ਅੰਮ੍ਰਿਤਸਰ: ਥਾਣੇਦਾਰ ਸਮੇਤ ਤਿੰਨ ਪੁਲੀਸ ਮੁਲਾਜ਼ਮ ਬਰਖ਼ਾਸਤ, ਨਸ਼ਾ ਤਸਕਰਾਂ ਨੂੰ ਬਚਾਉਣ ਦੇ ਦੋਸ਼
- ਅਪਰਾਧ
- 26 Feb,2025

ਅੰਮ੍ਰਿਤਸਰ: ਥਾਣੇਦਾਰ ਸਮੇਤ ਤਿੰਨ ਪੁਲੀਸ ਮੁਲਾਜ਼ਮ ਬਰਖ਼ਾਸਤ, ਨਸ਼ਾ ਤਸਕਰਾਂ ਨੂੰ ਬਚਾਉਣ ਦੇ ਦੋਸ਼
ਅੰਮ੍ਰਿਤਸਰ, 26 ਫਰਵਰੀ, ਜੁਗਰਾਜ ਸਿੰਘ ਸਰਹਾਲੀ
ਨਸ਼ਾ ਤਸਕਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਤਹਿਤ ਪੰਜਾਬ ਪੁਲਿਸ ਨੇ ਥਾਣੇਦਾਰ ਸਮੇਤ ਤਿੰਨ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਦੀ ਪਹਿਚਾਣ ਥਾਣੇਦਾਰ ਗੁਰਜੀਤ ਸਿੰਘ, ਏਐਸਆਈ ਵਰਿੰਦਰ ਸਿੰਘ ਅਤੇ ਕਾਂਸਟੇਬਲ ਸੁਖਜੀਤ ਸਿੰਘ ਵਜੋਂ ਹੋਈ ਹੈ। ਇਹ ਤਿੰਨੋ ਅੰਮ੍ਰਿਤਸਰ ਪੁਲਿਸ ਵਿੱਚ ਤੈਨਾਤ ਸਨ।
ਕੀ ਹੈ ਪੂਰਾ ਮਾਮਲਾ?
ਸੂਤਰਾਂ ਮੁਤਾਬਕ, ਇਹ ਤਿੰਨੋ ਪੁਲਿਸ ਮੁਲਾਜ਼ਮ ਨਸ਼ਾ ਤਸਕਰਾਂ ਨੂੰ ਸੁਰੱਖਿਆ ਦਿੰਦੇ ਹੋਏ ਪਾਏ ਗਏ, ਜਿਸ ਤੋਂ ਬਾਅਦ ਉਨ੍ਹਾਂ ‘ਤੇ ਤੁਰੰਤ ਕਾਰਵਾਈ ਕਰਕੇ ਬਰਖ਼ਾਸਤ ਕਰ ਦਿੱਤਾ ਗਿਆ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਮਾਮਲੇ ‘ਤੇ ਤੁਰੰਤ ਇਨਕੁਆਰੀ ਸ਼ੁਰੂ ਕਰਵਾਈ, ਜਿਸ ਲਈ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ ਅਤੇ ਏ.ਡੀ.ਸੀ.ਪੀ. ਵਿਸ਼ਾਲਜੀਤ ਸਿੰਘ ਨੂੰ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਥਾਣਾ ਇੰਚਾਰਜ ਦਾ ਤਬਾਦਲਾ ਵੀ ਹੋਇਆ
ਇਸ ਮਾਮਲੇ ਨਾਲ ਸੰਬੰਧਤ ਹੋਰ ਉਚਿਤ ਕਾਰਵਾਈ ਕਰਦਿਆਂ ਥਾਣਾ ਇੰਚਾਰਜ ਨੀਰਜ ਕੁਮਾਰ ਦਾ ਤਬਾਦਲਾ ਥਾਣਾ ਸੀ-ਡਿਵੀਜ਼ਨ ‘ਚ ਕਰ ਦਿੱਤਾ ਗਿਆ ਹੈ।
ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ
ਸੀਪੀ ਭੁੱਲਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ, ਪੁਲਿਸ ਨੇ ਥਾਣੇਦਾਰ ਗੁਰਜੀਤ ਸਿੰਘ ਅਤੇ ਏਐਸਆਈ ਵਰਿੰਦਰ ਸਿੰਘ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਇਹ ਮਾਮਲਾ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਨੀਤੀ ਤਹਿਤ ਕੀਤੀ ਗਈ ਇੱਕ ਵੱਡੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।
ਕੀ ਇਹ ਕੇਸ ਹੋਰ ਬੱਡੇ ਖੁਲਾਸੇ ਕਰੇਗਾ?
ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤਕ ਮਿਲੀਆਂ ਸ਼ੁਰੂਆਤੀ ਜਾਣਕਾਰੀਆਂ ਤੋਂ ਇਲਾਵਾ ਹੋਰ ਨਵੇਂ ਖੁਲਾਸੇ ਹੋ ਸਕਦੇ ਹਨ। ਜਾਂਚ ਪੂਰੀ ਹੋਣ ਦੇ ਬਾਅਦ ਉੱਚ ਅਧਿਕਾਰੀਆਂ ਵੱਲੋਂ ਵਧੇਰੇ ਸਖ਼ਤ ਕਾਰਵਾਈ ਦੀ ਸੰਭਾਵਨਾ ਹੈ।
Posted By:

Leave a Reply