Nazrana Times

ਪੰਜਾਬੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਰਮਾਣਾ ਚੱਕ ਤੋਂ ਦੂਜੀ ਬੱਸ ਰਵਾਨਾ:

13 Sep, 2026 04:51 PM

ਟਾਂਗਰਾ - ਸੁਰਜੀਤ ਸਿੰਘ ਖਾਲਸਾ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਰਮਾਣਾ ਚੱਕ ਤੋਂ ਸ਼ਰਧਾਲੂਆਂ ਨੂੰ ਲੈ ਕੇ ਦੂਜੀ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਹ ਬੱਸ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਰਮਾਣਾ ਚੱਕ ਅਤੇ ਸਰਪੰਚ ਹਰਪਾਲ ਸਿੰਘ ਦੀ ਅਗਵਾਈ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਮੁਫ਼ਤ ਅਤੇ ਸੁਖਾਲੀ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਹਾ ਹੈ।
ਇਸ ਮੌਕੇ ਦਲਵਿੰਦਰ ਸਿੰਘ ਨੰਬਰਦਾਰ, ਗੁਰਪਾਲ ਸਿੰਘ ਪੰਚ, ਅਜੈਬ ਸਿੰਘ ਪੰਚ, ਬਾਵਾ ਸਿੰਘ ਪੰਚ, ਧਰਮ ਸਿੰਘ ਪੰਚ, ਪ੍ਰਗਟ ਸਿੰਘ ਪ੍ਰਧਾਨ, ਦਿਲਬਾਗ ਸਿੰਘ ਪੰਚ, ਪ੍ਰਗਟ ਸਿੰਘ, ਸੁਲੱਖਣ ਸਿੰਘ ਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਰਵਾਨਾ ਹੋਣ ਵਾਲੇ ਯਾਤਰੀਆਂ ਨੇ ਇਸ ਯੋਜਨਾ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Posted By: GURBHEJ SINGH ANANDPURI

Latest News