ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜਾਰੀ ਰਹੇਗੀ-ਐਸਐਚਓ ਬਲਜਿੰਦਰ ਸਿੰਘ
- ਕਨੂੰਨ
- 27 Aug,2025

ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ
ਨਈਅਰ
ਚੋਹਲਾ ਸਾਹਿਬ/ਤਰਨਤਾਰਨ,27 ਅਗਸਤ
ਪੰਜਾਬ ਸਰਕਾਰ ਵੱਲੋਂ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਸਪੀ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਸ੍ਰੀ ਅਤੁੱਲ ਸੋਨੀ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।ਇਹ ਸ਼ਬਦ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐਸਐਚਓ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ।ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹੀ ਕਸਬਾ ਚੋਹਲਾ ਸਾਹਿਬ ਦੇ ਰਹਿਣ ਵਾਲੇ ਨਸ਼ਾ ਤਸਕਰ ਸੁਖਚੈਨ ਸਿੰਘ ਉਰਫ ਸੋਨੂੰ ਪੁੱਤਰ ਦਲੀਪ ਸਿੰਘ ਅਤੇ ਉਸਦੀ ਮਾਤਾ ਤੇ ਪਤਨੀ ਜਿਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਵੱਖ-ਵੱਖ ਥਾਣਿਆਂ ਵਿੱਚ 20 ਤੋਂ ਜ਼ਿਆਦਾ ਮੁਕੱਦਮੇ ਦਰਜ ਹਨ।ਉਨ੍ਹਾਂ ਦੇ ਗੈਰ ਕਾਨੂੰਨੀ ਤਰੀਕੇ ਨਾਲ ਬਣਾਏ ਗਏ ਘਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਨਾਲ ਢਾਹ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਨਸ਼ਾ ਤਸਕਰਾਂ ਖਿਲਾਫ ਅਜਿਹੀ ਕਾਰਵਾਈ ਜਾਰੀ ਰਹੇਗੀ।ਐਸਐਚਓ ਬਲਜਿੰਦਰ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਕਿਸੇ ਵੀ ਸਮਾਜ ਵਿਰੋਧੀ ਅਨਸਰ ਦਾ ਪਤਾ ਚੱਲਦਾ ਹੈ ਤਾਂ ਉਹ ਤੁਰੰਤ ਪੁਲਿਸ ਪਾਰਟੀ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦਾ ਨਾਂਅ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
Posted By:

Leave a Reply