ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਨਾਗਪੁਰ ਤੋਂ ਚੰਦਰਪੁਰ ਮਹਾਰਾਸ਼ਟਰ ਲਈ ਰਵਾਨਾ*
- ਗੁਰਬਾਣੀ-ਇਤਿਹਾਸ
- 23 Sep,2025

ਅੰਮ੍ਰਿਤਸਰ, 23 ਸਤੰਬਰ-ਨਜ਼ਰਾਨਾ ਟਾਈਮਜ ਬਿਊਰੋ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਗਪੁਰ ਤੋਂ ਚੰਦਰਪੁਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।
ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਚੰਦਰਪੁਰ ਵਿਖੇ ਸ. ਬਲਦੇਵ ਸਿੰਘ ਵੱਲੋਂ ਨਗਰ ਕੀਰਤਨ ਵਿਚ ਸ਼ਾਮਲ ਗੱਡੀਆਂ ਵਿਚ ਤੇਲ ਦੀ ਸੇਵਾ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਹਰਵਿੰਦਰ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਗਪੁਰ ਦੇ ਪ੍ਰਬੰਧਕ ਸ. ਮਲਕੀਤ ਸਿੰਘ, ਸ. ਜਸਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Posted By:

Leave a Reply