ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼
- ਅਪਰਾਧ
- 01 Mar,2025

ਅੰਮ੍ਰਿਤਸਰ, 1 ਮਾਰਚ ਜੁਗਰਾਜ ਸਿੰਘ ਸਰਹਾਲੀ
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਟੀਮ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਗੁਰਬਾਜ਼ ਸਿੰਘ ਨੂੰ 6 .32 ਬੋਰ ਪਿਸਤੌਲ ਅਤੇ 10 ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮ ਨੂੰ ਭਰੋਸੇਯੋਗ ਸੂਤਰਾਂ ਰਾਹੀਂ ਜਾਣਕਾਰੀ ਮਿਲੀ ਸੀ ਕਿ ਗੁਰਬਾਜ਼ ਸਿੰਘ ਅਤੇ ਉਸਦੇ ਸਾਥੀ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਹਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰ ਰਹੇ ਹਨ।
ਪੁਲਿਸ ਨੇ ਅੰਮ੍ਰਿਤਸਰ-ਤਰਨਤਾਰਨ ਬਾਈਪਾਸ ਨੇੜੇ ਛਾਪੇਮਾਰੀ ਕਰਕੇ ਗੁਰਬਾਜ਼ ਸਿੰਘ ਨੂੰ ਚਰਚ ਨੇੜੇ ਹਥਿਆਰ ਪਹੁੰਚਾਉਣ ਦੌਰਾਨ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ।
ਇਸ ਮਾਮਲੇ ਵਿੱਚ ਪੁਲਿਸ ਨੇ ਗੈਂਗ ਦੇ ਹੋਰ ਮੈਂਬਰਾਂ ਦੀ ਪਛਾਣ ਕਰ ਲੈੀ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ। ਐਸਐਸਓਸੀ ਅੰਮ੍ਰਿਤਸਰ ਪੁਲਿਸ ਸਟੇਸ਼ਨ ਵਿੱਚ ਆਰਮਜ਼ ਐਕਟ ਅਤੇ ਬੀਐਨਐਸ ਦੀ ਧਾਰਾ 61(2) ਅਤੇ 111 ਤਹਿਤ ਕੇਸ ਦਰਜ ਕੀਤਾ ਗਿਆ ਹੈ।
Posted By:

Leave a Reply