ਤਿਉਹਾਰੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ : ਸੁਰਿੰਦਰ ਪਾਲ ਸੋਂਧੀ
ਕਪੂਰਥਲਾ, 8 ਨਵੰਬਰ (ਗੌਰਵ ਮੜੀਆ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਪੂਰਥਲਾ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਸੁਰਿੰਦਰ ਪਾਲ ਸੋਂਧੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ, ਵਿਸ਼ਵਕਰਮਾ ਦਿਵਸ ਅਤੇ ਗੁਰਪੁਰਬ ਦੀਆਂ ਹਾਰਦਿਕ ਮੁਬਾਰਕਾਂ ਦਿੱਤੀਆਂ।
ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਵਰਕਾਮ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬਿਜਲੀ ਸਪਲਾਈ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
Posted By: Gaurav Maria