ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸੱਤ ਰੋਜ਼ਾ ਐਨਐੱਸਐੱਸ ਕੈਂਪ 'ਸਮਾਜ ਸੇਵਾ' ਦਾ ਵਾਅਦਾ ਕਰਦਾ ਯਾਦਗਾਰੀ ਹੋ ਨਿੱਬੜਿਆ
- ਸਿੱਖਿਆ/ਵਿਗਿਆਨ
- 25 Dec, 2025 01:52 PM (Asia/Kolkata)
ਐਸਜੀਪੀਸੀ ਮੈਂਬਰ ਜਥੇ.ਕਰਮੂੰਵਾਲਾ ਵਲੋਂ ਭਵਿੱਖ 'ਚ ਵੀ ਅਜਿਹੇ ਕੈਂਪ ਲਗਾਉਣ ਲਈ ਕੀਤਾ ਪ੍ਰੇਰਿਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,25 ਦਸੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਲਗਾਏ ਗਏ ਸੱਤ ਰੋਜ਼ਾ ਐਨਐੱਸਐੱਸ ਕੈਂਪ ਦਾ ਸਮਾਪਤੀ ਸਮਾਰੋਹ ਸ਼ਾਨਦਾਰ ਰਿਹਾ।ਕਾਲਜ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਗਿੱਲ ਦੀ ਸੁਚੱਜੀ ਅਗਵਾਈ ਹੇਠ ਐਨਐੱਸਐੱਸ ਪ੍ਰੋਗਰਾਮ ਅਫ਼ਸਰਜ਼ ਪ੍ਰੋ.ਬਲਜਿੰਦਰ ਸਿੰਘ ਅਤੇ ਪ੍ਰੋ.ਪ੍ਰਿਤਬੀਰ ਕੌਰ ਦੀ ਦੇਖ-ਰੇਖ ਅਧੀਨ ਕਾਲਜ ਵਲੰਟੀਅਰਜ਼ ਨਾਲ ਇਹ ਸਮੁੱਚਾ ਪ੍ਰੋਗਰਾਮ ਕਰਵਾਇਆ ਗਿਆ।ਇਸ ਸੱਤ ਰੋਜ਼ਾ ਕੈਂਪ ਦੇ ਆਖਰੀ ਦਿਨ ਸਮਾਪਤੀ ਸਮਾਰੋਹ ਵਿੱਚ ਡਾ.ਬਲਬੀਰ ਸਿੰਘ ਐਨਐੱਸਐੱਸ ਪ੍ਰੋਗਰਾਮ ਕੋ- ਆਰਡੀਨੇਟਰ,ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾ ਕਾਲਜ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਹੋਇਆ ਭਵਿੱਖ ਵਿੱਚ ਯੂਨੀਵਰਸਿਟੀ ਵਲੋਂ ਉਹਨਾਂ ਦੀ ਹਰ ਸੰਭਵ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜੱਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਦੇ ਇਸ ਕੈਂਪ ਲਗਾਉਣ ਲਈ ਕਾਲਜ ਪ੍ਰਿੰਸੀਪਲ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਇਸ ਇਲਾਕੇ ਲਈ ਹੋਰ ਵੀ ਚੰਗੇ ਕਾਰਜ ਕੀਤੇ ਜਾ ਸਕਣ।ਇਸ ਤੋਂ ਬਾਅਦ ਕਾਲਜ ਪ੍ਰੋ.ਡਾ.ਜਤਿੰਦਰ ਕੌਰ ਮੁਖੀ ਪੰਜਾਬੀ ਵਿਭਾਗ,ਪ੍ਰੋ.ਇੰ.ਹਿੰਮਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਅੰਤ ਵਿੱਚ ਡਾ.ਬਲਬੀਰ ਸਿੰਘ ਵਲੋਂ ਐਨਐੱਸਐੱਸ ਵਲੰਟੀਅਰਜ਼ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।ਇਸ ਤਰਾਂ ਇਹ ਸਮਾਪਤੀ ਸਮਾਰੋਹ ਯਾਦਗਾਰੀ ਹੋ ਨਿਬੜਿਆ।
Leave a Reply