ਆਮ ਆਦਮੀ ਪਾਰਟੀ ਨੇ ਸਾਢੇ 4 ਸਾਲਾਂ ਚ ਪੰਜਾਬ ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕੀਤਾ-ਐਚਐਸ ਵਾਲੀਆ

ਆਮ ਆਦਮੀ ਪਾਰਟੀ ਨੇ ਸਾਢੇ 4 ਸਾਲਾਂ ਚ ਪੰਜਾਬ ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕੀਤਾ-ਐਚਐਸ ਵਾਲੀਆ

ਹਲਕਾ ਇੰਚਾਰਜ ਐਚਐਸ ਵਾਲੀਆ ਨੇ ਸ਼੍ਰੋਮਣੀ ਅਕਾਲੀ ਦਲ ਐੱਸਓਆਈ ਵਿੰਗ ਦੇ ਨਵਨਿਯੁਕਤ ਆਗੂਆਂ ਨੂੰ ਕੀਤਾ ਸਨਮਾਨਿਤ 

ਕਪੂਰਥਲਾ 3 ਅਗਸਤ ਗੌਰਵ ਮੜੀਆ 

ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਠਨ ਦੀ ਮਜਬੂਤੀ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਐੱਸਓਆਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਫਗਵਾੜਾ,ਹਲਕਾ ਪ੍ਰਧਾਨ ਫਗਵਾੜਾ ਪ੍ਰਦੀਪ ਸਿੰਘ ਤੇ ਜ਼ਿਲ੍ਹਾ ਜਰਨਲ ਸਕੱਤਰ ਕਪੂਰਥਲਾ ਵਿਸ਼ੂ ਘਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਤੋਂ ਅਸ਼ੀਰਵਾਦ ਲੈਣ ਲਈ ਕਪੂਰਥਲਾ ਵਿਖੇ ਪਹੁੰਚੇ।ਇਸ ਮੌਕੇ ਤੇ ਹਲਕਾ ਇੰਚਾਰਜ ਐਚਐਸ ਵਾਲੀਆ ਨੇ ਸ਼੍ਰੋਮਣੀ ਅਕਾਲੀ ਐੱਸਓਆਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ,ਹਲਕਾ ਪ੍ਰਧਾਨ ਫਗਵਾੜਾ ਪ੍ਰਦੀਪ ਸਿੰਘ ਤੇ ਜ਼ਿਲ੍ਹਾ ਜਰਨਲ ਸਕੱਤਰ ਕਪੂਰਥਲਾ ਵਿਸ਼ੂ ਘਈ ਨੂੰ ਉਨ੍ਹਾਂਦੀ ਨਿਯੁਕਤੀ ਦੀ ਵਧਾਈ ਦਿੱਤੀ ਤੇ ਸਿਰਪਾਓ ਪਾਕੇ ਸਮਮਾਨਿਤ ਵੀ ਕੀਤਾ।ਉਨ੍ਹਾਂਨੇ ਨਵਨਿਯੁਕਤ 
ਆਗੂਆਂ ਨੂੰ ਪਾਰਟੀ ਦੀ ਮਜਬੁਤੀ ਲਈ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਮਿਹਨਤੀ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ।ਇਸ ਦੌਰਾਨ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਰਣਨੀਤੀਆਂ ਤੇ ਚਰਚਾ ਕੀਤੀ।ਇਸ ਮੌਕੇ ਤੇ ਐਚਐਸ ਵਾਲੀਆ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਇਕ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਕਿਹਾ ਗੁਰਸਿਮਰ ਸਿੰਘ ਦੀ ਨਿਯੁਕਤੀ ਨਾਲ ਫਗਵਾੜਾ ਦੇ ਨੌਜਵਾਨਾਂ ਨੂੰ ਵੱਡਾ ਮਾਣ ਮਿਲਿਆ ਹੈ।ਸ਼੍ਰੋਮਣੀ ਅਕਾਲੀ ਦਲ ਵਿਚ ਮਿਹਨਤ ਕਰਨ ਵਾਲੇ ਹਰ ਵਰਕਰ ਦਾ ਬਣਦਾ ਸਤਿਕਾਰ ਹਮੇਸ਼ਾ ਬਰਕਰਾਰ ਰਹੇਗਾ।ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਸਾਲ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਦਰਜ ਕਰਵਾ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਹੈ।ਉਨ੍ਹਾਂਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ।ਸਾਢੇ ਚਾਰ ਸਾਲਾਂ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦਾ ਅਜਿਹਾ ਮਾਹੌਲ ਬਣਾ ਦਿੱਤਾ ਹੈ ਕਿ ਜਿੱਥੇ ਆਮ ਲੋਕਾਂ ਦਾ ਕਤਲ ਹੋ ਰਿਹਾ ਸੀ ਤੇ ਹੁਣ ਸੇਕ ਆਮ ਆਦਮੀ ਪਾਰਟੀ ਦੇ ਘਰ ਤੱਕ ਪਹੁੰਚ ਗਿਆ ਹੈ।ਉਨ੍ਹਾਂਨੇ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਆਮ ਲੋਕ ਨਾ ਵਿਧਾਇਕਾਂ ਅਤੇ ਮੰਤਰੀਆਂ ਦੇ ਰਿਸ਼ਤੇਦਾਰ ਸੁਰੱਖਿਤ ਹਨ।ਉਨ੍ਹਾਂਨੇ ਕਿਹਾ ਕਿ ਹਰ ਮਹੀਨੇ ਸਰਕਾਰ ਹਜ਼ਾਰਾਂ ਕਰੋੜਾਂ ਰੁਪਏ ਦਾ ਕਰਜ਼ਾ ਚੁੱਕ ਰਹੀ ਹੈ,ਜਿਸਨੂੰ ਸਿਰਫ ਤੇ ਸਿਰਫ ਆਪਣੇ ਆਕਾਵਾਂ ਅਤੇ ਇਸ਼ਤਿਹਾਰਬਾਜੀ ਤੇ ਖਰਚ ਕਰਕੇ ਪੰਜਾਬ ਨੂੰ ਕਰਜੇ ਦੇ ਬੋਝ ਥੱਲੇ ਦੱਬਿਆ ਜਾ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਤੋਂ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਅਜਿਹੀ ਪਾਰਟੀ ਦੀ ਸਰਕਾਰ ਬਣਾਉਣੀ ਚਾਹੀਦੀ ਹੈ,ਜਿਨਾਂ ਨੇ ਕਦੇ ਝੂਠ ਨਹੀਂ ਬੋਲਿਆ ਤੇ ਪੰਜਾਬ ਨੂੰ ਅਮਨ-ਸ਼ਾਂਤੀ ਤੇ ਤਰੱਕੀ ਵੱਲ ਵਧਾਇਆ ਹੈ।ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਜੈ ਬਬਲਾ,ਦਿਹਾਤੀ ਪ੍ਰਧਾਨ ਤੇ ਸਰਪੰਚ ਹਰਜਿੰਦਰ ਸਿੰਘ ਖਾਣੋਵਾਲ,ਐੱਸਸੀ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ,ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ,ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨੀਰਜ ਨਾਹਰ,ਅਕਾਲੀ ਆਗੂ ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.