ਨਸ਼ਾ ਮੁਕਤ ਪੰਜਾਬ ਲਈ ਸਰਕਾਰ ਦੀ ਜੰਗ, ਜਲਦੀ ਸ਼ੁਰੂ ਹੋਵੇਗੀ ਵੱਡੀ ਕਾਰਵਾਈ

ਨਸ਼ਾ ਮੁਕਤ ਪੰਜਾਬ ਲਈ ਸਰਕਾਰ ਦੀ ਜੰਗ, ਜਲਦੀ ਸ਼ੁਰੂ ਹੋਵੇਗੀ ਵੱਡੀ ਕਾਰਵਾਈ

ਚੰਡੀਗੜ੍ਹ/ਜਲੰਧਰ – ਨਜ਼ਰਾਨਾ ਟਾਈਮਜ਼ ਬਿਊਰੋ

ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਮੁਹਿੰਮ ਦੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਦੀ ਨਸੀਹਤ ਦਿੱਤੀ ਹੈ

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਸਾਰੇ ਮੁੜ-ਵਸੇਬਾ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੋੜੀਂਦੇ ਉਪਕਰਣ ਅਤੇ ਦਵਾਈਆਂ, ਬੁਪ੍ਰੇਨੋਰਫਾਈਨ, ਟੈਸਟਿੰਗ ਕਿੱਟਾਂ, ਅਤੇ ਲੋੜੀਂਦੇ ਸਟਾਫ਼ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।

image

ਮੁੱਖ ਸਕੱਤਰ ਨੇ ਜ਼ੋਰ ਦਿੱਤਾ ਕਿ ਇਹ ਪ੍ਰੋਸੈਸ ਜੰਗੀ ਪੱਧਰ ’ਤੇ ਚਲਾਇਆ ਜਾਵੇ ਅਤੇ ਹਰੇਕ ਡਿਪਟੀ ਕਮਿਸ਼ਨਰ ਇਕ ਪੁਖ਼ਤਾ ਯੋਜਨਾ ਤਿਆਰ ਕਰਕੇ ਇਸਦੀ ਨਿਗਰਾਨੀ ਕਰੇ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿਕਿਸੇ ਵੀ ਪ੍ਰਸ਼ਾਸਨਿਕ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਖ਼ਤ ਤਰੀਕੇ ਨਾਲ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ

ਇਸਦੇ ਨਾਲ, IAS ਅਧਿਕਾਰੀ ਸੰਦੀਪ ਕੁਮਾਰ ਵੱਲੋਂ ਮੁੜ-ਵਸੇਬਾ ਕੇਂਦਰਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਕੋਈ ਵੀ ਗਲਤੀ ਜਾਂ ਕਮੀ ਸਿੱਧੇ ਤੌਰ ’ਤੇ ਰਿਪੋਰਟ ਕੀਤੀ ਜਾਵੇਗੀ