Nazrana Times

ਪੰਜਾਬੀ

ਕੋਟਲਾ ਬਥੂੰਨਗੜ ਵਿਖੇ ਸਰਪੰਚ ਵੱਲੋਂ ਖੇਡ ਸਟੇਡੀਅਮ ਦੀ ਸੁਰੂਆਤ :

19 Sep, 2025 08:25 PM

ਪੰਜਾਬ ਸਰਕਾਰ ਦੀ ਤਰਜੀਹ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ  : ਸਰਪੰਚ ਕੋਟਲਾ

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਹਲਕੇ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਰੱਖਦੇ ਹੋਏ ਗ੍ਰਾਟਾਂ ਜਾਰੀ ਕੀਤੀਆਂ ਸਨ । ਉਸ ਦੀ ਸੁਰੂਆਤ ਸਰਪੰਚ ਡਾ. ਗੁਰਦੀਪ ਸਿੰਘ ਕੋਟਲਾ ਅਤੇ ਸਮੂਹ ਗ੍ਰਾਮ ਪੰਚਾਇਤ  ਪਿੰਡ ਕੋਟਲਾ ਬਥੂੰਨਗੜ ਦੇ ਸਹਿਯੋਗ ਨਾਲ ਕੀਤੀ ਗਈ।  ਗੱਲਬਾਤ ਮੌਕੇ ਸਰਪੰਚ ਡਾ. ਗੁਰਦੀਪ ਸਿੰਘ ਕੋਟਲਾ ਨੇ ਅਰਦਾਸ ਤੋ ਬਾਅਦ ਟੀਮ ਨਾਲ ਰੀਬਨ ਕੱਟਣ ਮੌਕੇ ਦੱਸਿਆ, ਕਿ ਇਹ ਸਟੇਡੀਅਮ ਰਜਿੰਦਰ ਸਿੰਘ ਭੰਗਵਾਂ ਕੋਆਪ੍ਰਟਿਵ ਸੋਸਾਇਟੀ ਨਾਮ ਦੀ ਫਰਮ ਵੱਲੋ 2 ਕਰੋੜ ਇਕ ਲੱਖ 50 ਹਜ਼ਾਰ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਜੋ ਕਿ ਜੇ ਸੀ ਬੀ ਨਾਲ ਨੀਂਹ ਦੀ ਪੁੱਟਾਈ ਕੀਤੀ ਜਾ ਰਹੀ ਹੈ ।ਉੱਨਾਂ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ । ਜਿਨਾਂ ਨੇ ਸਾਡੇ ਪਿੰਡ ਨੂੰ ਇਹ ਮਾਣ ਦਿੱਤਾ ਹੈ। ਜਿਸ ਨਾਲ ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਅਮਲ ਵਿੱਚ ਆਵੇਗਾ ।ਅਤੇ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤੀ ਉਪਰਾਲੇ ਨਾਲ ਜਿੱਥੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ। ਉੱਥੇ ਪਿੰਡਾਂ ਵਿੱਚੋਂ ਵੱਡੇ ਖਿਡਾਰੀ ਤਿਆਰ ਹੋਣਗੇ। ਇਹ ਸਟੇਡੀਅਮ ਸਾਡੇ ਇਲਾਕੇ ਦੇ ਬੱਚਿਆਂ ਨੂੰ ਮਾਂ ਖੇਡ ਵੱਲ ਪ੍ਰੇਰਤ ਵੀ ਕਰਨਗੇ। ਉਨਾਂ  ਕਿਹਾ ਕਿ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ਲਈ ਖੇਡ ਮੈਦਾਨਾਂ ਨਾਲ ਜੋੜਨ ਦਾ ਇਕ ਬਹੁਤ ਵਧੀਆ ਉਪਰਾਲਾ ਹੈ। ਖੇਡਾਂ ਅਨੁਸ਼ਾਸਨ, ਸਰੀਰਕ ਅਤੇ ਮਾਨਸਿਕ ਵਿਕਾਸ ਵੀ ਕਰਦੀਆਂ ਹਨ। ਇਸ ਲਈ ਸਾਰੇ ਬੱਚਿਆਂ ਅਤੇ ਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਜਰੂਰ ਲੈਣਾ ਚਾਹੀਦਾ ਹੈ ।

ਇਸ ਮੌਕੇ ਸਰਬਜੀਤ ਸਿੰਘ, ਮਾਸਟਰ ਸੂਬਾ ਸਿੰਘ , ਸਰਪੰਚ  ਸਿੰਘ, ਰਛਪਾਲ ਸਿੰਘ , ਗੁਰਦੇਵ ਸਿੰਘ ਮੈਂਬਰ ਪੰਚਾਇਤ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਅਰਵਿੰਦਰ ਸਿੰਘ

Posted By: GURBHEJ SINGH ANANDPURI

Latest News

Loading…
Loading the web debug toolbar…
Attempt #