ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕੁਟਾਰੀਆ ਦਾ ਤਰਨਤਾਰਨ ਪੁੱਜਣ 'ਤੇ ਭਾਜਪਾ ਜਿਲ੍ਹਾ ਪ੍ਰਧਾਨ ਹਰਜੀਤ ਸੰਧੂ ਵੱਲੋਂ ਸਾਥੀਆਂ ਸਮੇਤ ਭਰਵਾਂ ਸਵਾਗਤ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕੁਟਾਰੀਆ ਦਾ ਤਰਨਤਾਰਨ ਪੁੱਜਣ 'ਤੇ ਭਾਜਪਾ ਜਿਲ੍ਹਾ ਪ੍ਰਧਾਨ ਹਰਜੀਤ ਸੰਧੂ ਵੱਲੋਂ ਸਾਥੀਆਂ ਸਮੇਤ ਭਰਵਾਂ ਸਵਾਗਤ

ਵਿਧਾਨ ਸਭਾ ਹਲਕਾ ਤਰਨਤਾਰਨ ਦੀਆਂ ਲਟਕਦੀਆਂ ਸਮੱਸਿਆਵਾਂ ਦੇ ਹੱਲ ਲਈ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ


ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,9 ਫਰਵਰੀ
 

ਜਿਲ੍ਹਾ ਤਰਨਤਾਰਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ।ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਿਆ ਜਿੱਥੇ ਉਨਾਂ ਨਾਲ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਗੁਰੂ ਘਰ ਹਾਜਰੀ ਭਰੀ,ਉੱਥੇ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਬਾਅਦ ਜਿਲ੍ਹਾ ਤਰਨਤਾਰਨ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਸਮਾਜਿਕ ਬੁਰਾਈਆਂ ਖਿਲਾਫ ਇਕਜੁੱਟ ਹੋਣ ਦਾ ਸੱਦਾ ਦੇਣ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜੰਡਿਆਲਾ ਰੋਡ ਤੋਂ ਲੈ ਕੇ ਪੁਲਸ ਲਾਈਨ ਅੰਮ੍ਰਿਤਸਰ ਤੱਕ ਪੈਦਲ ਮਾਰਚ ਕੀਤਾ।ਇਸ ਮੌਕੇ ਵੀ ਭਾਜਪਾ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨਾਲ ਵਿਸ਼ੇਸ਼ ਤੌਰ 'ਤੇ ਹਾਜਰ ਰਹੇ। ਜਿਲ੍ਹਾ ਪੁਲਸ ਅਤੇ ਸਿਵਲ ਪ੍ਰਸਾਸ਼ਨ ਵੱਲੋਂ ਇਸ ਦੌਰਾਨ ਜਿਲ੍ਹਾ ਤਰਨਤਾਰਨ ਨਿਵਾਸੀਆਂ ਨੂੰ ਸੁਹਿਰਦ ਅਤੇ ਚੰਗਾ ਮਾਹੌਲ ਦੇਣ ਦੀ ਗੱਲ ਕਹੀ ਅਤੇ ਕਿਹਾ ਕਿ ਸਮਾਜਿਕ ਬੁਰਾਈਆਂ ਖਿਲਾਫ ਡਟ ਕੇ ਪ੍ਰਸਾਸ਼ਨ ਦਾ ਸਾਥ ਦੇਣ।ਇਸ ਮੌਕੇ 'ਤੇ ਗੈਸਟ ਹਾਊਸ ਤਰਨਤਾਰਨ ਵਿਖੇ ਵਿਧਾਨ ਸਭਾ ਹਲਕਾ ਤਰਨਤਾਰਨ ਨਾਲ ਸੰਬੰਧਤ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸੰਬੰਧੀ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਡਿਪਟੀ ਕਮਿਸ਼ਨਰ ਤਰਨਤਾਰਨ ਦੀ ਮੌਜੂਦਗੀ ਵਿੱਚ ਇੱਕ ਮੰਗ ਪੱਤਰ ਦਿੱਤਾ ਅਤੇ ਮੁਸ਼ਕਿਲਾਂ ਸੰਬੰਧੀ ਜਾਣੂ ਵੀ ਕਰਵਾਇਆ,ਜਿੰਨਾ ਦਾ ਰਾਜਪਾਲ ਵੱਲੋਂ ਹੱਲ ਕਰਨ ਦਾ ਯੋਗ ਭਰੋਸਾ ਦਿੱਤਾ। ਇਸ ਮੌਕੇ 'ਤੇ ਜਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂਕੋਠੀ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਜਸਕਰਨ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਮੰਡਲ ਪ੍ਰਧਾਨ ਰੋਹਿਤ ਸ਼ਰਮਾ, ਮੰਡਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ,ਸੁਭਾਸ਼ ਬਾਠ,ਪ੍ਰਗਟ ਸਿੰਘ ਬਾਠ, ਡਾ.ਸੁਖਦੇਵ ਸਿੰਘ ਮੂਸੇ, ਜੱਸਾ ਸਿੰਘ ਪੰਜਵੜ,ਜੇਈ ਗੁਰਬਚਨ ਸਿੰਘ, ਚਰਨਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਸੁਖਦੇਵ ਸਿੰਘ,ਜਸਵਿੰਦਰ ਸਿੰਘ, ਜੱਬਰ ਸਿੰਘ,ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ,ਬਾਬਾ ਸਵਰਨ ਸਿੰਘ ਮਾਲਚੱਕ,ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ ਕੋਟ ਧਰਮ ਚੰਦ,ਗੁਰਜੰਟ ਸਿੰਘ ਨੂਰਪੁਰ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.