Nazrana Times

ਪੰਜਾਬੀ

ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਆਗੂ ਚਮਕੌਰ ਸਿੰਘ ਨੂੰ ਯੂਨਾਈਟਡ ਕਿੰਗਡਮ (ਯੂਕੇ) ਤੋਂ ਵਾਪਸ ਆਉਂਦਿਆਂ ਹੀ ਦਿੱਲੀ ਏਅਰ ਤੋਂ ਕੀਤਾ ਗ੍ਰਿਫ਼ਤਾਰ...

28 Sep, 2026 08:42 PM

ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਵੱਧ ਰਹੇ ਸਿਆਸੀ ਪ੍ਰਭਾਵ ਤੋਂ ਘਬਰਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਮਿਲਕੇ ਕੀਤਾ ਸਿਆਸੀ ਸਾਜਿਸ਼ ਤਹਿਤ ਗ੍ਰਿਫਤਾਰ : ਸੀਨੀ. ਆਗੂ ਮਨਪ੍ਰੀਤ ਸਿੰਘ ਇਆਲੀ

ਚੰਡੀਗੜ੍ਹ 28 ਸਤੰਬਰ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਪੁਲਿਸ ਵੱਲੋਂ ਹਾਲ ਹੀ 'ਚ ਯੂਨਾਈਟਿਡ ਕਿੰਗਡਮ (ਯੂ.ਕੇ.) ਦੀ ਯਾਤਰਾ ਪੂਰੀ ਕਰਕੇ ਵਾਪਸ ਪਰਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੂੰ ਦਿੱਲੀ ਹਵਾਈ ਅੱਡੇ ਤੋਂ ਬਾਹਰ ਨਿਕਲਦਿਆਂ ਹੀ ਉੱਥੇ ਪਹਿਲਾਂ ਤੋਂ ਹੀ ਤਾਇਨਾਤ ਚੰਡੀਗੜ੍ਹ ਪੁਲਿਸ ਦੀ ਵਿਸ਼ੇਸ਼ ਟੀਮ ਨੇ ਉਨ੍ਹਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਵਾਰਿਸ਼ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਚਮਕੌਰ ਸਿੰਘ ਅਕਸਰ ਆਪਣੀਆਂ ਗਤੀਵਿਧੀਆਂ ਅਤੇ ਬਿਆਨਾਂ ਨੂੰ ਲੈ ਕੇ ਚਰਚਾ ਅਤੇ ਵਿਵਾਦਾਂ ਵਿੱਚ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਧੁੰਨ ਦੇ ਰਹਿਣ ਵਾਲੇ ਚਮਕੌਰ ਸਿੰਘ ਖ਼ਿਲਾਫ਼ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਹੋਏ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਧਿਕਾਰੀਆਂ ਨਾਲ ਹੋਈ ਤਿੱਖੀ ਝੜਪ ਅਤੇ ਹੱਥੋਪਾਈ ਦੇ ਮਾਮਲੇ 'ਚ ਐਫਆਈਆਰ. ਦਰਜ ਕੀਤੀ ਗਈ ਸੀ। ਇਸ ਮਾਮਲੇ 'ਚ ਪੁਲਿਸ ਨੂੰ ਉਨ੍ਹਾਂ ਦੀ ਤਲਾਸ਼ ਸੀ। ਉਨ੍ਹਾਂ ਦੇ ਵਿਦੇਸ਼ ਤੋਂ ਪਰਤਣ ਦੀ ਸਹੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਏਅਰਪੋਰਟ 'ਤੇ ਘੇਰਾਬੰਦੀ ਕਰਕੇ ਇਹ ਕਾਰਵਾਈ ਕੀਤੀ। ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਦੀ ਇਸ ਅਚਾਨਕ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਹਲਕਿਆਂ 'ਚ ਹਲਚਲ ਮੱਚ ਗਈ ਅਤੇ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ਪੁਲਿਸ ਦੀ ਇਸ ਕਾਰਵਾਈ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਪੂਰੀ ਮੁਸਤੈਦੀ ਨਾਲ ਜੁਟੀ ਹੋਈ ਹੈ ਅਤੇ ਜਨਤਾ ਦਾ ਸਮਰਥਨ ਹਾਸਲ ਕਰ ਰਹੀ ਹੈ। ਵਧਦੇ ਸਿਆਸੀ ਪ੍ਰਭਾਵ ਤੋਂ ਸਰਕਾਰ ਘਬਰਾਈ ਪਾਰਟੀ ਲੀਡਰਸ਼ਿਪ ਦਾ ਦਾਅਵਾ ਹੈ ਕਿ ਖੰਡੂਰ ਸਾਹਿਬ ਦੇ ਸੰਸਦ ਮੈਂਬਰ ਦੇ ਵਧਦੇ ਸਿਆਸੀ ਪ੍ਰਭਾਵ ਤੋਂ ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ। ਇਸੇ ਡਰ ਕਾਰਨ ਕੇਂਦਰ ਅਤੇ ਰਾਜ ਵਿੱਚ ਸੱਤਾਧਾਰੀ ਪਾਰਟੀਆਂ ਆਪਸ ਵਿੱਚ ਮਿਲ ਕੇ ਉਨ੍ਹਾਂ ਦੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀਆਂ ਹਨ ਅਤੇ ਨੇਤਾਵਾਂ 'ਤੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਫਿਲਹਾਲ ਇਸ ਗ੍ਰਿਫ਼ਤਾਰੀ ਤੋਂ ਬਾਅਦ ਖੇਤਰ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਕਾਫ਼ੀ ਵਧ ਗਈ ਹੈ। ਸਿਆਸੀ ਪਾਰਟੀ ਦੇ ਆਗੂਆਂ ਵੱਲੋਂ ਇਸ ਕੀ ਪ੍ਰਤੀਕਰਮ ਦਿੱਤੇ ਜਾਣਗੇ। ਫਿਲਹਾਲ ਇਸ ਬਾਰੇ ਤਾਂ ਆਉਣ ਵਾਲੇ ਸਮੇਂ ਚ ਹੀ ਪਤਾ ਲੱਗੇਗਾ। ਪ੍ਰੰਤੂ ਪੰਜਾਬ ਦੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੱਡੇ ਪੱਧਰ 'ਤੇ ਕਾਮਯਾਬ‌ ਹੋ ਰਹੀ ਜਾਪਦੀ ਹੈ। ਪੰਜਾਬ ਦੇ ਲੋਕਾਂ ਵੱਲੋਂ 2027 ਦੀਆਂ ਚੋਣਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰਾਂ ਪ੍ਰਤੀ ਖਾਸ ਤੌਰ 'ਤੇ ਸੁਚੇਤ ਹੋ ਕੇ ਹੋ ਰਹੀਆਂ ਰੈਲੀਆਂ ਵਿੱਚ ਸ਼ਾਮਿਲ ਹੁਣ ਤੇ ਵੱਡੇ ਇਕੱਠ ਹੋਰ ਰਹੇ ਹਨ। ਪੰਜਾਬ ਚ ਨਸ਼ਿਆਂ ਦੀ ਦਲ ਦਲ 'ਚ ਫਸੇ ਨੌਜਵਾਨਾਂ ਨੂੰ ਬਚਾਉਣ ਲਈ ਵਾਰਸ ਪੰਜਾਬ ਦੇ ਸਰਪ੍ਰਸਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੋ ਇਸ ਸਮੇਂ ਅਸਾਮ ਦੀ ਡਿੱਗਰੂਗੜ ਜੇਲ੍ਹ 'ਚ ਬੰਦ ਹਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਅੰਮ੍ਰਿਤ ਛਕਾ ਕੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਅਤੇ ਬਾਣੀ-ਬਾਣੇ ਨਾਲ ਜੋੜਿਆ ਅਤੇ ਨਸ਼ਿਆਂ ਦੀ ਦਲ ਚੋਂ ਕੱਢਣ ਲਈ ਬਹੀਰਾਂ ਕੱਢ ਕੇ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਸੰਘਰਸ਼ ਕੀਤਾ। ਇਸੇ ਕਰਕੇ ਪੰਜਾਬ ਦੇ ਲੋਕ ਹੁਣ ਪੰਜਾਬ ਚੋਂ ਨਸ਼ੇ ਨੂੰ ਖਤਮ ਕਰਨ ਲਈ ਵਾਰਿਸ ਪੰਜਾਬ ਦੇ ਉਮੀਦਵਾਰਾਂ ਨੂੰ ਵੱਡੇ ਪੱਧਰ 'ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਪੱਧਰ ਤੇ ਵੋਟਾਂ ਪਾ ਕੇ ਜਿਤਾਉਣ ਲਈ ਉਤਾਵਲੇ ਹਨ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News