ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਪਹੁੰਚਣ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਭਰਵਾਂ ਸਵਾਗਤ

ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਪਹੁੰਚਣ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਭਰਵਾਂ ਸਵਾਗਤ

ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,8 ਫਰਵਰੀ 
 

ਤਰਨ ਤਾਰਨ ਜ਼ਿਲ੍ਹੇ ਦੇ ਦੌਰੇ 'ਤੇ ਪੁੱਜੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਪਹੁੰਚਣ 'ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੂਰੇ ਜੋਸ਼ ਨਾਲ ਭਰਵਾਂ ਸਵਾਗਤ ਕੀਤਾ।ਇਸ ਮੌਕੇ ਉਨ੍ਹਾਂ ਯਾਦਗਾਰੀ ਚਿੰਨ੍ਹ ਲੋਈ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਕੱਲ੍ਹ ਦੀ ਤਰਨ ਤਾਰਨ ਪੈਦਲ ਯਾਤਰਾ ਵਿੱਚ ਵੀ ਵੱਡੇ ਪੱਧਰ 'ਤੇ ਸਮਰਥਕਾਂ ਸਮੇਤ ਸ਼ਾਮਲ ਹੋ ਕੇ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਆਪਣਾ ਯੋਗਦਾਨ ਪਾਉਣਗੇ।ਇਸ ਮੌਕੇ ਰਾਜਪਾਲ ਕਟਾਰੀਆ ਨੇ ਹਰਜੀਤ ਸਿੰਘ ਸੰਧੂ ਵਲੋਂ ਕੀਤੇ ਭਰਵੇਂ ਸਵਾਗਤ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਮਸਲਿਆਂ ਲਈ ਹਰੇਕ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਪ੍ਰਿਤਪਾਲ ਸਿੰਘ ਖਹਿਰਾ ਖਡੂਰ ਸਾਹਿਬ,ਦਲਜੀਤ ਸਿੰਘ ਨੰਬਰਦਾਰ ਖਡੂਰ ਸਾਹਿਬ,ਸਤਨਾਮ ਸਿੰਘ ਵਿਧਾਨ ਸਭਾ ਭਰਬਾਰੀ,ਹਰਪ੍ਰੀਤ ਸਿੰਘ ਸਿੰਦਬਾਦ,ਮੈਨੇਜਰ ਪਰਮਜੀਤ ਸਿੰਘ, ਚਰਨਜੀਤ ਸਿੰਘ ਖਾਲਸਾ,ਸੁਖਦੇਵ ਸਿੰਘ ਸਾਬਕਾ ਸਰਪੰਚ,ਸੁਖਵੰਤ ਸਿੰਘ,ਮੇਜਰ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ ਕੰਗ,ਲਖਵਿੰਦਰ ਸਿੰਘ ਖਡੂਰ ਸਾਹਿਬ, ਮੇਹਰ ਸਿੰਘ ਬਾਣੀਆਂ,ਜਸਵਿੰਦਰ ਸਿੰਘ, ਪੁਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.