ਹੋਲਾ ਮਹੱਲਾ: ਅਨੰਦਪੁਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਪੁਸਤਕਾਂ ਦੇ ਸਟਾਲ

ਹੋਲਾ ਮਹੱਲਾ: ਅਨੰਦਪੁਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਪੁਸਤਕਾਂ ਦੇ ਸਟਾਲ

ਅਨੰਦਪੁਰ ਸਾਹਿਬ 13 ਮਾਰਚ ,ਸੋਧ ਸਿੰਘ ਬਾਜ਼

ਸਿੱਖ ਮਿਸ਼ਨਰੀ ਕਾਲਜ ਵੱਲੋਂ ਹੋਲੇ ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 5 ਵਿਸ਼ੇਸ਼ ਸਟਾਲ ਲਗਾਏ ਗਏ ਹਨ। ਇਹ ਸਟਾਲ ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਸਾਹਿਬ ਦੇ ਸਾਹਮਣੇ ਲਗਾਏ ਗਏ ਹਨ।

image

ਇਨ੍ਹਾਂ ਸਟਾਲਾਂ ਉੱਤੇ ਗੁਰਬਾਣੀ, ਸਿੱਖ ਇਤਿਹਾਸ, ਰਹਿਤ ਮਰਿਆਦਾ ਅਤੇ ਗੁਰਮਤਿ ਵਿਚਾਰਧਾਰਾ ਨਾਲ ਸੰਬੰਧਤ ਪੁਸਤਕਾਂ ਉਪਲਬਧ ਹਨ, ਜੋ ਕਿ ਲਾਗਤ ਮਾਤਰ ਮੁੱਲ ’ਤੇ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਸਿੱਖ ਮਿਸ਼ਨਰੀ ਕਾਲਜ ਵੱਲੋਂ ਪ੍ਰਕਾਸ਼ਿਤ ਮਾਸਿਕ ਰਸਾਲਾ “ਸਿੱਖ ਫੁਲਵਾੜੀ” ਅਤੇ “ਦੋ ਸਾਲਾ ਪੱਤਰ ਵਿਹਾਰ ਕੋਰਸ” ਵੀ ਇੱਥੇ ਪ੍ਰਾਪਤ ਕਰ ਸਕਦੇ ਹੋ।

image

ਹੋਲਾ ਮਹੱਲਾ, ਜੋ ਕਿ ਖ਼ਾਲਸਾਈ ਵਿਰਾਸਤ ਦਾ ਪ੍ਰਤੀਕ ਹੈ, ਹਰ ਸਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਖ਼ਾਸ ਦਿਨ ਤੇ ਅਨੰਦਪੁਰ ਸਾਹਿਬ ਅਤੇ ਆਲੇ-ਦੁਆਲੇ ਦੇ ਇਲਾਕੇ ਖ਼ਾਲਸਾਈ ਜ਼ਜ਼ਬੇ ਨਾਲ ਰੰਗੇ ਜਾਂਦੇ ਹਨ। “ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ”, ਇਹ ਮਰਿਆਦਾ ਸਦੀਆਂ ਤੋਂ ਕਾਇਮ ਹੈ।

image

ਇਸ ਮਹਾਨ ਮੇਲੇ ਵਿੱਚ ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਤੋਂ ਲੱਖਾਂ ਸ਼ਰਧਾਲੂ ਦਰਸ਼ਨ ਕਰਦੇ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਗੁਰਮਤਿ ਵਿਦਿਆ ਨਾਲ ਜੋੜਨ ਲਈ, ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ, ਮੈਂਬਰ ਅਤੇ ਪ੍ਰਚਾਰਕ ਵੱਲੋਂ ਫ੍ਰੀ ਲਿਟਰੇਚਰ ਵੀ ਵੰਡਿਆ ਜਾ ਰਿਹਾ ਹੈ।

image

ਸਿੱਖ ਇਤਿਹਾਸ ਅਤੇ ਗੁਰਮਤਿ ਗਿਆਨ ਦੀ ਸਮਝ ਵਧਾਉਣ ਲਈ ਤੁਸੀਂ ਵੀ ਇਨ੍ਹਾਂ ਸਟਾਲਾਂ ’ਤੇ ਜਾ ਕੇ ਵਿਸ਼ੇਸ਼ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।