Nazrana Times

ਪੰਜਾਬੀ

ਭਾਜਪਾ ਸੂਬਾ ਮੀਤ ਪ੍ਰਧਾਨ ਚੁਣੇ ਜਾਣ ਤੇ ਜੈਸਮੀਨ ਕੌਰ ਸੰਧਾਵਾਲੀਆ ਨੂੰ ਖੋਜੇਵਾਲ ਨੇ ਕੀਤਾ ਸਨਮਾਨਿਤ

19 Aug, 2026 07:30 PM

ਕਪੂਰਥਲਾ 19 ਅਗਸਤ ਗੌਰਵ ਮੜੀਆ 

ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸੀਨੀਅਰ ਭਾਜਪਾ ਨੇਤ੍ਰੀ ਜੈਸਮੀਨ ਕੌਰ ਸੰਧਾਵਾਲੀਆ ਨੂੰ ਭਾਜਪਾ ਦਾ ਸੂਬਾ ਮੀਤ ਪ੍ਰਧਾਨ ਬਣਨ ਤੇ ਭਾਜਪਾ ਆਗੂਆਂ ਦੇ ਵਲੋਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ,ਡਾ.ਰਣਵੀਰ ਕੌਸ਼ਲ,ਰਾਜੇਸ਼ ਪਾਸੀ, ਪਵਨ ਧੀਰ,ਕਪਿਲ ਧੀਰ ਦੀ ਅਗਵਾਈ ਹੇਠ ਫੁੱਲਾਂ ਦਾ ਬੁੱਕਾ ਦੇ ਕੇ ਸਨਮਾਨਿਤ ਕੀਤਾ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਜੈਸਮੀਨ ਕੌਰ ਸੰਧਾਵਾਲੀਆ ਨੇ ਕਿਹਾ ਕਿ ਉਹ ਭਾਜਪਾ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਰਾਜ ਦੇ ਲੋਕਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਣਗੇ।ਉਨ੍ਹਾਂਨੇ ਕਿਹਾ ਕਿ ਪਿੰਡਾਂ, ਸ਼ਹਿਰਾਂ,ਕਸਬਿਆਂ ਤੇ ਵਾਰਡਾਂ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਭਾਜਪਾ ਵਰਕਰਾਂ ਨੂੰ ਨਾਲ ਲੈ ਕੇ ਵੱਡੇ ਪੱਧਰ ਤੇ ਮੁਹਿੰਮ ਚਲਾਉਣਗੇ।ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਚ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ,ਉਸ ਤੇ ਖਰਾ ਉਤਰਨ ਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।ਸੰਧਾਵਾਲੀਆ ਨੇ ਕਿਹਾ ਕਿ ਸਬਦਾ ਸਾਥ ਸਬਦਾ ਵਿਕਾਸ ਦੇ ਨਾਅਰੇ ਨੂੰ ਸਫ਼ਲ ਬਣਾਉਣ ਦਾ ਕੰਮ ਪ੍ਰਧਾਨ ਮੰਤਰੀ ਮੋਦੀ ਵਲੋਂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੂੰ ਆਪਸੀ ਮੱਤਭੇਦ ਭੁਲਾ ਕੇ ਪਾਰਟੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਮਿਸ਼ਨ 2027 ਅਗਾਮੀ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਹੁਣ ਤੋਂ ਹੀ ਲੱਗ ਕੇ ਪਾਰਟੀ ਵਲੋਂ ਦਿੱਤੇ ਜਾ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਕੰਮ ਤੇ ਲੱਗ ਜਾਣ ਦੀ ਅਪੀਲ ਕੀਤੀ।