Nazrana Times

ਪੰਜਾਬੀ

ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਵਿਧਾਇਕਾਂ ਵੱਲੋਂ ਰਾਹਤ ਸਮੱਗਰੀ ਦੀ ਵੰਡ

30 Aug, 2025 09:20 PM

ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਅਮਨਦੀਪ ਕੌਰ ਅਰੋੜਾ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਕਿਸਾਨਾਂ ਦੇ ਪਸ਼ੂਆਂ ਲਈ ਵੰਡਿਆ ਚਾਰਾ

ਤਰਨ ਤਾਰਨ ਗੁਰਮੀਤ ਸਿੰਘ ਵਲਟੋਹਾ

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਅੱਜ ਪਿੰਡ ਕੰਬੋ ਢਾਏ ਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਹਾਲ ਹੀ ਵਿੱਚ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡ ਕੇ ਸਹਾਰਾ ਦਿੱਤਾ। ਇਸ ਦੌਰਾਨ ਵਿਧਾਇਕਾਂ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ (ਜਿਸ ਵਿੱਚ ਖੰਡ, ਚਾਹ ਪੱਤੀ, ਆਲੂ, ਤੇਲ ਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ) ਅਤੇ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਵੰਡਿਆ ਗਿਆ। ਇਸ ਸਹਾਇਤਾ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੀ। ਇਸ ਮੌਕੇ ਵਿਧਾਇਕ ਲਾਲਪੁਰਾ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਪ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਰਹਿੰਦੀ ਹੈ ਅਤੇ ਅਜਿਹੇ ਸੰਕਟਾਂ ਵਿੱਚ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਜਲਦ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ, “ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੁੰਦੀ ਹੈ। ਆਪ ਸਰਕਾਰ ਦਾ ਟੀਚਾ ਇਹੀ ਹੈ ਕਿ ਹਰ ਪੀੜਤ ਤਕ ਰਾਹਤ ਸਮੇਂ ਸਿਰ ਪਹੁੰਚੇ।” ਇਸ ਮੌਕੇ ਪਿੰਡ ਵਾਸੀਆਂ ਨੇ ਆਪ ਵਿਧਾਇਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਸਹਾਇਤਾ ਨਾਲ ਉਨ੍ਹਾਂ ਨੂੰ ਮੁਸ਼ਕਲ ਵੇਲੇ ਵਿੱਚ ਹੌਸਲਾ ਮਿਲਿਆ ਹੈ।ਦੌਰੇ ਦੌਰਾਨ ਚੇਅਰਮੈਨ ਰਜਿੰਦਰ ਸਿੰਘ ਉਸਮਾ, ਕੁਲਦੀਪ ਸਿੰਘ (ਮੰਡੀ ਬੋਰਡ ਤਰਨ ਤਾਰਨ), ਗੁਰਦੇਵ ਸਿੰਘ ਲਾਖਣਾ, ਰੁਪਿੰਦਰ ਕੌਰ ਸੰਧੂ, ਬਰਿੰਦਰ ਕੁਮਾਰ, ਹਰਜੀਤ ਸਿੰਘ ਸੰਧੂ, ਅਮਿੰਦਰ ਸਿੰਘ ਐਮੀ, ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਪੂਰੀ ਆਪ ਟੀਮ ਵੀ ਹਾਜ਼ਰ ਸੀ।

Posted By: Gurmeet Singh Valtoha

Latest News

Loading…
Loading the web debug toolbar…
Attempt #