ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ: ਮਾਂ ਅਤੇ ਬੱਚੇ ਦੀ ਸਿਹਤ ਲਈ ਇਕ ਮਹੱਤਵਪੂਰਨ ਕਦਮ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ: ਮਾਂ ਅਤੇ ਬੱਚੇ ਦੀ ਸਿਹਤ ਲਈ ਇਕ ਮਹੱਤਵਪੂਰਨ ਕਦਮ

 ਕਾਲਾ ਬੱਕਰਾ, 23 ਸਤੰਬਰ ,ਮਨਜਿੰਦਰ ਸਿੰਘ ਭੋਗਪੁਰ 

 ਸਿਵਲ ਸਰਜਨ ਜਲੰਧਰ ਡਾ. ਰਮਨ ਗੁੱਪਤਾ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਪਾਲ ਦੀ ਯੋਜ ਅਗਵਾਈ ਹੇਠ ਗਰਭਵਤੀ ਔਰਤਾਂ ਦੀ ਸਿਹਤ ਨੂੰ ਸੁਰੱਖਿਅਤ ਅਤੇ ਸੰਭਾਲਯੋਗ ਬਣਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ (PMSMA) ਦੇ ਤਹਿਤ ਕਮਿਊਨਿਟੀ ਹੈਲਥ ਸੈਂਟਰ ਕਾਲਾ ਬੱਕਰਾ ਵਿੱਚ ਵਿਸ਼ੇਸ਼ ਸਿਹਤ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਪਾਲ ਨੇ ਕਿਹਾ, "ਇਹ ਅਭਿਆਨ ਸਿਹਤ ਵਿਭਾਗ ਦੀ ਵਿਸ਼ੇਸ਼ ਪਹਲ ਹੈ, ਜਿਸ ਨਾਲ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹ ਸੇਵਾਵਾਂ ਤਹਿਤ 23 ਤਰੀਖ ਨੂੰ 34 ਗਰਭਵਤੀਆਂ ਨੂੰ ਕਾਲਾ ਬੱਕਰਾ ਹਸਪਤਾਲ ਵਿੱਚ ਸੇਵਾਂਵਾ ਦਿੱਤੀਆਂ ਗਈਆਂ।" ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਸਿਹਤ ਜਾਂਚਾਂ, ਖੂਨ ਦੀ ਜਾਂਚ, ਹਾਈ ਰਿਸਕ ਗਰਭਸਥਾ ਦੀ ਪਛਾਣ, ਅਤੇ ਪੋਸ਼ਣ ਸਲਾਹ ਮੁਹੱਈਆ ਕਾਰਵਾਈ ਗਈ । ਇਸ ਦੇ ਨਾਲ-ਨਾਲ, ਮਹਿਲਾਵਾਂ ਨੂੰ ਗਰਭ ਦੌਰਾਨ ਸਾਵਧਾਨੀਆਂ ਅਤੇ ਸਿਹਤਮੰਦ ਜੀਵਨਸ਼ੈਲੀ ਬਾਰੇ ਸਿਖਲਾਈ ਵੀ ਦਿੱਤੀ ਗਈ।ਉਨ੍ਹਾਂ ਨੇ ਇਹ ਵੀ ਕਿਹਾ, "ਇਸ ਅਭਿਆਨ ਦੇ ਜ਼ਰੀਏ ਅਸੀਂ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਦੇਖਭਾਲ ਨੂੰ ਯਕੀਨੀ ਬਣਾਉਣ ਦਾ ਉਦੇਸ਼ ਰੱਖਦੇ ਹਾਂ।"

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.