ਉਨ੍ਹਾਂਨੇ ਵਰਕਰਾਂ ਨੂੰ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਮਹਿਲਾ ਅਹੁਦੇਦਾਰਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ।ਇਸ ਦੌਰਾਨ ਉਨ੍ਹਾਂ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਨੂੰ ਜਨਤਾ ਤੱਕ ਪਹੁੰਚਣ ਲਈ ਕਿਹਾ।ਨਾਲ ਹੀ ਵਰਕਰਾਂ ਵਲੋਂ ਆਪਣੇ ਬੂਥ ਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਸਮੇਤ ਭਾਜਪਾ ਸੰਗਠਨ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਉਨ੍ਹਾਂਨੇ ਅੱਗੇ ਕਿਹਾ ਕਿ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਨੂੰ ਇਕ ਮਜ਼ਬੂਤ, ਤਜ਼ਰਬੇਕਾਰ ਅਤੇ ਸਮਰਪਿਤ ਟੀਮ ਮਿਲੀ ਹੈ।ਉਨ੍ਹਾਂ ਭਰੋਸਾ ਦਿਵਾਇਆ ਕਿ ਸਮੁੱਚੀ ਟੀਮ ਇਕਜੁੱਟ ਹੋ ਕੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਕੰਮ ਕਰੇਗੀ ਅਤੇ ਹਰ ਵਰਕਰ ਨੂੰ ਨਾਲ ਲੈ ਕੇ ਅੱਗੇ ਵਧੇਗੀ।ਇਸ ਦੌਰਾਨ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਜੈਸਮੀਨ ਕੌਰ ਸੰਧਾਵਾਲੀਆ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਇਕ ਟੀਮ ਵਜੋਂ ਕੰਮ ਕਰਦੇ ਹੋਏ ਪੰਜਾਬ ਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਯਤਨ ਕਰਨ ਤਾਂ ਜੋ ਵਿਧਾਨ ਸਭਾ ਚੋਣਾਂ ਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ।ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੂਬੇ ਵਿੱਚ ਵਿਧਾਨਸਭਾ 2027 ਨੂੰ ਜਿੱਤਣ ਦੀ ਰਣਨੀਤੀ ਤੇ ਕੰਮ ਕਰ ਰਹੀ ਹੈ।ਇਸ ਤਹਿਤ ਵਰਕਰਾਂ ਨੂੰ ਲਾਮਬੰਦ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਬੂਥ ਪੱਧਰ ਤੇ ਆਪਣੀ ਹਾਜ਼ਰੀ ਵਧਾਉਣ ਤੇ ਜ਼ੋਰ ਦੇਵੇਗੀ।ਇਸ ਦੇ ਨਾਲ ਹੀ ਪਾਰਟੀ ਦੇ ਆਗੂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੱਖ-ਵੱਖ ਭਾਈਚਾਰਿਆਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ।ਖੋਜੇਵਾਲ ਨੇ ਕਿਹਾ ਕਿ ਉਹ ਲੀਡਰਸ਼ਿਪ ਵੱਲੋਂ ਦਿੱਤੀਆਂ ਹਦਾਇਤਾਂ ਤੋਂ ਇਲਾਵਾ ਇਸੇ ਤਰਜ਼ ਤੇ ਕੰਮ ਕਰਨਾ ਜਾਰੀ ਰੱਖਣਗੇ।