ਆਪ ਪਾਰਟੀ ਜ਼ਿਲ੍ਹਾ ਪਠਾਨਕੋਟ ਦੀ ਲੀਡਰਸ਼ਿਪ ਨੇ ਕੀਤੀ ਏਡੀਸੀ ਪਠਾਨਕੋਟ ਨਾਲ ਮੁਲਾਕਾਤ,ਦਿੱਤਾ ਮੈਮੋਰੰਡਮ
ਸ਼ਾਹਪੁਰ ਕੰਢੀ 6 ਸਤੰਬਰ ( ਸੁੱਖਵਿੰਦਰ ਜੰਡੀਰ )- ਆਮ ਆਦਮੀ ਪਾਰਟੀ ਦੀ ਜਿਲ੍ਹਾ ਪਠਾਨਕੋਟ ਦੀ ਇਕਾਈ ਨੇ ਪਠਾਨਕੋਟ ਜ਼ਿਲ੍ਹੇ ਦੇ ਡੀ. ਸੀ. ਨੂੰ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ ਵਿੱਚ ਵਾਧਾ ਕਰਨ ਅਤੇ ਸੇਵਾ ਮੁਕਤ ਪਟਵਾਰੀਆਂ ਦੀ ਮੁੜ ਭਰਤੀ ਨਾ ਕਰਨ ਦੀ ਮੰਗ ਕੀਤੀ। ਮੰਗ ਪੱਤਰ ਸੌਂਪਦੇ ਹੋਏ ਜ਼ਿਲ੍ਹਾ ਪ੍ਰਧਾਨ ਕਪਤਾਨ ਸੁਨੀਲ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਹਰ ਰੋਜ਼ ਬੇਰੁਜ਼ਗਾਰੀ ਦੀ ਮਾਰ ਝੱਲਦਿਆਂ ਨੌਕਰੀ ਦੀ ਮੰਗ ਕਰਦੇ ਹੋਏ ਧਰਨੇ ਪ੍ਰਦਰਸ਼ਨ ਕਰ ਰਹੇ ਹਨ। "ਸੂਬੇ ਦੇ ਹਰ ਕੋਨੇ ਵਿਚ ਹਰ ਕਿੱਤੇ ਨਾਲ ਸਬੰਧਤ ਬੇਰੁਜ਼ਗਾਰ ਸੜਕਾਂ ਉਤੇ ਉਤਰੇ ਹੋਏ ਹਨ। ਲੰਬੇ ਸਮੇਂ ਤੋਂ ਸਰਕਾਰ ਦੇ ਵਿਭਾਗਾਂ ਵਿੱਚ ਖਾਲੀ ਪਈਆਂ ਪੋਸਟਾਂ ਨੂੰ ਭਰਨ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਨੌਜਵਾਨ ਅਨੇਕਾਂ ਵਾਰ ਮੰਤਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਇਸ ਸਬੰਧੀ ਹੁਣ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ ਹੈ।" ਲਾਲ ਚੰਦ ਕਟਾਰੂਚਕ ਨੇ ਇਸ ਮੌਕੇ ਤੇ ਕਿਹਾ ਕਿ ਸਰਕਾਰ ਦੁਆਰਾ ਪਟਵਾਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਭਰਨ ਦੇ ਮਾਮਲੇ ਵਿੱਚ ਵੀ ਇੱਕ ਵਾਰ ਫੇਰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਧੱਕਾ ਕੀਤਾ ਜਾਗ ਰਿਹਾ ਹੈ। ਓਹਨਾ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਕਰੀਬ 8000 ਪਿੰਡਾਂ ਵਿੱਚ ਪਟਵਾਰੀ ਦੀਆਂ ਪੋਸਟਾਂ ਖਾਲੀ ਪਈਆਂ ਹਨ ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਦਿਨ ਪਹਿਲਾਂ ਸਰਕਾਰ ਵੱਲੋਂ ਇਸ ਬਾਬਤ ਸਿਰਫ਼ 1090 ਪੋਸਟਾਂ ਭਰਨ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਸੀ ਜਿਸ ਲਈ ਸਮੁੱਚੇ ਪੰਜਾਬ ਵਿੱਚੋਂ ਕਰੀਬ 2 ਲੱਖ 33 ਹਜ਼ਾਰ ਲੋਕਾਂ ਨੇ ਅਪਲਾਈ ਕੀਤਾ ਸੀ। ਸਰਕਾਰ ਵੱਲੋੰ ਬੇਰੁਜ਼ਗਾਰਾਂ ਦੇ ਹੱਕਾਂ ਤੇ ਡਾਕਾ ਮਾਰਦਿਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਮੁੱਕਰਦਿਆਂ 1766 ਰਿਟਾਇਰਡ ਪਟਵਾਰੀਆਂ ਨੂੰ ਦੁਬਾਰਾ ਨੌਕਰੀ ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਜ਼ਿਲ੍ਹਾ ਸਕਤਰ ਮਨੋਹਰ ਠਾਕੁਰ ਦਾ ਕਹਿਣਾ ਸੀ ਕਿ ਸਰਕਾਰ ਦਾ ਇਹ ਫ਼ੈਸਲਾ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਵੱਡਾ ਧੱਕਾ ਹੈ। ਆਪ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ ਵਿੱਚ ਵਾਧਾ ਕੀਤਾ ਜਾਵੇ
Posted By: GURBHEJ SINGH ANANDPURI