ਹਲਕਾ ਜੰਡਿਆਲਾ ਗੁਰੂ ਚ ਸਾਬਕਾ ਸਰਪੰਚ ਬਲਵਿੰਦਰ ਸਿੰਘ ਕਾਂਗਰਸ ਚ ਸ਼ਾਮਿਲ
ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕੀਤਾ ਸਵਾਗਤ, ਕਿਹਾ- ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨਾਲ ਜੁੜ ਰਹੇ ਹਨ ਲੋਕ
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਹਲਕਾ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਸਿਆਸੀ ਝਟਕਾ ਲੱਗਾ ਹੈ। ਪਿੰਡ ਮਹਿਸਮਪੁਰਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪਿੰਡ ਜੱਬੋਵਾਲ ਵਿੱਚ ਵੀ ਕਈ ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਫੜਿਆ ਹੈ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਦੇਸ਼ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ।
ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਸੂਬੇ ਦੇ ਹਾਲਾਤਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਉਠਾ ਰਹੇ ਹਨ। ਲੋਕਾਂ ਨੂੰ ਰੁਜ਼ਗਾਰ, ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ ਅਤੇ ਬੁਨਿਆਦੀ ਸਹੂਲਤਾਂ ਵਰਗੇ ਮੁੱਦਿਆਂ 'ਤੇ ਠੋਸ ਕੰਮ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਪਾਰਟੀ ਦਾ ਹਰ ਵਰਕਰ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹੇਗਾ।
Posted By: SURJIT SINGH KHALSA