ਗੁਰੂ ਹਰਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾ ਤੇ ਚੱਲਣ ਦੀ ਲੋੜ-ਖੋਜੇਵਾਲ

ਗੁਰੂ ਹਰਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾ ਤੇ ਚੱਲਣ ਦੀ ਲੋੜ-ਖੋਜੇਵਾਲ

ਗੁਰੂ ਹਰਗੋਬਿੰਦ ਸਿੰਘ ਜੀ ਦੇ ਗੁਰਪੁਰਬ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਗੁਰੂਦੁਆਰਾ ਟਾਹਲੀ ਸਾਹਿਬ ਵਿਖੇ ਹੋਏ ਨਤਮਸਤਕ 

ਕਪੂਰਥਲਾ 6 ਜੁਲਾਈ ਗੌਰਵ ਮੜੀਆ 

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਭਾਜਪਾ ਆਗੂਆਂ ਸਮੇਤ ਹਰਗੋਬਿੰਦ ਸਿੰਘ ਜੀ ਗਈ ਛੌਹ ਪਰਾਪਤ ਗੁਰੂਦੁਆਰਾ ਟਾਹਲੀ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਉਨ੍ਹਾਂਨੇ ਗੁਰੂ ਸਾਹਿਬ ਅਸ਼ੀਰਵਾਦ ਲੈਂਦੇ ਹੋਏ ਸਰਬੱਤ ਦੇ ਭਲੇ ਅਤੇ ਸ਼ਾਂਤੀ ਦੀ ਅਰਦਾਸ ਕੀਤੀ।ਇਸ ਮੌਕੇ ਤੇ ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ,ਮਹਾਤਮਾ ਮੁਨੀ ਜੀ ਖੇੜਾ ਬੇਟ,ਸੰਤ ਅਮਰੀਕ ਸਿੰਘ ਖੁਖਰੈਣ ਵਾਲੇ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਸਮੇਤ ਭਾਜਪਾ ਆਗੂਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਖੋਜੇਵਾਲ ਨੇ ਕਿਹਾ ਕਿ ਹਰਿਗੋਬਿੰਦ ਸਾਹਿਬ ਜੀ ਸਿੱਖ ਕੌਮ ਦੇ ਛੇਵੇਂ ਗੁਰੂ ਤੇ ਮੀਰੀ ਪੀਰੀ ਦੇ ਮਾਲਕ ਉਹ ਮਹਾਨ ਸ਼ਖ਼ਸੀਅਤ ਹਨ ਜਿਨ੍ਹਾਂ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸਿੱਖਾਂ ਚ ਨਵੀਂ ਰੂਹ ਫੂਕੀ ਤੇ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ।

ਉਨ੍ਹਾਂਨੇ ਕਿਹਾ ਕਿ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਾਸੰਗਿਕ ਹਨ।ਉਨ੍ਹਾਂ ਨੇ ਸਾਨੂੰ ਮਨੁੱਖੀ ਅਧਿਕਾਰਾਂ ਦੀ ਰਾਖੀ,ਜ਼ੁਲਮ ਖਿਲਾਫ ਆਵਾਜ਼ ਉਠਾਉਣ ਅਤੇ ਅਧਿਆਤਮਿਕਤਾ ਦੇ ਨਾਲ-ਨਾਲ ਸੰਸਾਰਿਕ ਜ਼ਿੰਮੇਵਾਰੀਆਂ ਨਿਭਾਉਣ ਦਾ ਪ੍ਰੇਰਨਾਦਾਇਕ ਸੰਦੇਸ਼ ਦਿੱਤਾ ਹੈ।ਗੁਰੂ ਹਰਗੋਬਿੰਦ ਸਿੰਘ ਜੀ ਦੇ ਮੀਰੀ ਅਤੇ ਪੀਰੀ ਦੇ ਸਿਧਾਂਤ ਨੂੰ ਅਪਣਾਉਂਦੇ ਹੋਏ,ਸਾਨੂੰ ਆਪਣੇ ਅੰਦਰ ਭਗਤੀ(ਧਾਰਮਿਕਤਾ)ਅਤੇ ਸ਼ਕਤੀ (ਸਵੈ-ਰੱਖਿਆ)ਦੋਵਾਂ ਦਾ ਸੁਮੇਲ ਪੈਦਾ ਕਰਨ ਦੀ ਲੋੜ ਹੈ।ਉਨ੍ਹਾਂਨੇ ਕਿਹਾ ਕਿ ਜਿਵੇਂ ਗੁਰੂ ਜੀ ਨੇ ਕਮਜ਼ੋਰਾਂ ਅਤੇ ਬੇਸਹਾਰਿਆਂ ਦੀ ਰੱਖਿਆ ਲਈ ਹਥਿਆਰ ਚੁੱਕੇ, ਉਵੇਂ ਹੀ ਸਾਨੂੰ ਸਮਾਜ ਵਿੱਚ ਹੋ ਰਹੀ ਬੇਇਨਸਾਫ਼ੀ ਅਤੇ ਅਨਿਆਂ ਖਿਲਾਫ ਡਟਣ ਦੀ ਲੋੜ ਹੈ।ਉਨ੍ਹਾਂ ਵੱਲੋਂ ਆਰੰਭੀ ਕਿਰਤ ਕਰੋ ਅਤੇ ਵੰਡ ਕੇ ਛਕੋ ਦੀ ਵਿਚਾਰਧਾਰਾ ਨੂੰ ਅਪਣਾ ਕੇ ਅਸੀਂ ਸਮਾਜ ਵਿੱਚੋਂ ਆਰਥਿਕ ਅਸਮਾਨਤਾ ਨੂੰ ਦੂਰ ਕਰ ਸਕਦੇ ਹਾਂ।ਖੋਜੇਵਾਲ ਨੇ ਕਿਹਾ ਕਿ ਅੱਜ ਦੇ ਮਾਨਸਿਕ ਤਣਾਅ ਅਤੇ ਚੁਣੌਤੀਆਂ ਭਰੇ ਦੌਰ ਵਿੱਚ ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਬਿਨਾਂ ਡਰੇ ਆਪਣੇ ਅਸੂਲਾਂ ਤੇ ਪਹਿਰਾ ਦੇਣ ਦੀ ਹਿੰਮਤ ਦਿੰਦੀ ਹੈ।ਸਾਨੂੰ ਆਪਣੇ ਨਿੱਜੀ ਸੁਆਰਥ ਤੋਂ ਉੱਪਰ ਉੱਠ ਕੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਤੇ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ, ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਓਲ, ਦਵਿੰਦਰ,ਸਿੰਘ ਦਲਬੀਰ ਸਿੰਘ ਪੱਖੋਵਾਲ,ਤੀਰਥ ਸਿੰਘ ਲੰਬਰਦਾਰ ਗਗਨਦੀਪ ਸਿੰਘ ਬਲੇਰ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.