ਖੋਜੇਵਾਲ ਨੇ ਕਿਹਾ ਕਿ ਅੱਜ ਅਜਿਹੇ ਸਮੇਂ ਚ ਜਦੋਂ ਭਾਰਤ ਅਗਲੇ 25 ਸਾਲਾਂ ਟੀਚਿਆਂ ਤੇ ਕੰਮ ਕਰ ਰਿਹਾ ਹੈ ਤਾਂ ਕੁਝ ਸਿਆਸੀ ਪਾਰਟੀਆਂ ਆਪਣੇ ਨਿੱਜੀ ਹਿੱਤਾਂ ਲਈ ਭਾਰਤ ਦੀ ਆਰਥਿਕਤਾ ਨੂੰ ਤਬਾਹ ਕਰ ਦੇਣਾ ਚਾਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਭਾਰਤ ਪਹਿਲੀ ਉਦਯੋਗਿਕ ਕ੍ਰਾਂਤੀ ਦਾ ਫਾਇਦਾ ਨਹੀਂ ਉਠਾ ਸਕਿਆ,ਦੂਜੀਤੀਜੀ ਉਦਯੋਗਿਕ ਕ੍ਰਾਂਤੀ ਵਿਚ ਵੀ ਭਾਰਤ ਪਛੜ ਗਿਆ ਪਰ ਇਸ ਚੌਥੀ ਉਦਯੋਗਿਕ ਕ੍ਰਾਂਤੀ ਵਿਚ ਭਾਰਤ ਇਸ ਨੂੰ ਗੁਆ ਨਹੀਂ ਸਕਦਾ।ਸ਼ਾਰਟਕੱਟ ਨਾਲ ਕੋਈ ਵੀ ਦੇਸ਼ ਨਹੀਂ ਚੱਲ ਸਕਦਾ।ਦੇਸ਼ ਦੀ ਤਰੱਕੀ ਲਈ ਟਿਕਾਊ ਵਿਕਾਸ,ਟਿਕਾਊ ਹੱਲ ਦੇ ਲਈ ਕੰਮ ਕਰਨਾ,ਇੱਕ ਲੰਮੀ ਮਿਆਦ ਦਾ ਵਿਜ਼ਨ ਬਹੁਤ ਜ਼ਰੂਰੀ ਹੈ।ਸਥਾਈ ਵਿਕਾਸ ਲਈ ਬੁਨਿਆਦੀ ਢਾਂਚਾ ਮੁੱਖ ਹੁੰਦਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਮਜ਼ਬੂਤ ਹੋ ਰਿਹਾ ਹੈ।ਖੋਜੇਵਾਲ ਨੇ ਕਿਹਾ ਕਿ ਜਿਵੇਂ-ਜਿਵੇਂ ਰਾਸ਼ਟਰ ਮਜਬੂਤ ਹੁੰਦਾ ਹੈ ਦੁਨੀਆ ਉਸ ਰਾਸ਼ਟਰ ਬਾਰੇ ਉਨ੍ਹਾਂ ਹੀ ਜ਼ਿਆਦਾ ਜਾਣਨਾ ਚਾਹੁੰਦੀ ਹੈ ਅਤੇ ਉਸ ਵੱਲ ਆਕਰਸ਼ਿਤ ਹੁੰਦੀ ਹੈ। ਖੋਜੇਵਾਲ ਨੇ ਕਿਹਾ ਕਿ ਜੇਕਰ ਅਮੀਰ ਇਤਿਹਾਸ ਤੇ ਨਜ਼ਰ ਮਾਰੀਏ ਤਾਂ ਇਹ ਪੂਰੀ ਦੁਨੀਆ ਲਈ ਖਿੱਚ ਦਾ ਕੇਂਦਰ ਹੁੰਦਾ ਸੀ,ਜਿੱਥੇ ਵਿਦਵਾਨ,ਯਾਤਰੀ, ਉਦਯੋਗਪਤੀ ਅਤੇ ਵਿਦਿਆਰਥੀ ਇਸ ਦੇ ਬਾਰੇ ਵੱਧ ਤੋਂ ਵੱਧ ਜਾਣਨ ਲਈ ਭਾਰਤ ਆਉਂਦੇ ਸਨ।ਇਸ ਮੌਕੇ ਤੇ ਭਾਜਪਾ ਦੇ ਸੀਨੀਅਰ ਆਗੂ ਪਾਵਨ ਧੀਰ,ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ,ਮੰਡਲ 1 ਦੇ ਪ੍ਰਧਾਨ ਕਮਲ ਪ੍ਰਭਾਕਰ,ਮੰਡਲ 2 ਦੇ ਪ੍ਰਧਾਨ ਲੱਕੀ ਸਰਪੰਚ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਮੰਡਲ ਸਦਰ ਦੋਨਾਂ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ,ਮੰਡਲ 2 ਦੇ ਜਰਨਲ ਸਕੱਤਰ ਮੱਸਾ ਸਿੰਘ,ਮੰਡਲ ਸਿੱਧਵਾਂ ਦੋਨਾਂ ਦੇ ਪ੍ਰਧਾਨ ਡਾ.ਪ੍ਰਦੀਪ ਕੌਸ਼ਲ,ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ,ਜ਼ਿਲ੍ਹਾ ਮੀਤ ਪ੍ਰਧਾਨ ਤੀਰਥ ਸਿੰਘ ਲੰਬਰਦਾਰ,ਗੁਰਦੀਪ ਸਿੰਘ ਪੱਡਾ,ਪ੍ਰਦੀਪ ਸੂਦ,ਕਪਿਲ ਧੀਰ,ਬਲਵੰਤ ਸਿੰਘ ਬੂਟਾ,ਸੁਰਜੀਤ ਸਿੰਘ ਆਦਿ ਹਾਜ਼ਰ ਸਨ।

Posted By: Gaurav Maria

Latest News