Nazrana Times

ਪੰਜਾਬੀ

ਦੁਬਈ ਤੋਂ ਅਜੇ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

05 Aug, 2025 12:03 AM

ਸਰਬੱਤ ਦਾ ਭਲਾ ਟਰੱਸਟ ਵੱਲੋਂ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ

ਰਾਕੇਸ਼ ਨਈਅਰ ਚੋਹਲਾ

ਅੰਮ੍ਰਿਤਸਰ,4 ਅਗਸਤ

ਜ਼ਿਲ੍ਹਾ ਮੋਗਾ ਦੀ ਤਹਿਸੀਲ ਬਾਘਾ ਪੁਰਾਣਾ ਦੇ ਪਿੰਡ ਰਾਜੇਆਣਾ ਨਾਲ ਸਬੰਧਿਤ 34 ਸਾਲਾ ਅਜੇ ਕੁਮਾਰ ਪੁੱਤਰ ਰਾਮ ਪ੍ਰਕਾਸ਼ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ,ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਅਜੇ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ।ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਬੀਤੀ 24 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ।ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਤੇ ਇੰਜੀ: ਜਗਦੇਵ ਸਿੰਘ ਛੀਨਾ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। 

ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਅਜੇ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਤੇ ਆਇਆ ਖਰਚ ਉਸਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਟਰੱਸਟ ਦੀ ਮੋਗੇ ਜਿਲ੍ਹੇ ਦੀ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਅਜੇ ਕੁਮਾਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।ਜ਼ਿਕਰਯੋਗ ਹੈ ਕਿ ਡਾ.  ਦੀ ਸਰਪ੍ਰਸਤੀ ਹੇਠ ਹੁਣ ਤੱਕ 422 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।ਇਸ ਦੌਰਾਨ ਹਵਾਈ ਅੱਡੇ 'ਤੇ ਮੌਜ਼ੂਦ ਮ੍ਰਿਤਕ ਦੇ ਪਿਤਾ ਰਾਮ ਪ੍ਰਕਾਸ਼,ਭਰਾ ਦਵਿੰਦਰ ਕੁਮਾਰ,ਸੋਮਾ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #