚਿਆਂ ਨੂੰ ਆਸਮਾਨ ਛੂਹਣ ਦੇ ਪਰ ਦਿੰਦੀ ਹੈ ਜੇਕਰ ਅਸੀਂ ਬੱਚਿਆਂ ਦੀਆਂ ਜੜ੍ਹਾਂ ਮਜ਼ਬੂਤ ਰੱਖਾਂਗੇ ਤਾਂ ਬੱਚਿਆਂ ਨੂੰ ਆਪਣੇ ਸੁਪਨਿਆਂ ਦੀ ਉਡਾਨ ਭਰਨ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ ਸੋ ਇਸੇ ਮਕਸਦ ਲਈ ਅਸੀਂ ਹਰ ਸਾਲ ਪੜ੍ਹਾਈ ਦੇ ਨਾਲ ਨਾਲ ਕਈ ਅਜਿਹੇ ਪ੍ਰੋਗਰਾਮ ਉਲੀਕਦੇ ਰਹਿੰਦੇ ਹਾਂ ਜੋ ਵਿਦਿਆਰਥੀਆਂ ਦੇ ਸਰੀਰਕ, ਸਮਾਜਿਕ ਅਤੇ ਮਾਨਸਿਕ ਵਿਕਾਸ ਵਿੱਚ ਵਿੱਚ ਵਾਧਾ ਕਰਨ ਵਿੱਚ ਸਹਾਈ ਹੋਣ।
ਉਨ੍ਹਾਂ ਸਾਰੇ ਪ੍ਰੋਗਰਾਮ ਦੀ ਰੂਪਰੇਖਾ ਤਿਆਰ ਕਰਨ ਅਤੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਾਰੇ ਸਕੂਲ ਦੇ ਸਟਾਫ, ਬੱਚਿਆਂ ਅਤੇ ਬੱਚਿਆਂ ਦੇ ਮਾਪਿਆਂ ਦੀ ਸ਼ਲਾਘਾ ਕੀਤੀ ਕਿਉਂਕਿ ਅਜਿਹੇ ਪ੍ਰੋਗਰਾਮ ਸਾਰਿਆਂ ਦੇ ਤਾਲਮੇਲ ਨਾਲ ਹੀ ਸਫ਼ਲਤਾਪੂਰਵਕ ਨੇਪਰੇ ਚੜ੍ਹਦੇ ਹਨ।ਬੱਚਿਆਂ ਅਤੇ ਮਾਪਿਆਂ ਤੋਂ ਇਲਾਵਾ ਇਲਾਕੇ ਦੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ,ਮੋਹਤਬਰ ਸ਼ਖ਼ਸੀਅਤਾਂ ਦਾ ਵੀ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਯਾਦਗਾਰੀ ਬਣਾਉਣ ਵਿੱਚ ਪੂਰਾ ਸਹਿਯੋਗ ਰਿਹਾ।ਸਕੂਲ ਕਮੇਟੀ ਮੈਂਬਰ ਗੁਲਵਿੰਦਰ ਸਿੰਘ ਸੰਧੂ ਵਲੋਂ ਸਾਰੇ ਬੱਚਿਆਂ,ਸਟਾਫ ਅਤੇ ਮਾਪਿਆਂ ਨੂੰ ਪ੍ਰੋਗਰਾਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ 'ਤੇ ਵਧਾਈ ਦਿੱਤੀ ਅਤੇ ਪ੍ਰੋਗਰਾਮ ਵਿੱਚ ਪਹੁੰਚੀਆਂ ਸਤਿਕਾਰਯੋਗ ਸ਼ਖ਼ਸ਼ੀਅਤਾਂ ਮਾਪਿਆਂ ਦਾ ਧੰਨਵਾਦ ਕੀਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.