ਤਰਨਤਾਰਨ ਵਿਖੇ ਹਰਜੀਤ ਸਿੰਘ ਸੰਧੂ ਨੇ ਭਾਜਪਾ ਆਗੂਆਂ ਸਮੇਤ ਫੂਕਿਆ ਰਾਹੁਲ ਗਾਂਧੀ ਦਾ ਪੁਤਲਾ
- ਰਾਜਨੀਤੀ
- 05 Feb, 2026 05:26 PM (Asia/Kolkata)
ਗਾਂਧੀ ਪਰਿਵਾਰ ਸਿੱਖ ਕੌਮ ਨਾਲ ਹਮੇਸ਼ਾਂ ਨਫਰਤ ਭਰੀ ਸੋਚ ਲੈ ਕੇ ਰਾਜਨੀਤੀ ਕਰਦਾ ਰਿਹਾ– ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,5 ਫਰਵਰੀ
ਭਾਰਤ ਦੀ ਸੰਸਦ ਜਿੱਥੇ ਹਰ ਵਰਗ,ਜਾਤ ਅਤੇ ਨਸਲ ਦੀ ਬਰਾਬਰਤਾ ਅਤੇ ਮਰਿਯਾਦਾ ਨੂੰ ਕਾਇਮ ਰੱਖਿਆ ਜਾਂਦਾ ਹੈ ਉੱਥੇ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਰਾਹੁਲ ਗਾਂਧੀ ਨੂੰ ਸਿੱਖ ਕੌਮ ਦਾ ਅਪਮਾਨ ਕਰਦੇ ਹੋਏ ਭਾਜਪਾ ਦੇ ਸਿੱਖ ਲੀਡਰ ਰਵਨੀਤ ਬਿੱਟੂ ਨੂੰ ਗਦਾਰ ਕਹਿ ਕੇ ਸਿੱਖਾਂ ਪ੍ਰਤੀ ਆਪਣੀ ਸੌੜੀ ਸੋਚ ਦਾ ਸਬੂਤ ਦਿੱਤਾ ਹੈ ਜਿਸ ਨਾਲ ਪੂਰੇ ਦੇਸ਼ ਵਿੱਚ ਰਾਹੁਲ ਗਾਂਧੀ ਦੇ ਇਸ ਨਫਰਤ ਭਰੀ ਗੱਲ ਦਾ ਵਿਰੋਧ ਹੋ ਰਿਹਾ ਹੈ।ਇਸੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਆਗੂਆਂ ਸਮੇਤ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ ਅਤੇ ਕਾਂਗਰਸ ਪਾਰਟੀ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ 'ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਇਹ ਇਨਸਾਨ ਜੋ ਹਮੇਸ਼ਾਂ ਭਾਰਤੀ ਫੌਜ ਅਤੇ ਦੇਸ਼ ਖਿਲਾਫ ਹਮੇਸ਼ਾਂ ਗੱਲ ਕਰਦਾ ਹੈ ਉਹ ਭਾਰਤ ਦੇਸ਼ ਦਾ ਕਿਵੇਂ ਸਕਾ ਹੋ ਸਕਦਾ ਹੈ,ਗਾਂਧੀ ਪਰਿਵਾਰ ਹਮੇਸ਼ਾਂ ਸਿੱਖਾਂ ਦਾ ਹਤਿਆਰਾ ਰਿਹਾ ਹੈ,ਗੁਰਦੁਆਰਿਆਂ ਨੂੰ ਢਾਹ ਕੇ ਬੱਜਰ ਗੁਨਾਹ ਕਰਨ ਵਾਲੀ ਇਸ ਪਾਪੀ ਗਾਂਧੀ ਪਰਿਵਾਰ ਨੂੰ ਦੁਨੀਆ ਕਦੀ ਵੀ ਮੁਆਫ ਨਹੀਂ ਕਰੇਗੀ।ਰਾਹੁਲ ਗਾਂਧੀ ਨੇ ਹਮੇਸ਼ਾਂ ਸ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਨੂੰ ਛਿੱਕੇ ਟੰਗ ਕੇ ਆਪਣੀ ਘਟੀਆ ਸੋਚ ਦਾ ਸਬੂਤ ਦਿੱਤਾ ਹੈ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਨੇਤਾ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ ਨਾਲ ਹੱਥ ਨਾ ਮਿਲਾ ਕੇ ਇੱਕ ਦੇਸ਼ ਦੇ ਸੱਚੇ ਸੁੱਚੇ ਨਾਗਰਿਕ ਅਤੇ ਸਿੱਖ ਹੋਣ ਦਾ ਸਬੂਤ ਦੇ ਕੇ ਸਿੱਖਾਂ ਨੂੰ ਮਾੜਾ ਬੋਲਣ ਵਾਲੇ ਰਾਹੁਲ ਗਾਂਧੀ ਦੇ ਹੰਕਾਰ ਨੂੰ ਤੋੜਿਆ ਹੈ।ਇਸ ਮੌਕੇ 'ਤੇ ਜਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਜਸਕਰਨ ਸਿੰਘ,ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ ਵੇਈਪੂਈ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ,ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਮੰਡਲ ਪ੍ਰਧਾਨ ਰੋਹਿਤ ਸ਼ਰਮਾ,ਮੰਡਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸੁਭਾਸ਼ ਬਾਠ, ਪ੍ਰਗਟ ਸਿੰਘ ਬਾਠ, ਡਾ.ਸੁਖਦੇਵ ਸਿੰਘ ਮੂਸੇ, ਜੱਸਾ ਸਿੰਘ ਪੰਜਵੜ,ਜੇਈ ਗੁਰਬਚਨ ਸਿੰਘ, ਚਰਨਜੀਤ ਸਿੰਘ ਖਾਲਸਾ,ਸਾਬਕਾ ਸਰਪੰਚ ਸੁਖਦੇਵ ਸਿੰਘ , ਜਸਵਿੰਦਰ ਸਿੰਘ,ਜੱਬਰ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ,ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ ਕੋਟ ਧਰਮ ਚੰਦ, ਗੁਰਜੰਟ ਸਿੰਘ ਨੂਰਪੁਰ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ।
Leave a Reply